15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਸਵਾਮੀ ਪ੍ਰੇਮਾਨੰਦ ਮਹਾਂਵਿਦਿਆਲਾ ਮੁਕੇਰੀਆਂ ਵਿਖੇ ਅਕਾਦਮਿਕ ਸੈਸ਼ਨ 2026–27 ਦਾ ਸ਼ੁੱਭ ਆਰੰਭ ਪਵਿੱਤਰ ਹਵਨ-ਯੱਗ ਨਾਲ ਹੋਇਆ

ਅਜੀਤ ਡੈਸਕ 22-07-2026

ਮੁਕੇਰੀਆਂ, 21 ਜੁਲਾਈ (ਰਾਮਗੜ੍ਹੀਆ)- ਸਵਾਮੀ ਪ੍ਰੇਮਾਨੰਦ ਮਹਾਂਵਿਦਿਆਲਾ ਮੁਕੇਰੀਆਂ ਵਿਖੇ ਅਕਾਦਮਿਕ ਸੈਸ਼ਨ 2026–27 ਦਾ ਸ਼ੁੱਭ ਆਰੰਭ ਪਵਿੱਤਰ ਹਵਨ-ਯੱਗ ਨਾਲ ਸ਼ਰਧਾ, ਉਤਸ਼ਾਹ ਅਤੇ ਅਧਿਆਤਮਿਕ ਮਾਹੌਲ ਵਿਚ ਕੀਤਾ ਗਿਆ। ਇਸ ਮੌਕੇ ਕਾਲਜ ਦੀ ਪ੍ਰਬੰਧਕ ਕਮੇਟੀ, ਪ੍ਰਿੰਸੀਪਲ, ਸਮੂਹ ਅਧਿਆਪਕ ਅਤੇ ਗੈਰ-ਅਧਿਆਪਨ ਸਟਾਫ਼ ਦੇ ਨਾਲ-ਨਾਲ ਨਵੇਂ ਦਾਖਲ ਹੋਏ ਵਿਦਿਆਰਥੀਆਂ ਨੇ ਹਵਨ-ਯੱਗ ਵਿਚ ਸ਼ਾਮਲ ਹੋ ਕੇ ਨਵੇਂ ਸੈਸ਼ਨ ਦੀ ਸਫਲਤਾ, ਵਿਦਿਆਰਥੀਆਂ ਦੇ ਉੱਜਵਲ ਭਵਿੱਖ ਅਤੇ ਸੰਸਥਾ ਦੀ ਨਿਰੰਤਰ ਤਰੱਕੀ ਲਈ ਆਹੁਤੀਆਂ ਅਰਪਿਤ ਕੀਤੀਆਂ। ਸਮਾਗਮ ਦੀ ਸ਼ੁਰੂਆਤ ਵੇਦ ਮੰਤਰਾਂ ਦੇ ਉਚਾਰਨ ਨਾਲ ਹੋਈ, ਜਿਸ ਨੇ ਸਮੁੱਚੇ ਵਾਤਾਵਰਨ ਨੂੰ ਅਧਿਆਤਮਿਕ ਰੰਗ ਵਿਚ ਰੰਗ ਦਿੱਤਾ। ਇਸ ਮੌਕੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਾਜਨ ਮੱਕੜ, ਸਕੱਤਰ ਸੰਜੀਵ ਆਨੰਦ, ਮਹੰਤ ਰਮੇਸ਼ਦਾਸ ਸ਼ਾਸਤਰੀ, ਆਡੀਟਰ ਡਾ. ਰਾਜੇਸ਼ ਲਖਨਪਾਲ ਅਤੇ ਕਾਲਜ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਰਹੇ । ਕਾਲਜ ਦੇ ਪ੍ਰਿੰਸੀਪਲ ਡਾ. ਸਮੀਰ ਸ਼ਰਮਾ ਨੇ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਅਤੇ ਵਿਦਿਆਰਥੀਆਂ ਦਾ ਨਿੱਘਾ ਸਵਾਗਤ ਕਰਦਿਆਂ ਕਾਲਜ ਦੀਆਂ ਵਿੱਦਿਅਕ, ਸਭਿਆਚਾਰਕ ਅਤੇ ਸਹਿ-ਪਾਠਕ੍ਰਮ ਗਤੀਵਿਧੀਆਂ ਦੀਆਂ ਮਹੱਤਵਪੂਰਨ ਪ੍ਰਾਪਤੀਆਂ ਬਾਰੇ ਜਾਣੂ ਕਰਵਾਇਆ। ਇਸ ਮੌਕੇ ਉਨ੍ਹਾਂ ਨੇ ਦੱਸਿਆ ਕਿ ਅਕਾਦਮਿਕ ਸੈਸ਼ਨ 2026–27 ਲਈ ਦਾਖਲਾ ਪ੍ਰਕਿਰਿਆ ਜਾਰੀ ਹੈ ਅਤੇ ਇੱਛੁਕ ਵਿਦਿਆਰਥੀਆਂ ਨੂੰ ਤੁਰੰਤ ਦਾਖ਼ਲਾ ਲੈਣ ਦੀ ਅਪੀਲ ਕੀਤੀ। ਅੰਤ ਵਿਚ ਉਨ੍ਹਾਂ ਨੇ ਕਾਲਜ ਦੇ ਸਰਵਪੱਖੀ ਵਿਕਾਸ ਲਈ ਪ੍ਰਬੰਧਕ ਕਮੇਟੀ ਵੱਲੋਂ ਮਿਲ ਰਹੇ ਨਿਰੰਤਰ ਸਹਿਯੋਗ ਲਈ ਦਿਲੋਂ ਧੰਨਵਾਦ ਕੀਤਾ। ਆਡੀਟਰ ਡਾ. ਰਾਜੇਸ਼ ਲਖਨਪਾਲ ਨੇ ਆਪਣੇ ਸੰਬੋਧਨ ਵਿਚ ਵਿਦਿਆਰਥੀਆਂ ਨੂੰ ਨਵੇਂ ਸੈਸ਼ਨ ਦੀਆਂ ਵਧਾਈਆਂ ਦਿੰਦਿਆਂ ਮਿਹਨਤ, ਅਨੁਸ਼ਾਸਨ ਅਤੇ ਉੱਚੇ ਜੀਵਨ-ਮੁੱਲਾਂ ਨੂੰ ਅਪਣਾਉਣ ਦੀ ਪੇ੍ਰਰਨਾ ਦਿੱਤੀ। ਉਨ੍ਹਾਂ ਨੇ ਵਿਸ਼ਵਾਸ ਪ੍ਰਗਟਾਇਆ ਕਿ ਕਾਲਜ ਦੇ ਵਿਦਿਆਰਥੀ, ਸਿੱਖਿਆ ਦੇ ਨਾਲ-ਨਾਲ ਖੋਜ, ਖੇਡਾਂ ਅਤੇ ਹੋਰ ਖੇਤਰਾਂ ਵਿਚ ਨਵੀਆਂ ਪ੍ਰਾਪਤੀਆਂ ਹਾਸਲ ਕਰਨਗੇ। ਪ੍ਰਬੰਧਕ ਕਮੇਟੀ ਦੇ ਸਕੱਤਰ ਸ੍ਰੀ ਸੰਜੀਵ ਆਨੰਦ ਨੇ ਨਵੇਂ ਵਿਦਿਆਰਥੀਆਂ ਦਾ ਨਿੱਘਾ ਸਵਾਗਤ ਕਰਦਿਆਂ ਕਿਹਾ ਕਿ ਕਾਲਜ ਪ੍ਰਬੰਧਨ ਵਿਦਿਆਰਥੀਆਂ ਨੂੰ ਉੱਚ ਪੱਧਰੀ ਵਿੱਦਿਅਕ ਸਹੂਲਤਾਂ ਅਤੇ ਹਰ ਸੰਭਵ ਸਹਿਯੋਗ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅਨੁਸ਼ਾਸਨ, ਸਮਰਪਣ ਅਤੇ ਦ੍ਰਿੜ੍ਹ ਇਰਾਦੇ ਨਾਲ ਆਪਣੇ ਟੀਚਿਆਂ ਦੀ ਪ੍ਰਾਪਤੀ ਲਈ ਯਤਨਸ਼ੀਲ ਰਹਿਣ ਦਾ ਸੰਦੇਸ਼ ਦਿੱਤਾ। ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਾਜਨ ਮੱਕੜ ਨੇ ਆਪਣੇ ਸੰਬੋਧਨ ਵਿਚ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਜੀਵਨ ਵਿਚ ਉੱਚੇ ਟੀਚੇ ਨਿਰਧਾਰਿਤ ਕਰਕੇ ਇਮਾਨਦਾਰੀ, ਮਿਹਨਤ ਅਤੇ ਸਕਾਰਾਤਮਿਕ ਸੋਚ ਨਾਲ ਅੱਗੇ ਵਧਣ ਦੀ ਪੇ੍ਰਰਨਾ ਦਿੱਤੀ। ਉਨ੍ਹਾਂ ਨੇ ਕਿਹਾ ਕਿ ਸਵਾਮੀ ਪ੍ਰੇਮਾਨੰਦ ਮਹਾਂਵਿਦਿਆਲਾ ਆਪਣੇ ਉੱਚ ਵਿੱਦਿਅਕ ਮਿਆਰਾਂ, ਅਨੁਸ਼ਾਸਨ ਅਤੇ ਸੰਸਕਾਰਾਂ ਸਦਕਾ ਖੇਤਰ ਦੀ ਇੱਕ ਮੋਹਰੀ ਵਿੱਦਿਅਕ ਸੰਸਥਾ ਵਜੋਂ ਆਪਣੀ ਵਿਲੱਖਣ ਪਛਾਣ ਬਣਾ ਚੁੱਕਾ ਹੈ ਅਤੇ ਭਵਿੱਖ ਵਿਚ ਵੀ ਨਵੀਆਂ ਬੁਲੰਦੀਆਂ ਪ੍ਰਾਪਤ ਕਰੇਗਾ। ਸਮੁੱਚੇ ਸਮਾਗਮ ਦਾ ਸੰਚਾਲਨ ਡਾ. ਗੋਪੀ ਸ਼ਰਮਾ ਨੇ ਪ੍ਰਭਾਵਸ਼ਾਲੀ ਢੰਗ ਨਾਲ ਕੀਤਾ। ਅੰਤ ਵਿਚ ਡਾ. ਗੋਪੀ ਸ਼ਰਮਾ ਨੇ ਪ੍ਰਬੰਧਕ ਕਮੇਟੀ ਵਲੋਂ ਕਾਲਜ ਨੂੰ ਮਿਲ ਰਹੇ ਨਿਰੰਤਰ ਸਹਿਯੋਗ ਲਈ ਧੰਨਵਾਦ ਪ੍ਰਗਟ ਕੀਤਾ। ਉਨ੍ਹਾਂ ਨੇ ਪ੍ਰਿੰਸੀਪਲ ਡਾ. ਸਮੀਰ ਸ਼ਰਮਾ ਦੇ ਦੂਰਅੰਦੇਸ਼ੀ ਅਗਵਾਈ ਅਤੇ ਪ੍ਰੇਰਣਾਦਾਇਕ ਮਾਰਗ ਦਰਸ਼ਨ ਦੀ ਭਰਪੂਰ ਸ਼ਲਾਘਾ ਕਰਦਿਆਂ ਉਨ੍ਹਾਂ ਪ੍ਰਤੀ ਧੰਨਵਾਦ ਪ੍ਰਗਟਾਇਆ। ਅੰਤ ਵਿਚ ਸਮੂਹ ਹਾਜ਼ਰੀਨ ਨੇ ਨਵੇਂ ਅਕਾਦਮਿਕ ਸੈਸ਼ਨ ਦੇ ਸਫਲ, ਸੁਚਾਰੂ ਅਤੇ ਮੰਗਲਮਈ ਸੰਚਾਲਨ ਦੀ ਕਾਮਨਾ ਕੀਤੀ ।

ਪਿਛਲੀ ਖ਼ਬਰ ਦਿੱਲੀ ’ਚ ਵਿਦਿਆਰਥੀਆਂ ’ਤੇ ਤਸ਼ੱਦਦ ਕੀਤੇ ਜਾਣ ਦੇ ਰੋਸ ਵਜੋਂ ਬੀ. ਕੇ. ਯੂ. ਏਕਤਾ ਉਗਰਾਹਾਂ ਨੇ ਮੋਦੀ ਸਰਕਾਰ ਦੀ ਅਰਥੀ ਸ... ਅਗਲੀ ਖ਼ਬਰ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਦਾ ਨਤੀਜਾ ਰਿਹਾ ਸ਼ਾਨਦਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।