10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਨਵਾਂ ਰਾਸ਼ਨ ਕਾਰਡ ਬਣਾਉਣ ਜਾਂ ਮੈਂਬਰ ਦਾ ਨਾਂਅ ਸ਼ਾਮਿਲ ਕਰਨ ਲਈ ਪ੍ਰਕਿਰਿਆ ਸ਼ੁਰੂ-ਨਰਿੰਦਰ ਸਿੰਘ

ਅਜੀਤ ਡੈਸਕ 23-07-2026
ਹੁਸ਼ਿਆਰਪੁਰ, 22 ਜੁਲਾਈ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)- ਨਰਿੰਦਰ ਸਿੰਘ ਜ਼ਿਲ੍ਹਾ ਕੰਟਰੋਲਰ, ਖ਼ੁਰਾਕ ਸਿਵਲ ਸਪਲਾਈਜ਼ ਤੇ ਖਪਤਕਾਰ ਮਾਮਲੇ ਹੁਸ਼ਿਆਰਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨੈਸ਼ਨਲ ਫੂਡ ਸਿਕਿਊਰਿਟੀ ਐਕਟ-2013 ਸਮਾਰਟ ਰਾਸ਼ਨ ਕਾਰਡ ਸਕੀਮ ਅਧੀਨ ਨਵੇਂ ਰਾਸ਼ਨ ਕਾਰਡ ਬਣਾਉਣ ਅਤੇ ਮੌਜੂਦਾ ਰਾਸ਼ਨ ਕਾਰਡਾਂ ‘ਚ ਮੈਂਬਰ ਸ਼ਾਮਿਲ ਕਰਨ ਲਈ ਆਨਲਾਈਨ ਅਰਜ਼ੀਆਂ ਪ੍ਰਾਪਤ ਕੀਤੀਆਂ ਜਾਣੀਆਂ ਹਨ। ਉਨ੍ਹਾਂ ਦੱਸਿਆ ਕਿ ਨਵੇਂ ਰਾਸ਼ਨ ਕਾਰਡ ਬਣਾਉਣ ਜਾਂ ਮੌਜੂਦਾ ਰਾਸ਼ਨ ਕਾਰਡਾਂ ‘ਚ ਮੈਂਬਰ ਸ਼ਾਮਿਲ ਕਰਨ ਲਈ ਫਾਰਮ-ਅੰਗਰੇਜ਼ੀ ਤੇ ਪੰਜਾਬੀ ਭਾਸ਼ਾ ਵਿਚ ਵਿਭਾਗੀ ਵੈੱਬਸਾਈਟ ਤੋਂ ਡਾਊਨਲੋਡ ਕੀਤੇ ਜਾ ਸਕਦੇ ਹਨ। ਬਿਨੈਕਾਰ ਫਾਰਮ ਭਰਨ ਤੋਂ ਪਹਿਲਾਂ ਫਾਰਮ ਦੇ ਨਾਲ ਦਿੱਤੀਆਂ ਹਦਾਇਤਾਂ ਨੂੰ ਧਿਆਨ ਨਾਲ ਪੜ੍ਹਨ ‘ਤੇ ਲੋੜੀਂਦੇ ਦਸਤਾਵੇਜ਼ਾਂ ਸਮੇਤ ਹੀ ਮੁਕੰਮਲ ਅਰਜ਼ੀ ਜਮ੍ਹਾਂ ਕਰਵਾਉਣ। ਬਿਨੈਕਾਰ ਆਪਣੀਆਂ ਅਰਜ਼ੀਆਂ ਨਜ਼ਦੀਕੀ ਸੇਵਾ ਕੇਂਦਰ/ਕਾਮਨ ਸਰਵਿਸ ਸੈਂਟਰ ਜਾ ਕੇ ਆਨਲਾਈਨ ਜਮ੍ਹਾਂ ਕਰਵਾ ਸਕਦਾ ਹੈ। ਸੇਵਾ ਕੇਂਦਰ/ਸੀ.ਐਸ.