03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਦਸਮੇਸ਼ ਗਰਲਜ਼ ਕਾਲਜ ਦਾ ਕੈਂਪਸ ਕਲਾ ਦੇ ਖ਼ੂਬਸੂਰਤ ਰੰਗਾਂ ਨਾਲ ਸਜਿਆ

ਅਜੀਤ ਡੈਸਕ 17-07-2026
ਮੁਕੇਰੀਆਂ, 16 ਜੁਲਾਈ (ਰਾਮਗੜ੍ਹੀਆ)- ਦਸਮੇਸ਼ ਗਰਲਜ਼ ਕਾਲਜ ਚੱਕ ਅੱਲਾ ਬਖ਼ਸ਼ ਮੁਕੇਰੀਆਂ ਦੇ ਲਲਿਤ ਕਲਾ ਵਿਭਾਗ ਵਲੋਂ ਅੰਦਰੂਨੀ ਗੁਣਵੱਤਾ ਭਰੋਸਾ ਸੈੱਲ ਦੀ ਸਰਪ੍ਰਸਤੀ ਹੇਠ ਅਤੇ ਇੰਸਟੀਟਿਊਸ਼ਨ ਇਨੋਵੇਸ਼ਨ ਕੌਂਸਲ ਦੇ ਸਹਿਯੋਗ ਨਾਲ ਕਲਾ ਪ੍ਰਦਰਸ਼ਨੀ ਲਗਾਈ ਗਈ। ਇਸ ਪ੍ਰਦਰਸ਼ਨੀ ਵਿਚ ਵੈਲਿਊ ਐਡਡ ਕੋਰਸ ਅਧੀਨ ਬੀ.ਏ. ਭਾਗ ਪਹਿਲਾ, ਬੀ.ਐੱਸ.ਸੀ. (ਨਾਨ-ਮੈਡੀਕਲ) ਭਾਗ ਪਹਿਲਾ, ਬੀ.ਬੀ.ਏ. ਭਾਗ ਪਹਿਲਾ ਅਤੇ ਬੀ.ਕਾਮ. ਭਾਗ ਪਹਿਲਾ ਦੀਆਂ ਵਿਦਿਆਰਥਣਾਂ ਵੱਲੋਂ ਤਿਆਰ ਕੀਤੀਆਂ ਵਿਲੱਖਣ ਕਲਾਕ੍ਰਿਤੀਆਂ ਨੂੰ ਪ੍ਰਦਰਸ਼ਿਤ ਕੀਤਾ ਗਿਆ। ਪ੍ਰਦਰਸ਼ਨੀ ਵਿਚ ਪੇਸ਼ ਕੀਤੀਆਂ ਕਲਾਕ੍ਰਿਤੀਆਂ ਨੇ ਵਿਦਿਆਰਥਣਾਂ ਦੀ ਸਿਰਜਣਾਤਮਿਕ ਸੋਚ, ਕਲਾਤਮਕ ਹੁਨਰ, ਨਵੀਨਤਾ ਤੇ ਮਿਹਨਤ ਦੀ ਪ੍ਰਭਾਵਸ਼ਾਲੀ ਝਲਕ ਪੇਸ਼ ਕੀਤੀ। ਰੰਗਾਂ ਅਤੇ ਰਚਨਾਤਮਿਕ ਸ਼ੈਲੀ ਨਾਲ ਸਜੀ ਇਸ ਪ੍ਰਦਰਸ਼ਨੀ ਨੇ ਦਰਸ਼ਕਾਂ ਨੂੰ ਖ਼ੂਬ ਆਕਰਸ਼ਿਤ ਕੀਤਾ।ਇਸ ਮੌਕੇ ਸ੍ਰੀ ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਚੈਰੀਟੇਬਲ ਟਰੱਸਟ ਦੇ ਚੇਅਰਮੈਨ ਸ. ਰਵਿੰਦਰ ਸਿੰਘ ਚੱਕ, ਸ. ਬਿਕਰਮਜੀਤ ਸਿੰਘ ਚੱਕ, ਸ. ਦਵਿੰਦਰਜੀਤ ਸਿੰਘ ਅਤੇ ਸ. ਅਜੀਤ ਸਿੰਘ ਸਚਦੇਵਾ ਸਮੇਤ ਹੋਰ ਪਤਵੰਤੇ ਹਾਜ਼ਰ ਸਨ। ਕਾਲਜ ਪ੍ਰਿੰਸੀਪਲ ਡਾ. ਕਰਮਜੀਤ ਕੌਰ ਬਰਾੜ ਨੇ ਪ੍ਰਦਰਸ਼ਨੀ ਦਾ ਨਿਰੀਖਣ ਕਰਦਿਆਂ ਵਿਦਿਆਰਥਣਾਂ ਦੀਆਂ ਕਲਾਕ੍ਰਿਤੀਆਂ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲੇ ਵਿਦਿਆਰਥੀਆਂ ਦੀ ਸਿਰਜਣਾਤਮਿਕ ਸੋਚ, ਹੁਨਰ, ਵਿਕਾਸ ਤੇ ਨਵੀਨਤਾ ਨੂੰ ਪ੍ਰਫੁੱਲਿਤ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ ਅਤੇ ਉਨ੍ਹਾਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਲਈ ਪ੍ਰੇਰਿਤ ਕਰਦੇ ਹਨ। ਸਮਾਗਮ ਦੌਰਾਨ ਸਿੱਖ ਹਿਊਮਨ ਡਿਵੈਲਪਮੈਂਟ ਫਾਊਂਡੇਸ਼ਨ (ਯੂ.ਐੱਸ.ਏ.) ਦੇ ਪ੍ਰਧਾਨ ਸ. ਗੁਰਬੀਰ ਸਿੰਘ ਬਰਾੜ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਉਨ੍ਹਾਂ ਨੇ ਵਿਦਿਆਰਥਣਾਂ ਦੀ ਕਲਾਤਮਕ ਪ੍ਰਤਿਭਾ ਦੀ ਸਰਾਹਨਾ ਕਰਦਿਆਂ ਕਿਹਾ ਕਿ ਅਜਿਹੀਆਂ ਪ੍ਰਦਰਸ਼ਨੀਆਂ ਨੌਜਵਾਨਾਂ ’ਚ ਆਤਮ-ਵਿਸ਼ਵਾਸ, ਰਚਨਾਤਮਿਕਤਾ ਤੇ ਨਵੀਨ ਸੋਚ ਨੂੰ ਉਤਸ਼ਾਹਿਤ ਕਰਨ ਲਈ ਬਹੁਤ ਹੀ ਲਾਭਦਾਇਕ ਸਾਬਤ ਹੁੰਦੀਆਂ ਹਨ। ਲਲਿਤ ਕਲਾ ਵਿਭਾਗ ਦੇ ਮੁਖੀ ਡਾ. ਅਕਾਂਕਸ਼ਾ ਵਰਮਾ ਨੇ ਦੱਸਿਆ ਕਿ ਇਸ ਪ੍ਰਦਰਸ਼ਨੀ ਦਾ ਮੁੱਖ ਉਦੇਸ਼ ਵਿਦਿਆਰਥਣਾਂ ਨੂੰ ਆਪਣੀ ਕਲਾਤਮਕ ਪ੍ਰਤਿਭਾ ਪ੍ਰਦਰਸ਼ਿਤ ਕਰਨ ਲਈ ਇੱਕ ਉਚਿੱਤ ਮੰਚ ਪ੍ਰਦਾਨ ਕਰਨਾ ਤੇ ਰਚਨਾਤਮਿਕ ਸਿੱਖਿਆ ਨੂੰ ਉਤਸ਼ਾਹਿਤ ਕਰਨਾ ਸੀ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਭਵਿੱਖ ਵਿਚ ਵੀ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਦਾ ਆਯੋਜਨ ਕੀਤਾ ਜਾਂਦਾ ਰਹੇਗਾ ਤਾਂ ਜੋ ਵਿਦਿਆਰਥਣਾਂ ਦੇ ਸਰਬਪੱਖੀ ਵਿਕਾਸ ਨੂੰ ਹੋਰ ਮਜ਼ਬੂਤੀ ਮਿਲ ਸਕੇ।
ਪਿਛਲੀ ਖ਼ਬਰ ਵਿਸ਼ਵ ਪੰਜਾਬੀ ਸਭਿਆਚਾਰਕ ਸੱਥ ਵਲੋਂ ਕੇ.ਐਮ.ਐਸ. ਕਾਲਜ ਦਸੂਹਾ ਵਿਖੇ ਸਮਾਗਮ 31 ਨੂੰ ਅਗਲੀ ਖ਼ਬਰ ਛਾਉਣੀ ਨਿਹੰਗ ਸਿੰਘਾਂ ’ਚ ਭਾਈ ਤਾਰੂ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।