03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਭਾਈ ਖਾਲੜਾ ਦੇ ਕਾਤਲ ਜੇਲ੍ਹੋਂ ਬਾਹਰ ਪਰ ਸਰਕਾਰ ਸਵਾਲਾਂ ਤੋਂ ਭੱਜ ਰਹੀ ਹੈ - ਡਾ. ਜੱਖੂ

ਅਜੀਤ ਡੈਸਕ 17-07-2026
ਹੁਸ਼ਿਆਰਪੁਰ, 16 ਜੁਲਾਈ (ਨਰਿੰਦਰ ਸਿੰਘ ਬੱਡਲਾ)- ਭਾਈ ਜਸਵੰਤ ਸਿੰਘ ਖਾਲੜਾ ਨੂੰ ਅਗਵਾ ਕਰਕੇ ਸ਼ਹੀਦ ਕਰਨ ਅਤੇ ਉਨ੍ਹਾਂ ਦੀ ਲਾਸ਼ ਨੂੰ ਖ਼ੁਰਦ ਬਰਦ ਕਰਕੇ ਹਰੀਕੇ ਪੱਤਣ ਨਹਿਰ ਵਿਚ ਰੋੜ੍ਹਨ ਵਾਲੇ ਦੋਸ਼ੀ ਪੁਲਿਸ ਅਫ਼ਸਰ ਡੀ.ਐਸ.ਪੀ. ਜਸਪਾਲ ਸਿੰਘ ਸਮੇਤ ਹੋਰ ਤਿੰਨ ਦੋਸ਼ੀ ਭਗਵੰਤ ਮਾਨ ਸਰਕਾਰ ਦੀ ਮਿਹਰਬਾਨੀ ਨਾਲ ਪਿਛਲੇ ਤਿੰਨ ਸਾਲਾਂ ਤੋਂ ਜੇਲ੍ਹਾਂ ‘ਚੋਂ ਬਾਹਰ ਹਨ, ਪਰ ਸਰਕਾਰ ਇਨ੍ਹਾਂ ਸਵਾਲਾਂ ਤੋਂ ਭੱਜ ਰਹੀ ਹੈ ਕਿ ਇਨ੍ਹਾਂ ਨੂੰ ਸਮੇਂ ਤੋਂ ਪਹਿਲਾਂ ਕਿਉਂ ਰਿਹਾਅ ਕੀਤਾ ਗਿਆ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਾ. ਹਰਜਿੰਦਰ ਸਿੰਘ ਜੱਖੂ ਕੌਮੀ ਜਰਨਲ ਸਕੱਤਰ ਅਤੇ ਦੋਆਬਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ (ਅ) ਨੇ ਪਾਰਟੀ ਦਫ਼ਤਰ ਵਿਖੇ ਜ਼ਿਲ੍ਹਾ ਵਰਕਿੰਗ ਕਮੇਟੀ ਤੇ ਹਲਕਾ ਇੰਚਾਰਜਾਂ ਦੀ ਜ਼ਿਲ੍ਹਾ ਪ੍ਰਧਾਨ ਗੁਰਨਾਮ ਸਿੰਘ ਸਿੰਗੜੀਵਾਲਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਕਾਂਗਰਸ, ਸ਼੍ਰੋਮਣੀ ਅਕਾਲੀ ਦਲ, ਭਾਰਤੀ ਜਨਤਾ ਪਾਰਟੀ ਅਤੇ ਆਮ ਆਦਮੀ ਪਾਰਟੀ ਦੀਆਂ ਸਰਕਾਰਾਂ ਨੇ 25 ਹਜ਼ਾਰ ਲਾਵਾਰਸ ਲਾਸ਼ਾਂ ਦੇ ਸੰਸਕਾਰ ਦੇ ਮਸਲੇ ਤੇ ਇਨਸਾਫ਼ ਦੇਣ ਲਈ ਹਮੇਸ਼ਾ ਸਿੱਖ ਕੌਮ ਅਤੇ ਪੰਜਾਬ ਦੇ ਲੋਕਾਂ ਨੂੰ ਗੁਮਰਾਹ ਕੀਤਾ ਹੈ ਜੋ ਬਰਦਾਸ਼ਤ ਕਰਨਯੋਗ ਨਹੀਂ ਹੈ ਤੇ ਭਾਈ ਜਸਵੰਤ ਸਿੰਘ ਖਾਲੜਾ ਅਤੇ 25 ਹਜ਼ਾਰ ਤੋਂ ਵੀ ਵੱਧ ਲਾਵਾਰਸ ਕਹਿ ਕੇ ਸਾੜ ਦਿੱਤੇ ਗਏ ਲੋਕਾਂ ਦੇ ਮਸਲੇ ਵਿਚ ਸਾਰੀਆਂ ਸਿਆਸੀ ਧਿਰਾਂ ਕਟਹਿਰੇ ਵਿਚ ਹਨ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਵਾਲੇ ਇਸ ਦਰਦਨਾਕ ਤੇ ਗੰਭੀਰ ਮਸਲੇ ਨੂੰ ਪੇਸ਼ ਕਰਦੀ ਫ਼ਿਲਮ ਸਤਲੁਜ ਦਾ ਵਿਰੋਧ ਕਰਕੇ ਹਿੰਦੂ ਵੋਟਰਾਂ ਦਾ ਧੁਰਵੀਕਰਨ ਕਰ ਰਹੇ ਹਨ। ਇਸ ਮੌਕੇ ਗੁਰਨਾਮ ਸਿੰਘ ਸਿੰਗੜੀਵਾਲਾ ਨੇ ਕਿਹਾ ਕਿ 2 ਅਗਸਤ ਨੂੰ ਬੇਗਮਪੁਰਾ ਪੰਥਕ ਇਕੱਠ ‘ਚ ਸਿਮਰਨਜੀਤ ਸਿੰਘ ਮਾਨ ਦੇ ਵਿਚਾਰ ਸੁਣਨ ਲਈ ਸੰਗਤ ਵੱਡੀ ਪੱਧਰ ‘ਤੇ ਇਕੱਠ ਵਿਚ ਸ਼ਾਮਿਲ ਹੋਵੇਗੀ। ਇਸ ਮੌਕੇ ਗੁਰਦੀਪ ਸਿੰਘ ਖੁਣ ਖੁਣ, ਸੰਦੀਪ ਸਿੰਘ ਖ਼ਾਲਸਾ ਟਾਂਡਾ, ਬੀਬੀ ਰਾਜਵਿੰਦਰ ਕੌਰ ਢੱਡੇ ਫਤਿਹ ਸਿੰਘ, ਪਰਮਿੰਦਰ ਸਿੰਘ ਖ਼ਾਲਸਾ ਮੁਕੇਰੀਆਂ, ਜਗਦੀਸ਼ ਸਿੰਘ ਚੱਬੇਵਾਲ, ਹਰਵਿੰਦਰ ਸਿੰਘ ਹੀਰਾ, ਸਤਨਾਮ ਸਿੰਘ ਧਾਮੀਆਂ, ਸਤਵੰਤ ਸਿੰਘ ਮੁਰਾਦਪੁਰ, ਰਚਨ ਸਿੰਘ ਟਾਂਡਾ ਚੂੜੀਆਂ, ਪਰਮਜੀਤ ਸਿੰਘ ਮਿੰਟੂ, ਸੁਖਵਿੰਦਰ ਸਿੰਘ ਸਾਬੀ, ਮੌਲਵੀ ਖਲੀਲ ਅਹਿਮਦ, ਮਲਕੀਅਤ ਸਿੰਘ ਅਲਾਵਲਪੁਰ, ਅਮਰਜੀਤ ਸਿੰਘ ਨਿੱਕਾ, ਜਗਦੀਪ ਸਿੰਘ ਕਰੇਸ਼ੀਆ, ਪ੍ਰੀਤ ਸਿੰਘ ਝੱਜ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਵਲੋਂ ਲੀਗਲ ਏਡ ਡਿਫੈਂਸ ਕਾਊਂਸਲ ਸਿਸਟਮ ਦੇ ਵਿਰੋਧ ‘ਚ ਹੜਤਾਲ ਜਾਰੀ ਰੱਖਣ ਦਾ ਐਲਾਨ ਅਗਲੀ ਖ਼ਬਰ ਵਿਸ਼ਵ ਪੰਜਾਬੀ ਸਭਿਆਚਾਰਕ ਸੱਥ ਵਲੋਂ ਕੇ.ਐਮ.ਐਸ. ਕਾਲਜ ਦਸੂਹਾ ਵਿਖੇ ਸਮਾਗਮ 31 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।