ਹੁਸ਼ਿਆਰਪੁਰ, 16 ਜੁਲਾਈ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ) - ਮਹੰਤ ਬਾਬਾ ਹਰੀ ਸਿੰਘ ਸੇਵਾਪੰਥੀ ਦੀ 131ਵੀਂ ਅਤੇ ਮਹੰਤ ਬਾਬਾ ਭਗਤ ਸਿੰਘ ਸੇਵਾਪੰਥੀ ਦੀ 119ਵੀਂ ਯਾਦ ਨੂੰ ਸਮਰਪਿਤ ਸਾਲਾਨਾ 3 ਰੋਜ਼ਾ ਯੱਗ ਸਮਾਗਮ ਗੁਰਦੁਆਰਾ ਡੇਰਾ ਹਰੀ ਭਗਤਪੁਰਾ ਮਿੱਠਾ ਟਿਵਾਣਾ ਹੁਸ਼ਿਆਰਪੁਰ ਵਿਖੇ ਮਹੰਤ ਪ੍ਰਿਤਪਾਲ ਸਿੰਘ ਸੇਵਾਪੰਥੀ ਦੀ ਦੇਖ-ਰੇਖ ਹੇਠ ਕਰਵਾਇਆ ਗਿਆ। ਸਮਾਗਮ ‘ਚ ਦੇਸ਼-ਵਿਦੇਸ਼ ਤੋਂ ਹਜ਼ਾਰਾਂ ਦੀ ਗਿਣਤੀ ‘ਚ ਸੰਗਤਾਂ ਨੇ ਹਾਜ਼ਰੀਆਂ ਭਰ ਕੇ ਆਪਣਾ ਜੀਵਨ ਸਫਲਾ ਕੀਤਾ। ਸਮਾਗਮ ਨੂੰ ਸੰਬੋਧਨ ਕਰਦਿਆਂ ਬਾਬਾ ਸਰਬਜੋਤ ਸਿੰਘ ਬੇਦੀ ਊਨਾ ਸਾਹਿਬ ਵਾਲਿਆਂ ਨੇ ਕਿਹਾ ਕਿ ਸੇਵਾਪੰਥੀ ਮਹਾਂਪੁਰਸ਼ਾਂ ਦੀ ਸਿੱਖ ਕੌਮ ਨੂੰ ਮਹਾਨ ਦੇਣ ਹੈ। ਉਨ੍ਹਾਂ ਕਿਹਾ ਕਿ ਇਸ ਸੰਪਰਦਾਇ ਦੇ ਮੁਖੀਆਂ ਨੇ ਸਮੇਂ-ਸਮੇਂ ‘ਤੇ ਸਿੱਖੀ ਦੇ ਪ੍ਰਚਾਰ ਅਤੇ ਪ੍ਰਸਾਰ ‘ਚ ਆਪਣਾ ਵਡਮੁੱਲਾ ਯੋਗਦਾਨ ਪਾਉਂਦਿਆਂ ਅਨੇਕਾਂ ਪ੍ਰਾਣੀਆਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲਗਾਇਆ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸ਼ਬਦ ਗੁਰੂ ਦੇ ਲੜ ਲੱਗ ਕੇ ਆਪਣਾ ਜੀਵਨ ਸਫਲਾ ਕਰਨਾ ਚਾਹੀਦਾ ਹੈ। ਇਸ ਮੌਕੇ ਐਡ: ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਕਮੇਟੀ, ਸੁਆਮੀ ਸ਼ਾਂਤਾ ਹੱੱਨੰਦ ਜਲੰਧਰ, ਸੰਤ ਰਣਜੀਤ ਸਿੰਘ ਸੇਵਾਪੰਥੀ ਗੁਨਿਆਨਾ ਮੰਡੀ, ਮਹੰਤ ਕਾਹਨ ਸਿੰਘ ਸੇਵਾਪੰਥੀ, ਮਹੰਤ ਮਹਿੰਦਰ ਸਿੰਘ ਸੇਵਾਪੰਥੀ, ਮਹੰਤ ਕਰਮਜੀਤ ਸਿੰਘ ਸੇਵਾਪੰਥੀ, ਮਹੰਤ ਸੁਰਿੰਦਰ ਸਿੰਘ ਸੇਵਾਪੰਥੀ, ਸੰਤ ਚਮਕੌਰ ਸਿੰਘ, ਸੰਤ ਅਮਰਜੀਤ ਸਿੰਘ ਹਰਖੋਵਾਲ, ਬਾਬਾ ਉਂਕਾਰ ਦਾਸ ਲੁਧਿਆਣਾ, ਮਹੰਤ ਰਮਿੰਦਰ ਦਾਸ ਡੇਰਾ ਬਹਾਦਰਪੁਰ, ਸੰਤ ਅਮਰਜੀਤ ਸਿੰਘ ਲਾਂਬੜਾ, ਸੰਤ ਕਰਮਜੀਤ ਸਿੰਘ ਟਿੱਬਾ ਸਾਹਿਬ, ਸੰਤ ਅਮਨਦੀਪ ਸਿੰਘ ਊਨਾ ਸਾਹਿਬ, ਸੰਤ ਸੁਖਜੀਤ ਸਿੰਘ ਖੁੱਡਾ, ਭਾਈ ਹਰਜਿੰਦਰ ਸਿੰਘ ਸ੍ਰੀਨਗਰ ਵਾਲੇ, ਭਾਈ ਰਾਏ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਕਮਲਜੀਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਬਲਪ੍ਰੀਤ ਸਿੰਘ ਲੁਧਿਆਣਾ, ਭਾਈ ਦਵਿੰਦਰ ਸਿੰਘ ਸੋਢੀ ਲੁਧਿਆਣਾ ਵਾਲੇ, ਭਾਈ ਅਵਤਾਰ ਸਿੰਘ ਹੁਸ਼ਿਆਰਪੁਰ, ਭਾਈ ਕੁਲਦੀਪ ਸਿੰਘ, ਭਾਈ ਤਰਨਦੀਪ ਸਿੰਘ, ਭਾਈ ਜਸਵਿੰਦਰ ਸਿੰਘ, ਭਾਈ ਮੋਹਿਤ ਸਿੰਘ, ਭਾਈ ਘਰਜੋਤ ਸਿੰਘ, ਭਾਈ ਜਰਨੈਲ ਸਿੰਘ, ਇਸਤਰੀ ਸਤਿਸੰਗ ਮਿੱਠਾ ਟਿਵਾਣਾ ਹੁਸ਼ਿਆਰਪੁਰ ਤੇ ਗੁਰਮਤਿ ਸੰਗੀਤ ਵਿਦਿਆਲਿਆ ਦੇ ਬੱਚਿਆਂ ਦੇ ਜਥਿਆਂ ਨੇ ਸੰਗਤਾਂ ਨੂੰ ਮਨੋਹਰ ਕੀਰਤਨ, ਗੁਰਇਤਿਹਾਸ, ਗੁਰਮਤਿ ਵਿਚਾਰਾਂ ਅਤੇ ਪ੍ਰਵਚਨਾਂ ਰਾਹੀਂ ਨਿਹਾਲ ਕੀਤਾ। ਸਮਾਗਮ ਦੌਰਾਨ ਸਟੇਜ ਦੀ ਸੇਵਾ ਸਿੱਖ ਚਿੰਤਕ ਭਾਈ ਭਗਵਾ10ਨ ਸਿੰਘ ਜੌਹਲ ਵਲੋਂ ਨਿਭਾਈ ਗਈ। ਸਮੁੱਚੇ ਸਮਾਗਮ ਦੀ ਆਡੀਓ-ਵੀਡੀਓ ਤੇ ਸੀ.ਡੀ. ਰਿਕਾਰਡਿੰਗ ਅੰਮ੍ਰਿਤ ਬਾਣੀ ਕੁਲੈਕਸ਼ਨ ਵਲੋਂ ਕਰਕੇ ਸੰਗਤਾਂ ਦੀ ਭੇਟਾ ਕੀਤੀ। ਇਸ ਮੌਕੇ ਭਾਈ ਘਨ੍ਹੱਈਆ ਜੀ ਚੈਰੀਟੇਬਲ ਬਲੱਡ ਬੈਂਕ ਵਲੋਂ ਖ਼ੂਨਦਾਨ ਕੈਂਪ ਲਗਾਇਆ ਗਿਆ। ਸਮਾਗਮ ਦੌਰਾਨ ਵਾਤਾਵਰਨ ਦੀ ਸ਼ੁੱਧਤਾ ਲਈ ਸਿੱਖ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਰਹੇ ਸਵ: ਅਜਵਿੰਦਰ ਸਿੰਘ ਦੀ ਯਾਦ ‘ਚ ਸਾਹਿਬਜ਼ਾਦਾ ਬਾਬਾ ਫ਼ਤਹਿ ਸਿੰਘ ਜੀ ਵੈੱਲਫੇਅਰ ਸੁਸਾਇਟੀ ਦੇ ਸਰਪ੍ਰਸਤ ਜਥੇਦਾਰ ਬਾਬਾ ਗੁਰਦੇਵ ਸਿੰਘ ਤੇ ਚੇਅਰਮੈਨ ਕਮਲਜੀਤ ਸਿੰਘ ਭੂਪਾ ਦੀ ਅਗਵਾਈ ‘ਚ ਬੂਟਿਆਂ ਦਾ ਲੰਗਰ ਵੀ ਲਗਾਇਆ ਗਿਆ। ਇਸ ਮੌਕੇ ਸਮਾਗਮ ਦੇ ਅਖੀਰ ‘ਚ ਮਹੰਤ ਪ੍ਰਿਤਪਾਲ ਸਿੰਘ ਸੇਵਾਪੰਥੀ ਵਲੋਂ ਸਮੂਹ ਸੰਗਤਾਂ, ਸੰਤਾਂ-ਮਹਾਂਪੁਰਸ਼ਾਂ ਦਾ ਧੰਨਵਾਦ ਕੀਤਾ ਗਿਆ।