14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

1 ਅਗਸਤ ਨੂੰ ਭਗਵੰਤ ਮਾਨ ਸਰਕਾਰ 50 ਲੱਖ ਔਰਤਾਂ ਦੇ ਖਾਤਿਆਂ ’ਚ ਪਾਵੇਗੀ ਸਨਮਾਨ ਰਾਸ਼ੀ- ਕੇਜਰੀਵਾਲ

ਅਜੀਤ ਡੈਸਕ 19-07-2026
ਜਲੰਧਰ, 18 ਜੁਲਾਈ (ਅ.ਬ.) - ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਮੁਕੇਰੀਆਂ ਵਿੱਚ ‘ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਲ’ ਭਜਨ ਸੰਧਿਆ ਪ੍ਰੋਗਰਾਮ ਵਿੱਚ ਮੌਜੂਦ ਔਰਤਾਂ ਨੂੰ ਵੱਡੀ ਖੁਸ਼ਖਬਰੀ ਦਿੱਤੀ, ਉਨ੍ਹਾਂ ਨੇ ਕਿਹਾ ਕਿ ਇੱਕ ਅਗਸਤ ਨੂੰ ਭਗਵੰਤ ਮਾਨ ਸਰਕਾਰ ਨਵੀਂ ਰਜਿਸਟ੍ਰੇਸ਼ਨ ਵਾਲੀਆਂ 50 ਲੱਖ ਔਰਤਾਂ ਦੇ ਖਾਤਿਆਂ ਵਿੱਚ ਸਨਮਾਨ ਰਾਸ਼ੀ ਪਾਵੇਗੀ ਜਿਨ੍ਹਾਂ ਨੂੰ ਅਜੇ ਪੈਸੇ ਨਹੀਂ ਮਿਲੇ ਹਨ, ਉਹ ਚਿੰਤਾ ਨਾ ਕਰਨ। ਸਾਰਿਆਂ ਨੂੰ ਜੁਲਾਈ ਤੋਂ ਸਤੰਬਰ ਤੱਕ ਤਿੰਨਾਂ ਮਹੀਨਿਆਂ ਦੇ ਪੈਸੇ ਮਿਲਣਗੇ। ਉਨ੍ਹਾਂ ਕਿਹਾ ਕਿ ਭਗਵੰਤ ਮਾਨ 100 ਫੀਸਦੀ ਇਮਾਨਦਾਰ ਮੁੱਖ ਮੰਤਰੀ ਹਨ ਤਾਂ ਹੀ ਲੋਕਾਂ ਨੂੰ ਮੁਫ਼ਤ ਬਿਜਲੀ, ਹਜ਼ਾਰ ਰੁਪਏ ਸਨਮਾਨ ਰਾਸ਼ੀ ਸਮੇਤ ਹੋਰ ਸਹੂਲਤਾਂ ਦੇ ਪਾ ਰਹੇ ਹਨ। ਲੋਕਾਂ ਲਈ ਦਿਨ-ਰਾਤ ਕੰਮ ਕਰ ਰਹੇ ਭਗਵੰਤ ਮਾਨ ਨੂੰ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਾਉਣਾ ਜ਼ਰੂਰੀ ਹੈ। ਅਰਵਿੰਦ ਕੇਜਰੀਵਾਲ ਨੇ ਤੀਰਥ ਯਾਤਰਾ ਯੋਜਨਾ ਨੂੰ ਲੈ ਕੇ ਖੁਸ਼ਖਬਰੀ ਦਿੰਦਿਆਂ ਕਿਹਾ ਕਿ ਅਜੇ ਇਸ ਤਹਿਤ ਦੋ ਰੂਟਾਂ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਲਈ ਬੱਸਾਂ ਚੱਲਦੀਆਂ ਹਨ ਜਿਸ ਵਿੱਚ ਆਉਣ-ਜਾਣ, ਏ.ਸੀ. ਬੱਸ, ਏ.ਸੀ. ਹੋਟਲ ਅਤੇ ਖਾਣ-ਪੀਣ ਦਾ ਸਾਰਾ ਖਰਚਾ ਸਰਕਾਰ ਦਿੰਦੀ ਹੈ। 1 ਅਗਸਤ ਤੋਂ ਇਸ ਵਿੱਚ ਤਿੰਨ ਨਵੇਂ ਰੂਟ ਜੋੜੇ ਜਾ ਰਹੇ ਹਨ। ਹੁਣ ਸਾਲਾਸਰ-ਖਾਟੂ ਸ਼ਿਆਮ, ਮਥੁਰਾ-ਵ੍ਰਿੰਦਾਵਨ ਤੇ ਹਰਿਦੁਆਰ-ਰਿਸ਼ੀਕੇਸ਼ ਲਈ ਵੀ ਮੁਫ਼ਤ ਬੱਸਾਂ ਜਾਇਆ ਕਰਨਗੀਆਂ। ਅਸੀਂ ਡੇਢ ਲੱਖ ਸ਼ਰਧਾਲੂਆਂ ਨੂੰ ਇਹਨਾਂ ਥਾਵਾਂ ‘ਤੇ ਮੁਫ਼ਤ ਵਿੱਚ ਤੀਰਥ ਯਾਤਰਾ ਕਰਵਾਉਣ ਲੈ ਕੇ ਜਾਵਾਂਗੇ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਭਜਨ ਸੰਧਿਆ ਪੂਰੇ ਪੰਜਾਬ ਦੇ 22 ਸ਼ਹਿਰਾਂ ਵਿੱਚ ਕਰਵਾਈ ਜਾ ਰਹੀ ਹੈ। ਲੋਕ ਦੱਸਦੇ ਹਨ ਕਿ ਇਹ ਪਹਿਲੀ ਅਜਿਹੀ ਸਰਕਾਰ ਆਈ ਹੈ ਜੋ ਸਨਾਤਨ ਧਰਮ ਲਈ ਜ਼ਮੀਨੀ ਪੱਧਰ ‘ਤੇ ਇੰਨਾ ਕੰਮ ਕਰ ਰਹੀ ਹੈ। ਅਸੀਂ ਲੋਕਾਂ ਲਈ ਕੰਮ ਕਰ ਰਹੇ ਹਾਂ ਤੇ ਭਗਵੰਤ ਮਾਨ 24 ਘੰਟੇ ਤੁਹਾਡੇ ਲਈ ਲੱਗੇ ਹੋਏ ਹਨ, ਇਸ ਲਈ ਭਗਵੰਤ ਮਾਨ ਨੂੰ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਚਾਹੀਦਾ ਹੈ।
ਪਿਛਲੀ ਖ਼ਬਰ ਬੈਂਕ ’ਚੋਂ ਪੈਸੇ ਕਢਵਾ ਕੇ ਘਰ ਜਾ ਰਹੀ ਔਰਤ ਦੇ 20 ਹਜ਼ਾਰ ਰੁਪਏ ਚੋਰੀ ਅਗਲੀ ਖ਼ਬਰ ਭਾਰਤੀ ਜਨਤਾ ਪਾਰਟੀ ਦੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਠਾਕੁਰ ਸਤੀਸ਼ ਬਾਵਾ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।