03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਬੀ.ਬੀ.ਐਮ.ਬੀ. ਡੀ.ਏ.ਵੀ. ਪਬਲਿਕ ਸਕੂਲ ਤਲਵਾੜਾ ਦੇ ਕੰਮਕਾਜ ਤੇ ਐਮ.ਐਮ.ਸੀ. ਦੀ ਕਾਰਵਾਈ ਦੀ ਨਿਰਪੱਖ ਜਾਂਚ ਦੀ ਮੰਗ

ਅਜੀਤ ਡੈਸਕ 17-07-2026
ਤਲਵਾੜਾ, 16 ਜੁਲਾਈ (ਰਾਜੀਵ ਓਸ਼ੋ)- ਬੀ.ਬੀ.ਐਮ.ਬੀ. ਡੀ.ਏ.ਵੀ. ਪਬਲਿਕ ਸਕੂਲ ਤਲਵਾੜਾ ਦੇ ਸੰਚਾਲਨ ਬਾਰੇ ਗੰਭੀਰ ਸਵਾਲ ਉਠਾਏ ਜਾ ਰਹੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਅਜਿਹੀਆਂ ਰਿਪੋਰਟਾਂ ਹਨ ਕਿ ਸਕੂਲ ਬਿਨਾਂ ਕਿਸੇ ਜਾਇਜ਼ ਸਮਝੌਤੇ ਦੇ ਚਲਾਇਆ ਜਾ ਰਿਹਾ ਹੈ, ਜਿਸ ਕਾਰਨ ਮਾਪਿਆਂ, ਸਟਾਫ਼ ਤੇ ਨਿਵਾਸੀਆਂ ਵਿਚ ਚਿੰਤਾ ਹੈ। ਸਬੰਧਿਤ ਅਧਿਕਾਰੀਆਂ ਨੂੰ ਕਾਨੂੰਨੀ ਢਾਂਚੇ ਨੂੰ ਸਪਸ਼ਟ ਕਰਨਾ ਚਾਹੀਦਾ ਹੈ ਜਿਸ ਤਹਿਤ ਸਕੂਲ ਚਲਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਭਰੋਸੇਯੋਗ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਸਥਾਨਕ ਪ੍ਰਬੰਧਨ ਕਮੇਟੀ (ਐਲ. ਐਮ. ਸੀ.) ਦੀ ਪਹਿਲੀ ਮੀਟਿੰਗ, ਜਿਸ ਦੀ ਪ੍ਰਧਾਨਗੀ ਐਲ. ਐਮ. ਸੀ. ਚੇਅਰਮੈਨ ਵਿਮਲ ਕੁਮਾਰ ਮੀਨਾ, ਡਿਪਟੀ ਚੀਫ਼ ਇੰਜੀਨੀਅਰ, ਬੀ.ਬੀ. ਐਮ.ਬੀ. ਤਲਵਾੜਾ ਨੇ ਕੀਤੀ। ਮੌਜੂਦਾ ਸਕੂਲ ਹੈੱਡਮਾਸਟਰ ਰੋਹਿਤ ਕੁਮਾਰ ਸਲਾਰੀਆ ਨੂੰ ਪ੍ਰਿੰਸੀਪਲ ਦੇ ਅਹੁਦੇ ’ਤੇ ਤਰੱਕੀ ਦੇਣ ਦਾ ਮਤਾ ਪਾਸ ਕਰਨ ਦਾ ਦਾਅਵਾ ਕੀਤਾ। ਹਾਲਾਂਕਿ ਕੁੱਝ ਮੈਂਬਰਾਂ ਦਾ ਦਾਅਵਾ ਹੈ ਕਿ ਮੀਟਿੰਗ ਵਿਚ ਇਸ ਮਾਮਲੇ ’ਤੇ ਚਰਚਾ ਜਾਂ ਪ੍ਰਵਾਨਗੀ ਨਹੀਂ ਦਿੱਤੀ ਗਈ। ਜੇਕਰ ਅਜਿਹਾ ਹੈ ਤਾਂ ਇਹ ਇਕ ਬਹੁਤ ਗੰਭੀਰ ਮਾਮਲਾ ਹੈ ਜਿਸ ਦੀ ਨਿਰਪੱਖ ਜਾਂਚ ਦੀ ਲੋੜ ਹੈ। 