06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਸਫ਼ਾਈ ਕਰਮੀਆਂ ’ਤੇ ਪੁਲਿਸ ਦੇ ਜਬਰ ਵਿਰੁੱਧ ਬਸਪਾ ਵਲੋਂ ਧਰਨਾ

ਅਜੀਤ ਡੈਸਕ 28-07-2026

ਹੁਸ਼ਿਆਰਪੁਰ, 27 ਜੁਲਾਈ (ਹਰਪ੍ਰੀਤ ਕੌਰ, ਨਰਿੰਦਰ ਸਿੰਘ ਬੱਡਲਾ)- ਬਹੁਜਨ ਸਮਾਜ ਪਾਰਟੀ ਵੱਲੋਂ ਅੱਜ ਡਿਪਟੀ ਕਮਿਸ਼ਨਰ ਦਫ਼ਤਰ ਸਾਹਮਣੇ ਜ਼ਿਲਾ ਪ੍ਰਧਾਨ ਦਲਜੀਤ ਰਾਏ ਦੀ ਅਗਵਾਈ ਹੇਠ ਧਰਨਾ ਦਿੱਤਾ ਗਿਆ, ਉਪਰੰਤ ਪੰਜਾਬ ਦੇ ਗਵਰਨਰ ਦੇ ਨਾਂਅ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ ਗਿਆ। ਬਸਪਾ ਆਗੂਆਂ ਨੇ ਮੰਗ ਕੀਤੀ ਕਿ ਬਰਨਾਲਾ ’ਚ ਸਫਾਈ ਕਰਮਚਾਰੀਆਂ ਦੇ ਉੱਪਰ ਹੋਏ ਜਬਰ ਜੁਲਮ ਦੇ ਦੋਸ਼ੀ ਅਧਿਕਾਰੀਆਂ ਦੇ ਲਈ ਸਜ਼ਾ ਦਾ ਪ੍ਰਬੰਧ ਕੀਤਾ ਜਾਵੇ, ਸਫਾਈ ਕਰਮੀਆਂ ਦੀਆਂ ਮੰਗਾਂ ਤੁਰੰਤ ਮੰਨੀਅਾਂ ਜਾਣ, ਜ਼ਖਮੀਆਂ ਦਾ ਇਲਾਜ ਮੁਫਤ ਕਰਵਾਇਆ ਜਾਵੇ, ਲਾਠੀਚਾਰਜ ਕਰਨ ਵਾਲੇ ਪੁਲਸ ਅਧਿਕਾਰੀਆਂ ਨੂੰ ਬਰਖ਼ਾਸਤ ਕਰਕੇ ਉਨ੍ਹਾਂ ’ਤੇ ਸਖਤ ਕਾਰਵਾਈ ਕੀਤੀ ਜਾਵੇ। ਬਸਪਾ ਆਗੂਆਂ ਨੇ ਕਿਹਾ ਕਿ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਸੰਵਿਧਾਨ ਅਨੁਸਾਰ ਸਹੁੰ ਚੁੱਕ ਕੇ ਸੰਵਿਧਾਨ ਦੇ ਉਲਟ ਕਿਰਤੀ ਵਰਗ, ਅਨੁਸੂਚਿਤ ਜਾਤੀਆਂ ਅਤੇ ਹੋਰ ਪੱਛੜੀਆਂ ਸ਼੍ਰੇਣੀਆਂ ਖਿਲਾਫ ਪੁਲਿਸ ਬਲ ਦਾ ਉਪਯੋਗ ਕਰਕੇ ਜਬਰ ਅਤੇ ਤਸ਼ੱਦਦ ਨਾਲ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਅਤੇ ਉਨਾਂ ਦੇ ਸੰਵਿਧਾਨਕ ਅਧਿਕਾਰਾਂ ਨੂੰ ਖੋਹਣ ਦਾ ਕੰਮ ਕਰ ਰਹੀ ਹੈ। ਬਸਪਾ ਆਗੂਆਂ ਨੇ ਮੰਗ ਕੀਤੀ ਪੁਲਿਸ ਤਸ਼ੱਦਦ ਸਮੇਂ ਤਾਇਨਾਤ ਅਧਿਕਾਰੀਆਂ ਨੂੰ ਬਰਖਾਸਤ ਕੀਤਾ ਜਾਵੇ ਅਤੇ ਇਸ ਵਰਤਾਰੇ ਦੀ ਉੱਚ ਪੱਧਰੀ ਜਾਂਚ ਲਈ ਹਾਈ ਕੋਰਟ ਦੇ ਜੱਜ ਦੀ ਨਿਗਰਾਨੀ ਹੇਠ ਨਿਰਪੱਖ ਕਮਿਸ਼ਨ ਬਣਾਇਆ ਜਾਵੇ। ਇਸ ਮੌਕੇ ਬਸਪਾ ਆਗੂ ਗੁਰਨਾਮ ਚੌਧਰੀ, ਮਨਿੰਦਰ ਸਿੰਘ ਸ਼ੇਰਪੁਰੀ, ਪ੍ਰੋਫੈਸਰ ਸੁਰਜੀਤ ਸਿੰਘ, ਸਰਵਣ ਸਿੰਘ, ਸੁਰਜੀਤ ਮਹਿਮੀ, ਨਿਸ਼ਾਨ ਚੌਧਰੀ, ਯਸ਼ਭੱਟੀ, ਬਰਿੰਦਰ ਵਿੱਕੀ, ਪਵਨ ਕੁਮਾਰ, ਸੁੱਖਾ ਕਾਂਟੀਆਂ, ਬਲਜਿੰਦਰ ਬੈਂਸ, ਤੀਰਥ ਸਿੰਘ ਬੈਂਸ ਆਦਿ ਹਾਜ਼ਰ ਸਨ।
