25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਵਿਧਾਇਕ ਜਸਵੀਰ ਰਾਜਾ ਵਲੋਂ ਵਾਰਡ ਨੰਬਰ 14 ਦੇ ਕਲੋਟੀ ਨਗਰ ’ਚ ਨਵੇਂ ਸੀਵਰੇਜ ਤੇ ਰਸਤੇ ਦਾ ਉਦਘਾਟਨ

ਅਜੀਤ ਡੈਸਕ 16-07-2026

ਟਾਂਡਾ ਉੜਮੁੜ, 15 ਜੁਲਾਈ (ਕੁਲਬੀਰ ਸਿੰਘ ਗੁਰਾਇਆ)- ਵਿਧਾਇਕ ਜਸਵੀਰ ਸਿੰਘ ਰਾਜਾ ਨੇ ਅੱਜ ਵਾਰਡ ਨੰਬਰ 14 ਦੇ ਕਲੋਟੀ ਨਗਰ ਵਿਖੇ ਕਰੀਬ 8.29 ਹਜ਼ਾਰ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸੀਵਰੇਜ ਅਤੇ ਰਸਤੇ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਲਾਕਾ ਵਾਸੀਆਂ ਵੱਲੋਂ ਇਸ ਕੰਮ ਦੀ ਲੰਬੇ ਸਮੇਂ ਤੋਂ ਮੰਗ ਕੀਤੀ ਜਾ ਰਹੀ ਸੀ, ਜਿਸ ਨੂੰ ਹੁਣ ਪੂਰਾ ਕੀਤਾ ਜਾ ਰਿਹਾ ਹੈ। ਇਸ ਮੌਕੇ ਵਿਧਾਇਕ ਰਾਜਾ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਲਾਕੇ ਦੇ ਹਰ ਵਾਰਡ ਵਿਚ ਲੋਕਾਂ ਦੀਆਂ ਲੋੜਾਂ ਨੂੰ ਧਿਆਨ ਵਿਚ ਰੱਖਦੇ ਹੋਏ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਕਿਸੇ ਵੀ ਖੇਤਰ ਨੂੰ ਵਿਕਾਸ ਪੱਖੋਂ ਅਣਗੌਲਿਆ ਨਹੀਂ ਛੱਡਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਨਵੇਂ ਸੀਵਰੇਜ ਤੇ ਰਸਤੇ ਦੇ ਨਿਰਮਾਣ ਨਾਲ ਕਲੋਟੀ ਨਗਰ ਦੇ ਵਸਨੀਕਾਂ ਨੂੰ ਗੰਦੇ ਪਾਣੀ ਦੀ ਨਿਕਾਸੀ ਤੇ ਆਵਾਜਾਈ ਨਾਲ ਜੁੜੀਆਂ ਸਮੱਸਿਆਵਾਂ ਤੋਂ ਵੱਡੀ ਰਾਹਤ ਮਿਲੇਗੀ। ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕੰਮ ਨੂੰ ਉੱਚ ਗੁਣਵੱਤਾ ਤੇ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕੀਤਾ ਜਾਵੇ। ਇਸ ਮੌਕੇ ਕੇਸ਼ਵ ਸਿੰਘ, ਗੁਰਮੀਤ ਬਿੱਟੂ, ਰਾਜਨ ਸੋਧੀ,ਹਰਮੀਤ ਵੜੈਚ, ਲਖਵਿੰਦਰ ਸਿੰਘ ਮੁਲਤਾਨੀ, ਕੌਂਸਲਰ ਮਨਜੀਤ ਕੌਰ, ਪਰਮਿੰਦਰ ਕੌਰ, ਸੇਠ ਰਾਮ ਸੇਠੀ, ਸੁਰਿੰਦਰਜੀਤ ਸਿੰਘ ਬਿੱਲੂ, ਸੁਮਨ ਹੌਸਲਾ ਆਦਿ ਹਾਜ਼ਰ ਸਨ।
15ਐਮਯੂਕੇ20

ਪਿਛਲੀ ਖ਼ਬਰ ਭਾਰਤ ਬਚਾਓ ਮੋਰਚੇ ਦੇ ਸੱਦੇ ’ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕੱਢਿਆ ਮੋਟਰਸਾਈਕਲ ਮਾਰਚ ਅਗਲੀ ਖ਼ਬਰ ਸਿੱਖ ਹਿਊਮਨ ਡਿਵੈਲਪਮੈਂਟ ਫਾਊਂਡੇਸ਼ਨ (ਯੂ.ਐੱਸ.ਏ.) ਵਲੋਂ ਦਸਮੇਸ਼ ਗਰਲਜ਼ ਕਾਲਜ ਦੀਆਂ 14 ਵਿਦਿਆਰਥਣਾਂ ਨੂੰ 3.81 ਲੱਖ ਰੁਪ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।