15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

‘ਮਿਸ਼ਨ ਸਵਸਥ ਕਵਚ’ ਨਾਲ ਜ਼ਿਲ੍ਹੇ ’ਚ ਸਿਹਤ ਜਾਗਰੂਕਤਾ ਨੂੰ ਮਿਲੇਗੀ ਨਵੀਂ ਦਿਸ਼ਾ- ਏ.ਡੀ.ਸੀ.

ਅਜੀਤ ਡੈਸਕ 22-07-2026

ਹੁਸ਼ਿਆਰਪੁਰ, 21 ਜੁਲਾਈ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਅਤੇ ਦਯਾਨੰਦ ਮੈਡੀਕਲ ਕਾਲਜ ਐਂਡ ਹਸਪਤਾਲ (ਡੀ.ਐੱਮ.ਸੀ.ਐੱਚ.) ਲੁਧਿਆਣਾ ਦੇ ਸਾਂਝੇ ਉਪਰਾਲੇ ਨਾਲ ਡੀ.ਏ.ਵੀ. ਬੀ.ਐੱਡ. ਕਾਲਜ ਹੁਸ਼ਿਆਰਪੁਰ ਵਿਖੇ ‘ਮਿਸ਼ਨ ਸਵਸਥ ਕਵਚ’ ਦੀ ਸ਼ੁਰੂਆਤ ਕੀਤੀ ਗਈ ਅਤੇ ਸਿਖਲਾਈ ਸੈਸ਼ਨ ਵੀ ਕਰਵਾਇਆ ਗਿਆ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੇ ਨਿਰਦੇਸ਼ਾਂ ‘ਤੇ ਕਰਵਾਏ ਗਏ ਇਸ ਪ੍ਰੋਗਰਾਮ ‘ਚ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਨਿਧੀ ਕੁਮੁਦ ਬੰਬਾਹ ਵਿਸ਼ੇਸ਼ ਤੌਰ ‘ਤੇ ਸ਼ਾਮਿਲ ਹੋਏ। ਇਸ ਮੌਕੇ ਏ.ਡੀ.ਸੀ. ਨੇ ਕਿਹਾ ਕਿ ਮਿਸ਼ਨ ਸਵਸਥ ਕਵਚ ਦਾ ਉਦੇਸ਼ ਲੋਕਾਂ ਵਿਚ ਸਿਹਤ ਸਬੰਧੀ ਜਾਗਰੂਕਤਾ ਵਧਾਉਣਾ, ਬਿਮਾਰੀਆਂ ਦੀ ਸਮੇਂ ਸਿਰ ਪਹਿਚਾਣ ਯਕੀਨੀ ਬਣਾਉਣਾ ਅਤੇ ਸਮਾਜ ਨੂੰ ਜੀਵਨ ਰੱਖਿਅਕ ਹੁਨਰਾਂ ਨਾਲ ਸਸ਼ਕਤ ਕਰਨਾ ਹੈ। ਉਨ੍ਹਾਂ ਕਿਹਾ ਕਿ ਸਿਹਤਮੰਦ ਸਮਾਜ ਦੀ ਉਸਾਰੀ ਵਿਚ ਲੋਕ ਭਾਗੀਦਾਰੀ ਅਤੇ ਜਾਗਰੂਕਤਾ ਸਭ ਤੋਂ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ। ਏ.ਡੀ.ਸੀ. ਨੇ ਦੱਸਿਆ ਕਿ ਸਿਖਲਾਈ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਭਵਿੱਖ ‘ਚ ਮਾਸਟਰ ਟਰੇਨਰ ਵਜੋਂ ਸਮਾਜ ਵਿਚ ਸਿਹਤ ਜਾਗਰੂਕਤਾ ਫੈਲਾਉਣ ਦਾ ਕੰਮ ਕਰਨਗੇ। ਡੀ.ਐੱਮ.ਸੀ.ਐੱਚ. ਦੇ ਡਾ. ਬਿਸ਼ਵ ਮੋਹਨ ਨੇ ਨਰਸਿੰਗ ਸਕੂਲ ਦੇ ਵਿਦਿਆਰਥੀਆਂ ਦੀ ਉਤਸ਼ਾਹਪੂਰਨ ਭਾਗੀਦਾਰੀ ਦੀ ਸ਼ਲਾਘਾ ਕੀਤੀ। ਪ੍ਰੋਗਰਾਮ ਵਿਚ ਸਹਾਇਕ ਕਮਿਸ਼ਨਰ ਗੁਰਪ੍ਰੀਤ ਕੌਰ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਸੀਮਾ ਗਰਗ, ਸਰਕਾਰੀ ਮਲਟੀਪਰਪਜ਼ ਟਰੇਨਿੰਗ ਸਕੂਲ, ਸਿਵਲ ਹਸਪਤਾਲ ਹੁਸ਼ਿਆਰਪੁਰ ਦੀ ਪ੍ਰਿੰਸੀਪਲ ਸੁਖਵਿੰਦਰ ਕੌਰ, ਜ਼ਿਲ੍ਹਾ ਸਿੱਖਿਆ ਅਧਿਕਾਰੀ (ਸੈਕੰਡਰੀ) ਹਰਜਿੰਦਰ ਕੌਰ, ਡਿਪਟੀ ਡੀ.ਈ.ਓ. (ਐਲੀਮੈਂਟਰੀ) ਅਮਨਦੀਪ ਸ਼ਰਮਾ, ਡੀ.ਏ.ਵੀ. ਬੀ.ਐਡ. ਕਾਲਜ ਦੀ ਪ੍ਰਿੰਸੀਪਲ ਡਾ. ਬਿਧਿ ਭੱਲਾ, ਸਿਵਲ ਸਰਜਨ ਦਫ਼ਤਰ ਦੇ ਨਰਸਿੰਗ ਸਕੂਲ ਦੇ ਵਿਦਿਆਰਥੀ ਅਤੇ ਟਿਊਟਰ, ਵੱਖ-ਵੱਖ ਸਕੂਲਾਂ ਦੇ ਵਿਦਿਆਰਥੀ ਅਤੇ ਅਧਿਆਪਕ ਵੀ ਹਾਜ਼ਰ ਸਨ।

ਪਿਛਲੀ ਖ਼ਬਰ ਹੋਟਲ ਉਦਯੋਗ ’ਚ ਹੁਨਰਮੰਦ ਨੌਜਵਾਨਾਂ ਲਈ ਵਿਦੇਸ਼ਾਂ ’ਚ ਵੀ ਰੋਜ਼ਗਾਰ ਦੇ ਅਥਾਹ ਮੌਕੇ-ਡਾ. ਰਾਜ ਕੁਮਾਰ ਅਗਲੀ ਖ਼ਬਰ ਨੌਸ਼ਹਿਰਾ ਵਿਖੇ ਬੰਦ ਪਈ ਲੱਕੜ ਮੰਡੀ ’ਚ ਮਹੀਨੇ ’ਚ 2 ਵਾਰ ਪਸ਼ੂ ਮੰਡੀ ਲਗਾਈ ਜਾਵੇ - ਲਾਚੋਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।