14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਬਿਆਸ ਦਰਿਆ ’ਤੇ ਮਾਈਨਿੰਗ ਮਾਫ਼ੀਆ ਬੇਖ਼ੌਫ਼, ਧੜੱਲੇ ਨਾਲ ਹੋ ਰਹੀ ਰੇਤ ਦੀ ਖ਼ੁਦਾਈ ਨੇ ਵਧਾਈ ਲੋਕਾਂ ਦੀ ਚਿੰਤਾ ਮਾਈਨਿੰਗ ਵਿਭਾਗ ਸੁੱਤਾ, ਮੰਡ ਖੇਤਰ ਦੇ ਪਿੰਡਾਂ ’ਤੇ ਫਿਰ ਮੰਡਰਾ ਰਿਹਾ ਹੜ੍ਹਾਂ ਦਾ ਖ਼ਤਰਾ - ਅਰਵਿੰਦਰ ਰਸੂਲਪੁਰ

ਅਜੀਤ ਡੈਸਕ 19-07-2026
ਟਾਂਡਾ ਉੜਮੁੜ, 18 ਜੁਲਾਈ (ਭਗਵਾਨ ਸਿੰਘ ਸੈਣੀ)- ਬਲਾਕ ਟਾਂਡਾ ਅਧੀਨ ਬਿਆਸ ਦਰਿਆ ਦੇ ਮੰਡ ਖੇਤਰ ਵਿਚ ਕਥਿਤ ਤੌਰ ’ਤੇ ਰੇਤ ਦੀ ਗੈਰ-ਕਾਨੂੰਨੀ ਮਾਈਨਿੰਗ ਬੇਰੋਕ-ਟੋਕ ਜਾਰੀ ਹੈ। ਮਾਈਨਿੰਗ ਮਾਫ਼ੀਆ ਦਿਨ-ਰਾਤ ਰੇਤ ਦੀ ਖ਼ੁਦਾਈ ਕਰ ਰਿਹਾ ਹੈ, ਜਦਕਿ ਮਾਈਨਿੰਗ ਵਿਭਾਗ ਕੁੰਭਕਰਨੀ ਨੀਂਦ ਸੁੱਤਾ ਹੋਇਆ ਨਜ਼ਰ ਆ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਸਰਦਾਰ ਅਰਵਿੰਦਰ ਸਿੰਘ ਰਸੂਲਪੁਰ ਨੇ ‘ਅਜੀਤ’ ਨਾਲ ਗੱਲਬਾਤ ਦੌਰਾਨ ਕਰਦਿਆਂ ਕਿਹਾ ਜੇਕਰ ਇਸ ਗੈਰ-ਕਾਨੂੰਨੀ ਗਤੀਵਿਧੀ ਨੂੰ ਸਮੇਂ ਸਿਰ ਨਾ ਰੋਕਿਆ ਗਿਆ ਤਾਂ ਆਉਣ ਵਾਲੇ ਮਾਨਸੂਨ ਦੌਰਾਨ ਮੰਡ ਖੇਤਰ ਦੇ ਪਿੰਡਾਂ ਨੂੰ ਇੱਕ ਵਾਰ ਫਿਰ ਭਾਰੀ ਨੁਕਸਾਨ ਝੱਲਣਾ ਪੈ ਸਕਦਾ ਹੈ। ਜ਼ਿਕਰਯੋਗ ਹੈ ਕਿ ਪਿਛਲੇ ਸਾਲ ਬਿਆਸ ਦਰਿਆ ਵਿਚ ਆਏ ਭਿਆਨਕ ਹੜ੍ਹਾਂ ਕਾਰਨ ਦਰਿਆ ਨਾਲ ਲੱਗਦੇ ਕਈ ਪਿੰਡਾਂ ਵਿਚ ਵੱਡੇ ਪੱਧਰ ’ਤੇ ਜਾਨੀ ਤੇ ਮਾਲੀ ਨੁਕਸਾਨ ਹੋਇਆ ਸੀ। ਖੇਤਾਂ ਵਿਚ ਖੜ੍ਹੀਆਂ ਫ਼ਸਲਾਂ ਤਬਾਹ ਹੋ ਗਈਆਂ, ਘਰਾਂ ਵਿਚ ਪਾਣੀ ਦਾਖ਼ਲ ਹੋ ਗਿਆ ਅਤੇ ਕਈ ਪਰਿਵਾਰਾਂ ਨੂੰ ਸੁਰੱਖਿਅਤ ਥਾਵਾਂ ’ਤੇ ਜਾਣ ਲਈ ਮਜਬੂਰ ਹੋਣਾ ਪਿਆ ਸੀ ਅਤੇ ਦਰਿਆ ਦੇ ਬੰਨ੍ਹਾਂ ਨੂੰ ਸਮੇਂ ਸਿਰ ਮਜ਼ਬੂਤ ਨਾ ਕੀਤੇ ਜਾਣ ਕਾਰਨ ਹੜ੍ਹਾਂ ਦਾ ਪਾਣੀ ਆਬਾਦੀ ਵਾਲੇ ਇਲਾਕਿਆਂ ਤੱਕ ਪਹੁੰਚ ਗਿਆ ਸੀ। ਰਸੂਲਪੁਰ ਨੇ ਆਖਿਆ ਕਿ ਹਰ ਸਾਲ ਸਰਕਾਰ ਵਲੋਂ ਬਿਆਸ ਦਰਿਆ ਦੇ ਬੰਨ੍ਹਾਂ ਨੂੰ ਪੱਕਾ ਤੇ ਮਜ਼ਬੂਤ ਕਰਨ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾਂਦੇ ਹਨ ਪਰ ਇਕ ਸਾਲ ਬੀਤ ਜਾਣ ਦੇ ਬਾਵਜੂਦ ਵੀ ਕਈ ਥਾਵਾਂ ’ਤੇ ਬੰਨ੍ਹਾਂ ਦੀ ਮੁਰੰਮਤ ਤੇ ਮਜ਼ਬੂਤੀ ਕਰਨ ਦਾ ਕੰਮ ਅਧੂਰਾ ਪਿਆ ਹੈ। ਇਸ ਦੇ ਨਾਲ ਹੀ ਦਰਿਆ ਵਿਚ ਹੋ ਰਹੀ ਬੇਲਗ਼ਾਮ ਰੇਤ ਦੀ ਖ਼ੁਦਾਈ ਨੇ ਸਥਿਤੀ ਨੂੰ ਹੋਰ ਵੀ ਗੰਭੀਰ ਬਣਾ ਦਿੱਤਾ ਹੈ। ਉਨ੍ਹਾਂ ਨੇ ਪੰਜਾਬ ਸਰਕਾਰ, ਮਾਈਨਿੰਗ ਵਿਭਾਗ ਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਬਿਆਸ ਦਰਿਆ ਵਿਚ ਹੋ ਰਹੀ ਕਥਿਤ ਗੈਰ-ਕਾਨੂੰਨੀ ਮਾਈਨਿੰਗ ’ਤੇ ਤੁਰੰਤ ਸਖ਼ਤ ਕਾਰਵਾਈ ਕੀਤੀ ਜਾਵੇ, ਦਰਿਆ ਦੇ ਬੰਨ੍ਹਾਂ ਨੂੰ ਜਲਦ ਮਜ਼ਬੂਤ ਕੀਤਾ ਜਾਵੇ ਤੇ ਮੰਡ ਖੇਤਰ ਦੇ ਪਿੰਡਾਂ ਦੀ ਸੁਰੱਖਿਆ ਲਈ ਢੁਕਵੇਂ ਪ੍ਰਬੰਧ ਕੀਤੇ ਜਾਣ ਤਾਂ ਜੋ ਪਿਛਲੇ ਸਾਲ ਵਰਗੇ ਹਾਲਾਤ ਦੁਬਾਰਾ ਪੈਦਾ ਨਾ ਹੋਣ। ਦੂਜੇ ਪਾਸੇ ਮੰਡ ਖੇਤਰ ਦੇ ਲੋਕਾਂ ਦਾ ਕਹਿਣਾ ਹੈ ਕਿ ਜੇਕਰ ਪ੍ਰਸ਼ਾਸਨ ਨੇ ਹੁਣ ਵੀ ਅੱਖਾਂ ਮੀਟੀਆਂ ਰੱਖੀਆਂ ਤਾਂ ਇਸ ਵਾਰ ਕੁਦਰਤੀ ਆਫ਼ਤ ਨਾਲੋਂ ਵੱਧ ਜ਼ਿੰਮੇਵਾਰ ਪ੍ਰਸ਼ਾਸਨਿਕ ਲਾਪਰਵਾਹੀ ਮੰਨੀ ਜਾਵੇਗੀ।
ਪਿਛਲੀ ਖ਼ਬਰ ਅੱਡਾ ਸਰਾਂ ਤੋਂ ਪਿੰਡ ਨੰਗਲ ਫ਼ਰੀਦ–ਗਨੀਪੁਰ ਬੱਧਣ ਸੜਕ ਦੀ ਹਾਲਤ ਬੇਹੱਦ ਖਸਤਾ, ਲੋਕ ਪ੍ਰੇਸ਼ਾਨ ਪ੍ਰਸ਼ਾਸਨ ਬੇਖ਼ਬਰ, ਸਰ... ਅਗਲੀ ਖ਼ਬਰ ਸਰ ਮਾਰਸ਼ਲ ਸਕੂਲ ਵਿਚ ਕਰਵਾਈਆਂ ਵੱਖ-ਵੱਖ ਗਤੀਵਿਧੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।