ਸੀ. ਰਾਹੀਂ ਅਰਜ਼ੀ ਸਫਲਤਾਪੂਰਵਕ ਜਮ੍ਹਾਂ ਹੋਣ ‘ਤੇ ਬਿਨੈਕਾਰ ਨੂੰ 100 ਰੁਪਏ ਪ੍ਰਤੀ ਫਾਰਮ ਪ੍ਰੋਸੈਸਿੰਗ ਫ਼ੀਸ ਵੀ ਜਮ੍ਹਾਂ ਕਰਵਾਉਣੀ ਪਵੇਗੀ। ਬਿਨੈਕਾਰ ਆਪਣੀ ਅਰਜ਼ੀ ਖ਼ੁਦ ਵੀ ਸਿੱਧੇ ਤੌਰ ‘ਤੇ ਪੋਰਟਲ ਰਾਹੀਂ ਆਨਲਾਈਨ ਜਮ੍ਹਾਂ ਕਰਵਾ ਸਕਦੇ ਹਨ ਤੇ ਫਾਰਮ ਆਨਲਾਈਨ ਜਮ੍ਹਾਂ ਕਰਵਾਉਣ ਲਈ ਬਿਨੈਕਾਰ ਨੂੰ ਕੋਈ ਵੀ ਫ਼ੀਸ ਨਹੀਂ ਦੇਣੀ ਪਵੇਗੀ। ਇਸ ਤੋਂ ਇਲਾਵਾ ਬਿਨੈਕਾਰ ਆਪਨਾ ਫਾਰਮ ਸਮੇਤ ਦਸਤਾਵੇਜ਼ ਅਤੇ ਰੁਪਏ 100 ਪ੍ਰਤੀ ਫਾਰਮ ਫ਼ੀਸ ਜ਼ਿਲ੍ਹਾ ਕੰਟਰੋਲਰ ਖ਼ੁਰਾਕ ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਹੁਸ਼ਿਆਰਪੁਰ ਦੇ ਜ਼ਿਲ੍ਹਾ ਦਫ਼ਤਰ ਵਿਖੇ ਵੀ ਜਮ੍ਹਾਂ ਕਰਵਾ ਸਕਦਾ ਹੈ। ਫਾਰਮ ਸਫਲਤਾਪੂਰਵਕ ਆਨਲਾਈਨ ਜਮ੍ਹਾਂ ਹੋਣ ‘ਤੇ ਬਿਨੈਕਾਰ ਨੂੰ ਉਸ ਦੇ ਮੋਬਾਈਲ ਨੰਬਰ ਤੇ ਫਾਰਮ ਪ੍ਰਾਪਤੀ ਦਾ ਮੈਸੇਜ ਸਮੇਤ ਰਸੀਦ ਨੰ. ਪ੍ਰਾਪਤ ਹੋਵੇਗਾ। ਉਨ੍ਹਾਂ ਦੱਸਿਆ ਕਿ ਅਰਜ਼ੀਆਂ 22 ਜੁਲਾਈ ਤੋਂ 11 ਅਗਸਤ ਦੌਰਾਨ ਹੀ ਪ੍ਰਾਪਤ ਕੀਤੀਆਂ ਜਾਣਗੀਆਂ ਤੇ ਬਿਨੈਕਾਰ ਕਿਸੇ ਵੀ ਕੰਮਕਾਜੀ ਵਾਲੇ ਦਿਨ ਦੌਰਾਨ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਆਨਲਾਈਨ ਵਿਧੀ ਰਾਹੀ ਸੇਵਾ ਕੇਂਦਰ/ਕਾਮਨ ਸਰਵਿਸ ਸੈਂਟਰ ਜਾਂ ਆਫਲਾਈਨ ਵਿਧੀ ਰਾਹੀਂ ਜ਼ਿਲ੍ਹਾ ਕੰਟਰੋਲਰ, ਖ਼ੁਰਾਕ ਸਿਵਲ ਸਪਲਾਈਜ਼ ਤੇ ਖਪਤਕਾਰ ਮਾਮਲੇ, ਹੁਸ਼ਿਆਰਪੁਰ ਦੇ ਜ਼ਿਲ੍ਹਾ ਦਫ਼ਤਰ ਵਿਖੇ ਫਾਰਮ ਜਮ੍ਹਾਂ ਕਰਵਾ ਸਕਦਾ ਹੈ।
ਪਿਛਲੀ ਖ਼ਬਰ ਨੈਸ਼ਨਲ ਪ੍ਰੋਗਰਾਮ ਫਾਰ ਕੰਟਰੋਲ ਆਫ ਬਲਾਈਂਡਨੈੱਸ ਐਂਡ ਵਿਜ਼ੂਅਲ ਇੰਪੇਅਰਮੈਂਟ ਤਹਿਤ ਸਰਕਾਰੀ ਸਕੂਲਾਂ ਦੇ ਬੱਚਿਆਂ ਦੀਆਂ ਅੱਖਾ... ਅਗਲੀ ਖ਼ਬਰ ਸਾਬਕਾ ਵਿਧਾਇਕਾ ਮੈਡਮ ਇੰਦੂ ਬਾਲਾ ਦੇ ਆਲ ਇੰਡੀਆ ਓ. ਬੀ. ਸੀ. ਦੇ ਮੈਂਬਰ ਬਣਨ ’ਤੇ ਕਾਂਗਰਸ ਵਰਕਰਾਂ ’ਚ ਖ਼ੁਸ਼ੀ ਦੀ ਲਹਿਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।