14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਕੈਂਬਰਿਜ ਇੰਟਰਨੈਸ਼ਨਲ ਸਕੂਲ ਦਸੂਹਾ ਵਿਖੇ ਸ਼ਾਨਦਾਰ ਇਨਵੈਸਟਿਚਰ ਸਮਾਰੋਹ

ਅਜੀਤ ਡੈਸਕ 19-07-2026
ਦਸੂਹਾ, 18 ਜੁਲਾਈ (ਭੁੱਲਰ)- ਕੈਂਬਰਿਜ ਇੰਟਰਨੈਸ਼ਨਲ ਸਕੂਲ ਦਸੂਹਾ ਵਲੋਂ ਵਿਦਿਆਰਥੀਆਂ ਵਿਚ ਲੀਡਰਸ਼ਿਪ ਦੇ ਗੁਣ ਵਿਕਸਿਤ ਕਰਨ ਅਤੇ ਭਵਿੱਖ ਦੇ ਜ਼ਿੰਮੇਵਾਰ ਆਗੂ ਤਿਆਰ ਕਰਨ ਦੇ ਉਦੇਸ਼ ਨਾਲ ਇਕ ਸ਼ਾਨਦਾਰ ਇਨਵੈਸਟਿਚਰ ਸਮਾਰੋਹ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀ ਕੌਂਸਲ ਦੇ ਵੱਖ-ਵੱਖ ਅਹੁਦਿਆਂ ਲਈ ਵਿਦਿਆਰਥੀਆਂ ਨੂੰ ਨਿਯੁਕਤ ਕੀਤਾ ਗਿਆ। ਸੀਨੀਅਰ ਵਿੰਗ ਵਿਚ ਕਲਾਸ ਬਾਰ੍ਹਵੀਂ ਦੀ ਸਾਂਚੀ ਕਤਿਆਲ ਨੂੰ ਹੈੱਡ ਗਰਲ ਅਤੇ ਕਲਾਸ ਗਿਆਰ੍ਹਵੀਂ ਦੇ ਕ੍ਰਿਸ਼ਨਾ ਨੂੰ ਹੈੱਡ ਬੁਆਏ ਨਿਯੁਕਤ ਕੀਤਾ ਗਿਆ। ਜੂਨੀਅਰ ਵਿੰਗ ਵਿਚ ਕਲਾਸ ਛੇਵੀਂ ਦੇ ਸੋਹਮ ਸਚਦੇਵਾ ਨੂੰ ਹੈੱਡ ਬੁਆਏ ਅਤੇ ਭਵਿਆ ਵਿਸ਼ਿਸ਼ਟ ਨੂੰ ਹੈੱਡ ਗਰਲ ਚੁਣਿਆ ਗਿਆ। ਇਸ ਵਿਸ਼ੇਸ਼ ਮੌਕੇ ’ਤੇ ਵਾਸਲ ਐਜੂਕੇਸ਼ਨ ਦੇ ਚੇਅਰਮੈਨ ਸੰਜੀਵ ਕੁਮਾਰ ਵਾਸਲ ਮੁੱਖ ਮਹਿਮਾਨ ਵਜੋਂ ਹਾਜ਼ਰ ਰਹੇ। ਨਵ-ਨਿਯੁਕਤ ਵਿਦਿਆਰਥੀ ਕੌਂਸਲ ਦੇ ਮੈਂਬਰਾਂ ਦੇ ਮਾਪਿਆਂ ਨੂੰ ਵੀ ਵਿਸ਼ੇਸ਼ ਤੌਰ ’ਤੇ ਸਮਾਰੋਹ ’ਚ ਸੱਦਾ ਦਿੱਤਾ ਗਿਆ। ਇਹ ਸ਼ਾਨਦਾਰ ਸਮਾਰੋਹ ਸਕੂਲ ਦੀ ਪ੍ਰਿੰਸੀਪਲ ਅੰਜੂ ਧਵਨ ਦੀ ਅਗਵਾਈ ਵਿਚ ਕਰਵਾਇਆ ਗਿਆ। ਆਪਣੇ ਸੰਬੋਧਨ ਵਿਚ ਉਨ੍ਹਾਂ ਨੇ ਜ਼ਿੰਮੇਵਾਰੀ, ਜਵਾਬਦੇਹੀ ਤੇ ਸੇਵਾ ਭਾਵਨਾ ਵਰਗੇ ਮਹੱਤਵਪੂਰਨ ਨੇਤ੍ਰਿਤਵ ਗੁਣਾਂ ਦੇ ਵਿਕਾਸ ’ਤੇ ਜ਼ੋਰ ਦਿੱਤਾ। ਉਨ੍ਹਾਂ ਵਿਦਿਆਰਥੀਆਂ ਨੂੰ ਸਕੂਲ ਭਾਈਚਾਰੇ ਦੀ ਸੇਵਾ ਕਰਨ ਤੇ ਆਪਣੇ ਸਾਥੀਆਂ ਲਈ ਇੱਕ ਪ੍ਰੇਰਨਾਦਾਇਕ ਮਿਸਾਲ ਬਣਨ ਲਈ ਪ੍ਰੇਰਿਤ ਕੀਤਾ। ਸਮਾਰੋਹ ਦੀ ਸ਼ੁਰੂਆਤ ਦੀਪ ਪ੍ਰਜਵਲਨ ਨਾਲ ਹੋਈ। ਇਸ ਤੋਂ ਬਾਅਦ ਸਕੂਲ ਦੇ ਵਿਦਿਆਰਥੀਆਂ ਵਲੋਂ ਪੇਸ਼ ਕੀਤੇ ਗਏ ਰੰਗਾਰੰਗ ਨਾਚ ਤੇ ਸਕੂਲ ਬੈਂਡ ਦੀ ਮਨਮੋਹਕ ਪੇਸ਼ਕਾਰੀ ਨੇ ਸਭ ਦਾ ਮਨ ਮੋਹ ਲਿਆ। ਆਪਣੇ ਪ੍ਰੇਰਨਾਦਾਇਕ ਸੰਬੋਧਨ ਦੌਰਾਨ ਪ੍ਰਿੰਸੀਪਲ ਅੰਜੂ ਧਵਨ ਨੇ ਵਿਦਿਆਰਥੀਆਂ ਨੂੰ ਆਪਣੇ ਅਨਮੋਲ ਵਿਚਾਰਾਂ ਰਾਹੀਂ ਆਸ਼ੀਰਵਾਦ ਦਿੱਤਾ। ਪ੍ਰਿੰਸੀਪਲ ਅੰਜੂ ਧਵਨ ਅਤੇ ਵਿਦਿਆਰਥੀਆਂ ਦੇ ਮਾਪਿਆਂ ਵਲੋਂ ਨਵ-ਨਿਯੁਕਤ ਕੌਂਸਲ ਮੈਂਬਰਾਂ ਨੂੰ ਬੈਜ ਤੇ ਸੈਅਸ਼ੈ ਪਹਿਨਾ ਕੇ ਸਨਮਾਨਿਤ ਕੀਤਾ ਗਿਆ। ਇਸ ਤੋਂ ਬਾਅਦ ਪ੍ਰਿੰਸੀਪਲ ਨੇ ਨਵ-ਨਿਯੁਕਤ ਵਿਦਿਆਰਥੀ ਕੌਂਸਲ ਨੂੰ ਨਿਸ਼ਠਾ ਦੀ ਸਹੁੰ ਚੁਕਵਾਈ। ਇਸ ਮੌਕੇ ਵਾਸਲ ਐਜੂਕੇਸ਼ਨ ਦੇ ਪ੍ਰਧਾਨ ਕੇ.ਕੇ. ਵਾਸਲ, ਚੇਅਰਮੈਨ ਸੰਜੀਵ ਕੁਮਾਰ ਵਾਸਲ, ਵਾਈਸ ਪ੍ਰਜ਼ੀਡੈਂਟ ਈਨਾ ਵਾਸਲ, ਸੀ.ਈ.ਓ. ਰਾਘਵ ਵਾਸਲ ਅਤੇ ਡਾਇਰੈਕਟਰ ਅਦਿਤੀ ਵਾਸਲ ਹਾਜ਼ਰ ਸਨ।
ਪਿਛਲੀ ਖ਼ਬਰ ਡੇਂਗੂ ਤੋਂ ਬਚਾਅ ਸੰਬੰਧੀ ਕੀਤਾ ਜਾਗਰੂਕ ਅਗਲੀ ਖ਼ਬਰ ਵਿਕਟੋਰੀਆ ਇੰਟਰਨੈਸ਼ਨਲ ਸਕੂਲ ਮੁਕੇਰੀਆਂ ਦੇ 6 ਨਿਸ਼ਾਨੇਬਾਜ਼ ਪ੍ਰੀ-ਨੈਸ਼ਨਲ ਲਈ ਚੁਣੇ ਗਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।