11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਐਸ.ਆਈ.ਆਰ. ਤਹਿਤ ਸਰਵੇ ਦੇ ਸਮੇਂ ’ਚ 3 ਅਗਸਤ ਤੱਕ ਦਾ ਵਾਧਾ - ਆਸ਼ਿਕਾ ਜੈਨ

ਅਜੀਤ ਡੈਸਕ 18-07-2026
ਹੁਸ਼ਿਆਰਪੁਰ, 17 ਜੁਲਾਈ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)- ਭਾਰਤ ਚੋਣ ਕਮਿਸ਼ਨ ਵੱਲੋਂ ਯੋਗਤਾ ਮਿਤੀ 01 ਅਕਤੂਬਰ, 2026 ਦੇ ਆਧਾਰ ‘ਤੇ ਚੱਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.)-2026 ਲਈ ਸੋਧਿਆ ਹੋਇਆ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਸੋਧੇ ਹੋਏ ਸ਼ਡਿਊਲ ਅਨੁਸਾਰ ਜ਼ਿਲ੍ਹਾ ਹੁਸ਼ਿਆਰਪੁਰ ਵਿਚ ਵੋਟਰ ਸੂਚੀ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦੀ ਕਾਰਵਾਈ ਜਾਰੀ ਰਹੇਗੀ। ਉਨ੍ਹਾਂ ਦੱਸਿਆ ਕਿ ਸੋਧੇ ਹੋਏ ਸ਼ਡਿਊਲ ਅਨੁਸਾਰ ਬੂਥ ਲੈਵਲ ਅਫ਼ਸਰਾਂ ਵੱਲੋਂ ਘਰ-ਘਰ ਜਾ ਕੇ ਸਰਵੇਖਣ ਦੀ ਕਾਰਵਾਈ ਹੁਣ 3 ਅਗਸਤ ਤੱਕ ਕੀਤੀ ਜਾਵੇਗੀ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਮੁੱਢਲੀ ਵੋਟਰ ਸੂਚੀ 13 ਅਗਸਤ ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ ਅਤੇ 13 ਅਗਸਤ ਤੋਂ 12 ਸਤੰਬਰ ਤੱਕ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕੀਤੇ ਜਾਣਗੇ। ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ 13 ਅਗਸਤ ਤੋਂ 8 ਅਕਤੂਬਰ ਤੱਕ ਕੀਤਾ ਜਾਵੇਗਾ ਅਤੇ ਅੰਤਿਮ ਵੋਟਰ ਸੂਚੀ 12 ਅਕਤੂਬਰ ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਯੋਗ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਵੋਟਰ ਸੂਚੀ ਦੀ ਇਸ ਵਿਸ਼ੇਸ਼ ਪੁਨਰ-ਜਾਂਚ ਦੌਰਾਨ ਬੂਥ ਲੈਵਲ ਅਫ਼ਸਰਾਂ ਨੂੰ ਪੂਰਾ ਸਹਿਯੋਗ ਦੇਣ ਅਤੇ ਜੇਕਰ ਕਿਸੇ ਵੋਟਰ ਦੇ ਵੇਰਵਿਆਂ ਵਿਚ ਸੋਧ, ਨਵੇਂ ਨਾਮ ਦੀ ਸ਼ਮੂਲੀਅਤ ਜਾਂ ਹੋਰ ਕੋਈ ਦਾਅਵਾ/ਇਤਰਾਜ਼ ਹੋਵੇ ਤਾਂ ਨਿਰਧਾਰਿਤ ਸਮੇਂ ਦੌਰਾਨ ਸੰਬੰਧਿਤ ਚੋਣਕਾਰ ਰਜਿਸਟਰੇਸ਼ਨ ਅਫ਼ਸਰ ਦੇ ਦਫ਼ਤਰ ਜਾਂ ਬੀ.ਐਲ.ਓ. ਰਾਹੀਂ ਜ਼ਰੂਰ ਦਰਜ ਕਰਵਾਇਆ ਜਾਵੇ। ਜ਼ਿਲ੍ਹਾ ਚੋਣ ਅਫ਼ਸਰ ਵਲੋਂ ਸਮੂਹ ਰਾਜਨੀਤਕ ਪਾਰਟੀਆਂ, ਚੋਣ ਅਧਿਕਾਰੀਆਂ ਅਤੇ ਆਮ ਲੋਕਾਂ ਨੂੰ ਵੀ ਸੋਧੇ ਹੋਏ ਸ਼ਡਿਊਲ ਬਾਰੇ ਸੂਚਿਤ ਕੀਤਾ ਜਾ ਰਿਹਾ ਹੈ ਤਾਂ ਜੋ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.)-2026 ਦੀ ਸਮੁੱਚੀ ਪ੍ਰਕਿਰਿਆ ਨਿਰਵਿਘਨ ਅਤੇ ਪਾਰਦਰਸ਼ੀ ਢੰਗ ਨਾਲ ਸੰਪੰਨ ਕੀਤੀ ਜਾ ਸਕੇ।
ਪਿਛਲੀ ਖ਼ਬਰ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ’ਚ ਅੰਤਰਰਾਸ਼ਟਰੀ ਨਿਆਂ ਦਿਵਸ ਮੌਕੇ ਨਾਟਕ ਦੀ ਪੇਸ਼ਕਾਰੀ ਅਗਲੀ ਖ਼ਬਰ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।