219ਵੇਂ ਦਿਨ ਲਗਾਤਾਰ ਧਰਨਾ ਦਿੰਦੇ ਹੋਏ ਡੀ. ਏ. ਵੀ. ਤਲਵਾੜਾ ਟਾਊਨਸ਼ਿਪ ਸੰਘਰਸ਼ ਕਮੇਟੀ ਮੈਂਬਰ ਨੇ ਕਿਹਾ ਕਿ ਇਕ ਪਾਸੇ ਬੀ.ਬੀ.ਐਮ.ਬੀ. ਪ੍ਰਸ਼ਾਸਨ ਵਿੱਤੀ ਸਹਾਇਤਾ ਤੋਂ ਬਿਨਾਂ ਸਕੂਲ ਚਲਾਉਣ ਦੀ ਗੱਲ ਕਰ ਰਿਹਾ ਹੈ, ਜਦੋਂ ਕਿ ਦੂਜੇ ਪਾਸੇ ਹੈੱਡਮਾਸਟਰ ਅਧਿਆਪਕ ਨੂੰ ਪ੍ਰਿੰਸੀਪਲ ਬਣਾਉਣ ਦੀ ਯੋਜਨਾ ਬਣਾਈ ਜਾ ਰਹੀ ਹੈ। ਅਸੀਂ ਸਬੰਧਿਤ ਪ੍ਰਸ਼ਾਸਨ ਤੇ ਸਮਰੱਥ ਅਧਿਕਾਰੀਆਂ ਤੋਂ ਮੰਗ ਕਰਦੇ ਹਾਂ ਕਿ ਸਕੂਲ ਦੇ ਸੰਚਾਲਨ ਨਾਲ ਸਬੰਧਿਤ ਸਮਝੌਤਾ ਪੱਤਰ ਤੇ ਹੋਰ ਕਾਨੂੰਨੀ ਦਸਤਾਵੇਜ਼ ਜਨਤਕ ਕੀਤੇ ਜਾਣੇ ਚਾਹੀਦੇ ਹਨ। ਐਮ.ਐਲ.ਸੀ. ਦੀ ਪਹਿਲੀ ਮੀਟਿੰਗ ਦੀ ਕਾਰਵਾਈ, ਮਤਿਆਂ ਤੇ ਮਿੰਟਾਂ ਦੀ ਸੁਤੰਤਰ ਜਾਂਚ ਕੀਤੀ ਜਾਣੀ ਚਾਹੀਦੀ ਹੈ। ਜੇਕਰ ਕੋਈ ਬੇਨਿਯਮੀ ਪਾਈ ਜਾਂਦੀ ਹੈ ਤਾਂ ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਜਾਂਚ ਪੂਰੀ ਹੋਣ ਤੱਕ ਪਾਰਦਰਸ਼ਤਾ ਬਣਾਈ ਰੱਖਦੇ ਹੋਏ ਸਾਰੇ ਸਬੰਧਿਤ ਤੱਥ ਜਨਤਕ ਕੀਤੇ ਜਾਣੇ ਚਾਹੀਦੇ ਹਨ।
ਪਿਛਲੀ ਖ਼ਬਰ ਲੋਕ ਮਿਲਣੀਆਂ ਨੂੰ ਪਿੰਡਾਂ ਵਿਚ ਮਿਲ ਰਿਹਾ ਭਰਵਾਂ ਹੁੰਗਾਰਾ - ਪ੍ਰੋਫੈਸਰ ਮੁਲਤਾਨੀ ਅਗਲੀ ਖ਼ਬਰ ਅਧਿਆਪਕਾਂ ਲਈ ਲਾਜ਼ਮੀ ਕੀਤੇ ਟੈੱਟ ਦੀ ਸ਼ਰਤ ਤੋਂ ਛੋਟ ਦੇਣ ਲਈ ਆਰ.ਟੀ.ਈ. ਐਕਟ ਵਿਚ ਸੋਧ ਕਰਨ ਦੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।