04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ’ਚ ‘ਵਿਕਸਿਤ ਭਾਰਤ ਯੁਵਾ ਜੋੜੋ ਪ੍ਰੋਗਰਾਮ’ ਕਰਵਾਇਆ

ਅਜੀਤ ਡੈਸਕ 17-07-2026
ਹੁਸ਼ਿਆਰਪੁਰ, 16 ਜੁਲਾਈ (ਨਰਿੰਦਰ ਸਿੰਘ ਬੱਡਲਾ)- ਸੰਤ ਬਾਬਾ ਮਲਕੀਤ ਸਿੰਘ (ਬਾਨੀ ਚਾਂਸਲਰ) ਅਤੇ ਸੰਤ ਬਾਬਾ ਦਿਲਾਵਰ ਸਿੰਘ (ਬ੍ਰਹਮਜੀ) ਦੇ ਆਸ਼ੀਰਵਾਦ ਨਾਲ ਚਾਂਸਲਰ ਸੰਤ ਬਾਬਾ ਮਨਮੋਹਨ ਸਿੰਘ, ਵਾਇਸ ਚਾਂਸਲਰ ਪ੍ਰੋਫ਼ੈਸਰ ਡਾ: ਪਲਵਿੰਦਰ ਸਿੰਘ ਅਤੇ ਹਰਦਮਨ ਸਿੰਘ ਮਿਨਹਾਸ ਸਕੱਤਰ ਦੀ ਅਗਵਾਈ ਹੇਠ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਖਿਆਲਾ (ਜਲੰਧਰ) ਵਲੋਂ ਵਿਕਸਿਤ ਭਾਰਤ ਦੇ ਵਿਜ਼ਨ ਦੇ ਤਹਿਤ ਵਿਕਸਿਤ ਭਾਰਤ ਯੁਵਾ ਜੋੜੋ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਦਾ ਉਦੇਸ਼ ਨੌਜਵਾਨਾਂ ਨੂੰ 2047 ਤੱਕ ਇਕ ਵਿਕਸਿਤ, ਆਤਮ-ਨਿਰਭਰ ਅਤੇ ਪ੍ਰਗਤੀਸ਼ੀਲ ਭਾਰਤ ਦੇ ਨਿਰਮਾਣ ਵਿਚ ਸਰਗਰਮ ਯੋਗਦਾਨ ਪਾਉਣ ਲਈ ਪ੍ਰੇਰਿਤ ਕਰਨਾ ਸੀ। ਸਮਾਗਮ ਦੀ ਸ਼ੁਰੂਆਤ ਸ਼ਮ੍ਹਾ ਰੌਸ਼ਨ ਨਾਲ ਹੋਈ। ਇਸ ਤੋਂ ਬਾਅਦ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਦੇ ਵਾਇਸ ਚਾਂਸਲਰ ਪ੍ਰੋਫ਼ੈਸਰ ਡਾ: ਪਲਵਿੰਦਰ ਸਿੰਘ ਨੇ ਨੌਜਵਾਨਾਂ ਅਤੇ ਸਮਾਜ ਨੂੰ ‘ਨਸ਼ਾ ਮੁਕਤ ਭਾਰਤ ਅਭਿਆਨ’ ਦਾ ਸਰਗਰਮੀ ਨਾਲ ਸਮਰਥਨ ਕਰਨ ਦਾ ਸੱਦਾ ਦਿੱਤਾ ਹੈ। ਉਨ੍ਹਾਂ ਚਿੰਤਾ ਜਤਾਈ ਕਿ ਦੇਸ਼ ਦੀ ਸਭ ਤੋਂ ਕੀਮਤੀ ਨੌਜਵਾਨ ਆਬਾਦੀ ਅੱਜ ਨਸ਼ਿਆਂ ਦੀ ਲਤ ਵਰਗੀ ਵੱਡੀ ਸਮਾਜਿਕ ਚੁਣੌਤੀ ਦੇ ਖ਼ਤਰੇ ਵਿਚ ਘਿਰੀ ਹੋਈ ਹੈ। ਸਾਥੀਆਂ ਦੇ ਦਬਾਅ, ਤਣਾਅ ਅਤੇ ਬੇਰੁਜ਼ਗਾਰੀ ਵਰਗੇ ਮੂਲ ਕਾਰਨਾਂ ਨੂੰ ਸਿੱਖਿਆ, ਕੌਂਸਲਿੰਗ ਅਤੇ ਪਰਿਵਾਰਕ ਸਹਿਯੋਗ ਰਾਹੀਂ ਹੀ ਹੱਲ ਕੀਤਾ ਜਾ ਸਕਦਾ ਹੈ। ਨਸ਼ਿਆਂ ਖ਼ਿਲਾਫ਼ ਲੜਾਈ ਨੂੰ ਸਾਂਝੀ ਜ਼ਿੰਮੇਵਾਰੀ ਦੱਸਦਿਆਂ ਉਨ੍ਹਾਂ ਮਾਪਿਆਂ, ਅਧਿਆਪਕਾਂ ਅਤੇ ਨਾਗਰਿਕਾਂ ਨੂੰ ਚੁੱਪ ਤੋੜਨ ਅਤੇ ਤੁਰੰਤ ਕਾਰਵਾਈ ਕਰਨ ਦੀ ਅਪੀਲ ਕੀਤੀ। ਇਸ ਮੌਕੇ ਕੁਮਾਰੀ ਸਾਕਸ਼ੀ ਸ਼ਰਮਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਿਨ੍ਹਾਂ ਨੇ ਰਾਸ਼ਟਰ-ਨਿਰਮਾਣ ਵਿਚ ਨੌਜਵਾਨਾਂ ਦੀ ਭਾਗੀਦਾਰੀ ਦੇ ਮਹੱਤਵ ‘ਤੇ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ। ਉਨ੍ਹਾਂ ਵਿਦਿਆਰਥੀਆਂ ਨੂੰ ਵਿਕਸਿਤ ਭਾਰਤ 1947-2047 ਦੇ ਸੁਪਨੇ ਨੂੰ ਸਾਕਾਰ ਕਰਨ ਲਈ ਨਵੀਨਤਾ ਸਮਾਜਿਕ ਜ਼ਿੰਮੇਵਾਰੀ, ਲੀਡਰਸ਼ਿਪ ਤੇ ਸਮਾਜ ਸੇਵਾ ਦੇ ਆਦਰਸ਼ਾਂ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੌਜਵਾਨਾਂ ਨੂੰ ਰਾਸ਼ਟਰ-ਨਿਰਮਾਣ ਦੀਆਂ ਵੱਖ-ਵੱਖ ਪਹਿਲਕਦਮੀਆਂ ਅਤੇ ਵਲੰਟੀਅਰ ਮੌਕਿਆਂ ਨਾਲ ਜੋੜਨ ਵਿਚ ‘ਮਾਈ ਭਾਰਤ ਪੋਰਟਲ’ ਦੇ ਮਹੱਤਵ ਸਬੰਧੀ ਦੱਸਿਆ। ਇਹ ਪ੍ਰੋਗਰਾਮ ਚੰਡੀਗੜ੍ਹ ਸਥਿਤ ਐਨ.ਐਸ.ਐਸ. ਖੇਤਰੀ ਡਾਇਰੈਕਟੋਰੇਟ ਦੇ ਸਹਿਯੋਗ ਨਾਲ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਦੇ ਐਨ.ਐਸ.ਐਸ. ਤੇ ਰੈੱਡ ਰਿਬਨ ਕਲੱਬ ਦੇ ਨੋਡਲ ਅਫ਼ਸਰ ਵੀਰੇਂਦਰ ਕੁਮਾਰ ਵਲੋਂ ਉਲੀਕਿਆ ਗਿਆ ਸੀ।
ਪਿਛਲੀ ਖ਼ਬਰ ਚਾਰ ਸਾਲਾਂ ਤੋਂ ਪੈਨਸ਼ਨ ਲੈਣ ਲਈ ਠੋਕਰਾਂ ਖਾ ਰਹੀ ਹੈ ਸਾਬਕਾ ਫ਼ੌਜੀ ਦੀ ਬਜ਼ੁਰਗ ਘਰਵਾਲੀ ਅਗਲੀ ਖ਼ਬਰ ਸੀ-ਪਾਈਟ ਸੈਂਟਰ ਤਲਵਾੜਾ ਲਈ ਰਾਜ ਸਭਾ ਮੈਂਬਰ ਹਰਭਜਨ ਸਿੰਘ ਵਲੋਂ 30 ਲੱਖ ਦਾ ਫ਼ੰਡ ਜਾਰੀ ਕਰਨ ’ਤੇ ਐਡਵੋਕੇਟ ਰਾਜਗੁਲਜਿੰਦਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।