10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਨੈਸ਼ਨਲ ਪ੍ਰੋਗਰਾਮ ਫਾਰ ਕੰਟਰੋਲ ਆਫ ਬਲਾਈਂਡਨੈੱਸ ਐਂਡ ਵਿਜ਼ੂਅਲ ਇੰਪੇਅਰਮੈਂਟ ਤਹਿਤ ਸਰਕਾਰੀ ਸਕੂਲਾਂ ਦੇ ਬੱਚਿਆਂ ਦੀਆਂ ਅੱਖਾਂ ਦੀ ਜਾਂਚ

ਅਜੀਤ ਡੈਸਕ 23-07-2026
ਭੰਗਾਲਾ 22 ਜੁਲਾਈ (ਬਲਵਿੰਦਰਜੀਤ ਸਿੰਘ ਸੈਣੀ)-ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸੀ.ਐੱਚ.ਸੀ. ਬੁੱਢਾਬੜ ਦੇ ਕਾਰਜਕਾਰੀ ਐੱਸ.ਐੱਮ.ਓ. ਡਾ. ਗੁਰਜੀਤ ਸਿੰਘ ਦੀ ਅਗਵਾਈ ਹੇਠ ਨੈਸ਼ਨਲ ਪ੍ਰੋਗਰਾਮ ਫਾਰ ਕੰਟਰੋਲ ਆਫ ਬਲਾਈਂਡਨੈੱਸ ਐਂਡ ਵਿਜ਼ੂਅਲ ਇੰਪੇਅਰਮੈਂਟ ਤਹਿਤ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ। ਇਸ ਮੌਕੇ ਅਪਥਾਲਮਿਕ ਅਫਸਰ ਦੀਪਕ ਕੁਮਾਰ ਨੇ ਆਰ.ਬੀ.ਐੱਸ.ਕੇ. ਟੀਮ ਦੇ ਸਹਿਯੋਗ ਨਾਲ ਵਿਦਿਆਰਥੀਆਂ ਦੀ ਨਜ਼ਰ ਦੀ ਜਾਂਚ ਕੀਤੀ। ਜਾਂਚ ਦੌਰਾਨ ਜਿਨ੍ਹਾਂ ਬੱਚਿਆਂ ਦੀ ਨਜ਼ਰ ਕਮਜ਼ੋਰ ਪਾਈ ਗਈ, ਉਨ੍ਹਾਂ ਨੂੰ ਪੰਜਾਬ ਸਰਕਾਰ ਵੱਲੋਂ ਮੁਫ਼ਤ ਐਨਕਾਂ ਵੰਡੀਆਂ ਗਈਆਂ ਤਾਂ ਜੋ ਉਹ ਆਪਣੀ ਪੜ੍ਹਾਈ ਅਤੇ ਰੋਜ਼ਾਨਾ ਦੀਆਂ ਗਤੀਵਿਧੀਆਂ ਸੁਚਾਰੂ ਢੰਗ ਨਾਲ ਕਰ ਸਕਣ। ਇਸ ਮੌਕੇ ਬੱਚਿਆਂ ਨੂੰ ਅੱਖਾਂ ਦੀ ਸਹੀ ਦੇਖਭਾਲ, ਪੌਸ਼ਟਿਕ ਆਹਾਰ ਲੈਣ ਅਤੇ ਸਮੇਂ-ਸਮੇਂ ’ਤੇ ਅੱਖਾਂ ਦੀ ਜਾਂਚ ਕਰਵਾਉਣ ਬਾਰੇ ਵੀ ਜਾਗਰੂਕ ਕੀਤਾ ਗਿਆ। ਅਪਥਾਲਮਿਕ ਅਫਸਰ ਦੀਪਕ ਕੁਮਾਰ ਨੇ ਦੱਸਿਆ ਕਿ ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਬੱਚਿਆਂ ਵਿੱਚ ਨਜ਼ਰ ਸੰਬੰਧੀ ਸਮੱਸਿਆਵਾਂ ਦੀ ਸਮੇਂ ਸਿਰ ਪਛਾਣ ਕਰਕੇ ਉਨ੍ਹਾਂ ਦਾ ਇਲਾਜ ਯਕੀਨੀ ਬਣਾਉਣਾ ਹੈ ਤਾਂ ਜੋ ਉਹ ਆਪਣੀ ਸਿੱਖਿਆ ਅਤੇ ਰੋਜ਼ਾਨਾ ਦੀਆਂ ਗਤੀਵਿਧੀਆਂ ਬਿਨਾਂ ਕਿਸੇ ਰੁਕਾਵਟ ਦੇ ਜਾਰੀ ਰੱਖ ਸਕਣ। ਇਸ ਦੌਰਾਨ ਸਕੂਲ ਦੇ ਪ੍ਰਿੰਸੀਪਲ, ਅਪਥਾਲਮਿਕ ਅਫਸਰ ਦੀਪਕ ਕੁਮਾਰ, ਆਰ.ਬੀ.ਐੱਸ.ਕੇ. ਟੀਮ ਦੇ ਮੈਂਬਰ, ਸਕੂਲ ਦੇ ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ।

ਪਿਛਲੀ ਖ਼ਬਰ ਸੰਯੁਕਤ ਕਿਸਾਨ ਮੋਰਚੇ ਵਲੋਂ ਟੋਲ ਪਲਾਜ਼ਾ ਬੱਛੂਆਂ ਵਿਖੇ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਨਵਾਂ ਰਾਸ਼ਨ ਕਾਰਡ ਬਣਾਉਣ ਜਾਂ ਮੈਂਬਰ ਦਾ ਨਾਂਅ ਸ਼ਾਮਿਲ ਕਰਨ ਲਈ ਪ੍ਰਕਿਰਿਆ ਸ਼ੁਰੂ-ਨਰਿੰਦਰ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।