11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਵਿਕਟੋਰੀਆ ਇੰਟਰਨੈਸ਼ਨਲ ਸਕੂਲ ਦੀਆਂ ਵਿਦਿਆਰਥਣਾਂ ਵਲੋਂ ਸ਼ਤਰੰਜ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ

ਅਜੀਤ ਡੈਸਕ 29-07-2026

ਅੱਡਾ ਸਰਾਂ, 28 ਜੁਲਾਈ (ਹਰਜਿੰਦਰ ਸਿੰਘ ਮਸੀਤੀ)-ਬਾਬਾ ਬੁੱਢਾ ਪਬਲਿਕ ਸਕੂਲ ਕੰਧਾਲਾ ਜੱਟਾ ਵਿਖੇ ਕਰਵਾਈਆਂ ਗਈਆਂ ਜ਼ੋਨਲ ਖੇਡ ਮੁਕਾਬਲਿਆਂ ਵਿਚ ਵਿਕਟੋਰੀਆ ਇੰਟਰਨੈਸ਼ਨਲ ਸਕੂਲ ਟਾਂਡਾ ਦੀਆਂ ਵਿਦਿਆਰਥਣਾਂ ਨੇ ਸ਼ਤਰੰਜ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ। ਵਿਦਿਆਰਥਣਾਂ ਨੇ ਆਪਣੀ ਸੂਝ-ਬੂਝ, ਇਕਾਗਰਤਾ, ਧੀਰਜ ਤੇ ਬਿਹਤਰੀਨ ਰਣਨੀਤੀ ਦਾ ਪ੍ਰਦਰਸ਼ਨ ਕਰਦਿਆਂ ਸ਼ਤਰੰਜ ਦੀ ਬਿਸਾਤ ‘ਤੇ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ। ਮੁਕਾਬਲਿਆਂ ਵਿਚ ਸਕੂਲ ਦੀ ਅੰਡਰ-19 ਲੜਕੀਆਂ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਲ ਕੀਤਾ ਜਦਕਿ ਅੰਡਰ-14 ਲੜਕੀਆਂ ਦੀ ਟੀਮ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ ਪਹਿਲਾ ਸਥਾਨ ਆਪਣੇ ਨਾਮ ਕੀਤਾ। ਸਕੂਲ ਦੇ ਡਾਇਰੈਕਟਰ ਪ੍ਰੋ. ਜੀ.ਐੱਸ. ਮੁਲਤਾਨੀ ਅਤੇ ਨੀਰੂ ਮੁਲਤਾਨੀ ਦੀ ਰਹਿਨੁਮਾਈ ਤੇ ਪ੍ਰਿੰਸੀਪਲ ਪੂਜਾ ਪਟਿਆਲ ਦੀ ਅਗਵਾਈ ਹੇਠ ਵਿਦਿਆਰਥੀਆਂ ਨੂੰ ਖੇਡਾਂ ਦੇ ਨਾਲ-ਨਾਲ ਬੌਧਿਕ ਗਤੀਵਿਧੀਆਂ ਵਿਚ ਵੀ ਲਗਾਤਾਰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਇਸ ਮੌਕੇ ਸਕੂਲ ਪ੍ਰਬੰਧਕਾਂ ਤੇ ਪ੍ਰਿੰਸੀਪਲ ਨੇ ਜੇਤੂ ਵਿਦਿਆਰਥਣਾਂ ਨੂੰ ਹਾਰਦਿਕ ਵਧਾਈ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨਾਲ ਹੀ ਡੀ.ਪੀ.ਈ. ਆਰਤੀ, ਗਗਨਦੀਪ ਸਿੰਘ, ਗੁਰਪ੍ਰੀਤ ਸਿੰਘ ਅਤੇ ਰੋਹਨ ਦੇ ਸਮਰਪਣ, ਮਾਰਗਦਰਸ਼ਨ ਅਤੇ ਨਿਰੰਤਰ ਸਹਿਯੋਗ ਦੀ ਵੀ ਭਰਪੂਰ ਸ਼ਲਾਘਾ ਕੀਤੀ।

ਪਿਛਲੀ ਖ਼ਬਰ ਜ਼ਿਲ੍ਹਾ ਪ੍ਰਸ਼ਾਸਨ ਨੇ ਸਤੀਏਵਾਲਾ ਅਤੇ ਮੱਲਵਾਲ ’ਚ ਅਣ-ਅਧਿਕਾਰਤ ਕਾਲੋਨੀਆਂ ’ਤੇ ਚਲਾਇਆ ਪੀਲਾ ਪੰਜਾ ਅਗਲੀ ਖ਼ਬਰ ਵਾਤਾਵਰਨ ਦੀ ਸ਼ੁੱਧਤਾ ਲਈ ਕਾਂਟੀਆ ਦਰਬਾਰ ਵਲੋਂ 700 ਬੂਟੇ ਵੰਡੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।