03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਛਾਉਣੀ ਨਿਹੰਗ ਸਿੰਘਾਂ ’ਚ ਭਾਈ ਤਾਰੂ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ

ਅਜੀਤ ਡੈਸਕ 17-07-2026
ਹੁਸ਼ਿਆਰਪੁਰ, 16 ਜੁਲਾਈ (ਨਰਿੰਦਰ ਸਿੰਘ ਬੱਡਲਾ)- ਗੁਰਦੁਆਰਾ ਛਾਉਣੀ ਨਿਹੰਗ ਸਿੰਘਾਂ ਬਜਵਾੜਾ ਵਿਖੇ ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਾਹਿਬਜ਼ਾਦਾ ਬਾਬਾ ਫ਼ਤਹਿ ਸਿੰਘ ਜੀ ਤਰਨਾ ਦਲ ਦੇ ਮੁਖੀ ਜਥੇਦਾਰ ਬਾਬਾ ਗੁਰਦੇਵ ਸਿੰਘ ਦੀ ਦੇਖ-ਰੇਖ ਹੇਠ ਮਨਾਇਆ ਗਿਆ। ਇਸ ਮੌਕੇ ਅਖੰਡ ਪਾਠ ਦੇ ਭੋਗ ਪਾਏ ਗਏ, ਉਪਰੰਤ ਸਜਾਏ ਦੀਵਾਨ ‘ਚ ਵੱਖ-ਵੱਖ ਰਾਗੀ-ਢਾਡੀ ਜਥਿਆਂ ਤੇ ਪ੍ਰਚਾਰਕਾਂ ਨੇ ਸੰਗਤਾਂ ਨੇ ਮਨੋਹਰ ਕਥਾ-ਕੀਰਤਨ ਤੇ ਗੁਰਇਤਿਹਾਸ ਸਰਵਣ ਕਰਵਾਇਆ। ਇਸ ਮੌਕੇ ਬਾਬਾ ਗੁਰਦੇਵ ਸਿੰਘ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਿੱਖ ਇਤਿਹਾਸ ਬੇਹੱਦ ਕੁਰਬਾਨੀਆਂ ਨਾਲ ਭਰਿਆ ਹੋਇਆ ਅਮੀਰ ਇਤਿਹਾਸ ਹੈ ਪਰ ਅਸੀਂ ਨਾ ਤਾਂ ਖ਼ੁਦ ਇਨ੍ਹਾਂ ਕੁਰਬਾਨੀਆਂ ਤੋਂ ਸੇਧ ਲੈ ਸਕੇ ਅਤੇ ਨਾ ਹੀ ਆਪਣੇ ਬੱਚਿਆਂ ਤੇ ਨੌਜਵਾਨਾਂ ਨੂੰ ਇਨ੍ਹਾਂ ਨਾਲ ਜੋੜਿਆ ਗਿਆ। ਉਨ੍ਹਾਂ ਕਿਹਾ ਕਿ ਸਮੇਂ ਦੀ ਲੋੜ ਹੈ ਕਿ ਇਨ੍ਹਾਂ ਕੁਰਬਾਨੀਆਂ ਤੋਂ ਸੇਧ ਲੈ ਕੇ ਸਿੱਖੀ ਜੀਵਨ ਦੇ ਧਾਰਨੀ ਬਣੀਏ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮਾਨ ਸਿੰਘ, ਸੁਮਨਿੰਦਰ ਸਿੰਘ, ਗੁਰਜੀਤ ਸਿੰਘ, ਹਰਜੀਤ ਸਿੰਘ, ਰਣਜੀਤ ਸਿੰਘ, ਬਾਬਾ ਕੁਲਵਰਨ ਸਿੰਘ, ਸੇਵਾ ਸਿੰਘ, ਬਾਬਾ ਹਰਵਿੰਦਰ ਸਿੰਘ, ਪਰਮਜੀਤ ਸਿੰਘ, ਰਣਜੀਤ ਸਿੰਘ ਚੰਡੀਗੜ੍ਹ, ਅਜਮੇਰ ਸਿੰਘ, ਬਲਦੇਵ ਸਿੰਘ, ਬਾਬਾ ਰਾਜੂ ਸਿੰਘ, ਅੰਮ੍ਰਿਤਪਾਲ ਸਿੰਘ, ਗੁਰਪ੍ਰੀਤ ਸਿੰਘ, ਅਮਰੀਕ ਸਿੰਘ ਆਦਿ ਸਮੇਤ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਦਸਮੇਸ਼ ਗਰਲਜ਼ ਕਾਲਜ ਦਾ ਕੈਂਪਸ ਕਲਾ ਦੇ ਖ਼ੂਬਸੂਰਤ ਰੰਗਾਂ ਨਾਲ ਸਜਿਆ ਅਗਲੀ ਖ਼ਬਰ ਪ੍ਰੀਤ ਇਲੈਕਟ੍ਰੀਕਲ ਦੇ ਨਵੇਂ ਸ਼ੋਅਰੂਮ ਦਾ ਸ਼ੁਭ ਉਦਘਾਟਨ, ਧਾਰਮਿਕ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।