ਸਫ਼ਾਈ ਕਰਮਚਾਰੀਆਂ ਨੇ ਘੰਟਾ ਘਰ ਚੌਕ ’ਚ ਪੰਜਾਬ ਸਰਕਾਰ ਦਾ ਪੁਤਲਾ ਫ਼ੂਕਿਆ
ਬਰਨਾਲਾ ਵਿਖੇ ਸਫ਼ਾਈ ਕਰਮਚਾਰੀਆਂ ਉੱਤੇ ਪੁਲਿਸ ਵਲੋਂ ਕੀਤੇ ਲਾਠੀਚਾਰਜ ਦੇ ਰੋਸ ਵਜੋਂ ਅੱਜ ਸਫ਼ਾਈ ਸੇਵਕਾਂ ਅਤੇ ਵਾਲਮੀਕ ਸਮਾਜ ਨੇ ਘੰਟਾ ਘਰ ਚੌਂਕ ’ਚ ਪੰਜਾਬ ਸਰਕਾਰ ਦਾ ਪੁਤਲਾ ਫ਼ੂਕਿਆ। ਵਾਲਮੀਕ ਸਮਾਜ ਦੇ ਆਗੂਆਂ ਨੇ ਮੰਗ ਕੀਤੀ ਕਿ ਲਾਠੀਚਾਰਜ ਕਰਨ ਵਾਲੇ ਡੀ.ਐਸ.ਪੀ ਦੀ ਮੁਅੱਤਲੀ ਨਾਲ ਕੰਮ ਨਹੀਂ ਚੱਲੇਗਾ, ਉਸ ਨੂੰ ਨੌਕਰੀ ਤੋਂ ਬਰਖਾਸਤ ਕੀਤਾ ਜਾਵੇ ਅਤੇ ਅਪਰਾਧਕ ਕੇਸ ਚਲਾਇਆ ਜਾਵੇ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ ਮੁਲਾਜ਼ਮਾਂ ’ਤੇ ਭਾਰੀ ਤਸ਼ੱਦਦ ਹੋ ਰਿਹਾ ਹੈ। ਸਰਕਾਰ ਇਕ ਪਾਸੇ ਮਾਵਾਂ-ਧੀਆਂ ਸਤਿਕਾਰ ਯੋਜਨਾ ਚਲਾ ਰਹੀ ਹੈ ਤੇ ਦੂਜੇ ਪਾਸੇ ਉਨ੍ਹਾਂ ਦੀ ਖਿੱਚ ਧੂਅ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਬਰਨਾਲਾ ਘਟਨਾ ਦੇ ਸਬੰਧ ਵਿਚ ਇਨਸਾਫ਼ ਨਹੀਂ ਮਿਲਦਾ, ਸੰਘਰਸ਼ ਜਾਰੀ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬੇ ਦੀ ਲੀਡਰਸ਼ਿਪ ਜੋ ਵੀ ਰੂਪ ਰੇਖਾ ਉਲੀਕੇਗੀ, ਉਸ ਅਨੁਸਾਰ ਅਗਲਾ ਕਦਮ ਚੁੱਕਿਆ ਜਾਵੇਗਾ।

ਪਿਛਲੀ ਖ਼ਬਰ ਖ਼ਾਲਸਾ ਕਾਲਜ ਦੀ ਐੱਮ.ਐੱਸ.ਸੀ. ਕੈਮਿਸਟਰੀ ਦੀ ਵਿਦਿਆਰਥਣ ਰਮਨਦੀਪ ਵਲੋਂ ਪੰਜਾਬ ’ਵਰਸਿਟੀ ਦੀ ਮੈਰਿਟ ਸੂਚੀ ’ਚ ਤੀਜਾ ਸਥਾਨ... ਅਗਲੀ ਖ਼ਬਰ ਹਰਪਾਲ ਪਾਲਾ ਨੂੰ ਕ੍ਰਿਸ਼ਚੀਅਨ ਨੈਸ਼ਨਲ ਫਰੰਟ ਪੁਲਿਸ ਜ਼ਿਲ੍ਹਾ ਬਟਾਲਾ ਦਾ ਯੂਥ ਮੀਤ ਪ੍ਰਧਾਨ ਚੁਣਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।