10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ’ਚ ਇਤਿਹਾਸਕ ਸੁਧਾਰ ਕੀਤੇ-ਕੈਬਨਿਟ ਮੰਤਰੀ ਡਾ. ਰਵਜੋਤ

ਅਜੀਤ ਡੈਸਕ 29-07-2026

ਨਸਰਾਲਾ, 28 ਜੁਲਾਈ (ਸਤਵੰਤ ਸਿੰਘ ਥਿਆੜਾ)-ਪੰਜਾਬ ਸਰਕਾਰ ਵਲੋਂ ਵਿਦਿਆਰਥੀਆਂ ਨੂੰ ਸਕੂਲ ਬੈਗ ਮੁਹੱਈਆ ਕਰਵਾਉਣ ਦੀ ਮੁਹਿੰਮ ਤਹਿਤ ਕੈਬਨਿਟ ਮੰਤਰੀ ਪੰਜਾਬ ਡਾ. ਰਵਜੋਤ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅਜੜਾਮ ਵਿਖੇ 11ਵੀਂ ਤੇ 12ਵੀਂ ਜਮਾਤ ਦੀਆਂ 95 ਵਿਦਿਆਰਥਣਾਂ ਨੂੰ ਸਕੂਲ ਬੈਗਾਂ ਦੀ ਵੰਡ ਕੀਤੀ ਗਈ। ਇਸ ਮੌਕੇ ਆਪਣੇ ਸੰਬੋਧਨ ਵਿਚ ਕੈਬਨਿਟ ਮੰਤਰੀ ਡਾ. ਰਵਜੋਤ ਕਿਹਾ ਕਿ ਪੰਜਾਬ ਸਰਕਾਰ ਨੇ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਸਿੱਖਿਆ ਮੁਹੱਈਆ ਕਰਵਾਉਣ ਲਈ ਜਿੱਥੇ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਅਤੇ ਅਤਿ-ਆਧੁਨਿਕ ਸਹੂਲਤਾਂ ਪ੍ਰਧਾਨ ਕਰਕੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਹੈ, ਉੱਥੇ ਅਧਿਆਪਕਾਂ ਨੂੰ ਵਿਦੇਸ਼ਾਂ ਤੋਂ ਟਰੇਨਿੰਗ ਹਾਸਲ ਕਰਵਾਈ ਹੈ। ਉਨ੍ਹਾਂ ਕਿਹਾ ਕਿ ਸਕੂਲ ਬੈਗ ਮੁਹੱਈਆ ਕਰਵਾਉਣ ਦਾ ਉਦੇਸ਼ ਵਿਦਿਆਰਥੀਆਂ ਨੂੰ ਪੜ੍ਹਾਈ ਲਈ ਉਤਸ਼ਾਹਿਤ ਕਰਨ ਦੇ ਨਾਲ ਨਾਲ ਮਾਪਿਆਂ ਤੇ ਪੈਣ ਵਾਲੇ ਆਰਥਿਕ ਬੋਝ ਨੂੰ ਵੀ ਘੱਟ ਕਰਨਾ ਹੈ। ਇਸ ਮੌਕੇ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਖ਼ਤ ਮਿਹਨਤ, ਲਗਨ ਅਤੇ ਅਨੁਸ਼ਾਸਨ ਨਾਲ ਪੜ੍ਹਾਈ ਕਰਨ ਅਤੇ ਆਪਣੇ ਮਾਪਿਆਂ, ਅਧਿਆਪਕਾਂ ਦੇ ਨਾਲ ਪੰਜਾਬ ਦਾ ਨਾਮ ਰੌਸ਼ਨ ਕਰਨ ਲਈ ਵੀ ਪ੍ਰੇਰਿਆ। ਇਸ ਮੌਕੇ ਸਕੂਲ ਪ੍ਰਿੰਸੀਪਲ ਮੈਡਮ ਜਗਦੀਪ ਕੌਰ ਅਤੇ ਸਮੂਹ ਸਕੂਲ ਸਟਾਫ਼ ਨੇ ਕੈਬਨਿਟ ਮੰਤਰੀ ਡਾ. ਰਵਜੋਤ ਦਾ ਆਪਣੇ ਸਕੂਲ ਆਉਣ ਤੇ ਵਿਸ਼ੇਸ਼ ਧੰਨਵਾਦ ਕੀਤਾ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰਣਜੀਤ ਕੌਰ ਗਗਨੌਲੀ, ਸਰਪੰਚ ਬਿੱਧੀ ਚੰਦ ਅਜੜਾਮ, ਜੁਗਿੰਦਰ ਸਿੰਘ, ਹਰਜਿੰਦਰ ਸਿੰਘ, ਹਰਜਾਪ ਸਿੰਘ, ਅਮਰਜੀਤ ਸਿੰਘ ਵਿਰਦੀ ਮੇਘੋਵਾਲ, ਮਨਵੀਰ ਸਿੰਘ ਨਸਰਾਲਾ ਤੋਂ ਇਲਾਵਾ ਸਮੂਹ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।

ਪਿਛਲੀ ਖ਼ਬਰ ਗਰੰਟੀਆਂ ਪੂਰੀਆਂ ਨਾ ਹੋਣ ਕਰਕੇ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮ ਸਰਕਾਰ ਪ੍ਰਤੀ ਰੋਸ ਪ੍ਰਗਟ ਕਰਨ ਲਈ ਸੜਕਾਂ ਤੇ ਉੱਤਰੇ -... ਅਗਲੀ ਖ਼ਬਰ ਬਿਸਤ ਦੁਆਬ ਨਹਿਰ ’ਚ ਟਿੱਪਰ ਡਿੱਗਿਆ- ਚਾਲਕ ਦਾ ਬਚਾਅ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।