08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਗੜ੍ਹਦੀਵਾਲਾ ਵਿਖੇ ਇੰਡੀਅਨ ਓਵਰਸੀਜ਼ ਬੈਂਕ ਵਲੋਂ ਨਵੀਂ ਸ਼ਾਖਾ ਦਾ ਉਦਘਾਟਨ

ਅਜੀਤ ਡੈਸਕ 25-07-2026
ਗੜ੍ਹਦੀਵਾਲਾ, 24 ਜੁਲਾਈ (ਚੱਗਰ)- ਗੜ੍ਹਦੀਵਾਲਾ ਦੇ ਬੱਸ ਸਟੈਂਡ ਦੇ ਨਜ਼ਦੀਕ ਅੱਜ ਇੰਡੀਅਨ ਓਵਰਸੀਜ਼ ਬੈਂਕ ਵਲੋਂ ਆਪਣੀ ਨਵੀਂ ਸ਼ਾਖਾ ਦਾ ਸ਼ੁੱਭ ਆਰੰਭ ਕੀਤਾ ਗਿਆ, ਜਿਸ ਦਾ ਉਦਘਾਟਨ ਕਰਦਿਆਂ ਰਿਜਨਲ ਮੈਨੇਜਰ ਅਸ਼ੋਕ ਚੌਧਰੀ ਨੇ ਕਿਹਾ ਕਿ ਕਸਬਾ ਗੜ੍ਹਦੀਵਾਲਾ ਵਿਖੇ ਜ਼ਿਲ੍ਹਾ ਹੁਸ਼ਿਆਰਪੁਰ ਦੀ ਇਹ 5ਵੀਂ ਸ਼ਾਖਾ ਖੋਲ੍ਹ ਕੇ ਲੋਕਾਂ ਦੀ ਸੁਵਿਧਾ ਲਈ ਸਮਰਪਿਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇੰਡੀਅਨ ਓਵਰਸੀਜ਼ ਬੈਂਕ ਭਾਰਤ ਸਰਕਾਰ ਦਾ ਬੈਂਕ ਹੈ ਅਤੇ ਇਸ ਬੈਂਕ ਵਿਚ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਹਰੇਕ ਪ੍ਰਕਾਰ ਦੀਆਂ ਸਹੂਲਤਾਂ ਉਪਲੱਬਧ ਹਨ। ਇਸ ਮੌਕੇ ਬੈਂਕ ਮੈਨੇਜਰ ਨਵਦੀਪ ਸਿੰਘ ਨੇ ਕਿਹਾ ਕਿ ਇਸ ਬੈਂਕ ਨਾਲ ਜੁੜ ਕੇ ਸਰਕਾਰ ਵੱਲੋਂ ਸਮੇਂ-ਸਮੇਂ ਸਿਰ ਚਲਾਈਆਂ ਜਾ ਰਹੀਆਂ ਵੱਖ-ਵੱਖ ਯੋਜਨਾਵਾਂ ਤਹਿਤ ਦਿੱਤੀਆਂ ਜਾ ਰਹੀਆਂ ਸੁਵਿਧਾਵਾਂ ਦਾ ਲਾਭ ਪ੍ਰਾਪਤ ਕੀਤਾ ਜਾ ਸਕਦਾ ਹੈ। ਇਸ ਮੌਕੇ ਮੈਨੇਜਰ ਸ਼ਿਵਦੇਵ ਸਿੰਘ ਮਾਛੀਆਂ, ਗੋਪਾਲ ਕ੍ਰਿਸ਼ਨ ਗੋਗਨਾ, ਬਲਵੀਰ ਸਿੰਘ ਸਹੋਤਾ, ਹਰਨੂਰ ਸਿੰਘ ਸਹੋਤਾ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਕੇਵਲ ਕ੍ਰਿਸ਼ਨ ਪੁਰੀ, ਮਨਜੀਤ ਸਿੰਘ ਮਾਛੀਆਂ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਜਸਵਿੰਦਰ ਸਿੰਘ ਜੱਸਾ, ਸਮਾਜ ਸੇਵਕ ਦੀਪਕ ਜੈਨ, ਜਤਿੰਦਰ ਮੋਹਨ ਸ਼ਰਮਾ, ਸਚਿਨ ਪੁਰੀ, ਡਾ. ਸੰਜੀਵ ਸ਼ਰਮਾ, ਡਾ ਬਲਦੀਪ ਸਿੰਘ ਖੱਖ, ਡਾ. ਵਿਜੈ ਕੁਮਾਰ, ਕਮਲਪਾਲ ਸਿੰਘ ਸਮੇਤ ਸ਼ਹਿਰ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਬਿਜਲੀ ਮੁਲਾਜ਼ਮਾਂ ਵਲੋਂ ਮੰਗਾਂ ਨੂੰ ਲੈ ਕੇ ਸਰਕਲ ਦਫ਼ਤਰ ਅੱਗੇ ਰੋਸ ਰੈਲੀ ਅਗਲੀ ਖ਼ਬਰ ਰਿਸ਼ੂ ਗੁਪਤਾ ਅਗਰਵਾਲ ਸਭਾ ਗੜ੍ਹਦੀਵਾਲਾ ਦੇ ਪ੍ਰਧਾਨ ਚੁਣੇ ਗਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।