02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਤੀਕਸ਼ਣ ਸੂਦ ਵਲੋਂ ਸਫ਼ਾਈ ਸੇਵਕਾਂ ਦੇ ਧਰਨੇ ਤੇ ਬੰਦ ਨੂੰ ਸਮਰਥਨ ਦੇਣ ਦਾ ਐਲਾਨ

ਅਜੀਤ ਡੈਸਕ 30-07-2026
ਹੁਸ਼ਿਆਰਪੁਰ, 29 ਜੁਲਾਈ (ਨਰਿੰਦਰ ਸਿੰਘ ਬੱਡਲਾ)- ਸਾਬਕਾ ਕੈਬਨਿਟ ਮੰਤਰੀ ਤੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੀਕਸ਼ਣ ਸੂਦ ਨੇ ਆਪਣੇ ਸਾਥੀਆਂ ਸਮੇਤ ਨਗਰ ਨਿਗਮ ’ਚ ਚੱਲ ਰਹੀ ਸਫ਼ਾਈ ਸੇਵਕਾਂ ਅਤੇ ਹੋਰ ਕੱਚੇ ਕਰਮਚਾਰੀਆਂ ਦੇ ਧਰਨੇ ’ਚ ਪਹੁੰਚ ਕੇ ਉਨ੍ਹਾਂ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ। ਉਨ੍ਹਾਂ ਦੇ ਨਾਲ ਜ਼ਿਲ੍ਹਾ ਪ੍ਰਧਾਨ ਸਤੀਸ਼ ਬਾਵਾ, ਸਾਬਕਾ ਮੇਅਰ ਸ਼ਿਵ ਸੂਦ, ਸੁਰਿੰਦਰ ਪਾਲ ਭੱਟੀ, ਅਸ਼ੋਕ ਕੁਮਾਰ ਤੇ ਸੰਜੂ ਅਰੋੜਾ ਨਾਲ ਸਨ। ਤੀਕਸ਼ਣ ਸੂਦ ਨੇ ਕਿਹਾ ਕਿ ਪਿਛਲੇ 4 ਦਿਨਾਂ ਤੋਂ ਸਫ਼ਾਈ ਸੇਵਕ ਤੇ ਨਗਰ ਨਿਗਮ ਦੇ ਕੱਚੇ ਮੁਲਾਜ਼ਮ ਹੜਤਾਲ ’ਤੇ ਬੈਠੇ ਹੋਏ ਹਨ ਅਤੇ ਧਰਨਾ ਦੇ ਰਹੇ ਹਨ। ਹੜਤਾਲ ’ਤੇ ਬੈਠੇ ਕਰਮਚਾਰੀਆਂ ਨੇ 30 ਜੁਲਾਈ ਨੂੰ ਸਵੇਰੇ 9 ਵਜੇ ਤੋਂ 5 ਵਜੇ ਤੱਕ ਹੁਸ਼ਿਆਰਪੁਰ ਬੰਦ ਦਾ ਐਲਾਨ ਕੀਤਾ ਹੈ। ਇਸ ਮੌਕੇ ਸਤੀਸ਼ ਬਾਵਾ ਤੇ ਸ਼ਿਵ ਸੂਦ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਹਮੇਸ਼ਾ ਹੀ ਸਫ਼ਾਈ ਕਰਮਚਾਰੀਆਂ ਤੇ ਵਾਲਮੀਕੀ ਭਾਈਚਾਰੇ ਦਾ ਸਮਰਥਨ ਕਰਦੀ ਰਹੀ ਹੈ। ਤੀਕਸ਼ਣ ਸੂਦ ਨੇ ਕਿਹਾ ਕਿ ਬਰਨਾਲਾ ਵਿਖੇ ਸਰਕਾਰ ਦੇ ਕਹਿਣ ’ਤੇ ਪੁਲਿਸ ਨੇ ਸਫ਼ਾਈ ਸੇਵਕਾਂ ਦੇ ਨਾਲ ਨਾਲ ਔਰਤਾਂ ’ਤੇ ਲਾਠੀਚਾਰਜ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਸ ਲਾਠੀਚਾਰਜ ਦੀ ਜ਼ਿੰਮੇਵਾਰੀ ਲੈਂਦੇ ਹੋਈ ਅਸਤੀਫ਼ਾ ਦੇਣਾ ਚਾਹੀਦਾ ਹੈ। ਉਨ੍ਹਾਂ ਆਪਣੀ ਪਾਰਟੀ ਵਲੋਂ ਪ੍ਰਦਰਸ਼ਨਕਾਰੀਆਂ ਨੂੰ ਹਰ ਤਰ੍ਹਾਂ ਦੀ ਸਹਾਇਤਾ ਕਰਨ ਦਾ ਭਰੋਸਾ ਦਿੱਤਾ।
ਪਿਛਲੀ ਖ਼ਬਰ ਨਵੇਂ ਰਾਸ਼ਨ ਕਾਰਡ ਬਣਾਉਣਾ ਮੁੱਖ ਮੰਤਰੀ ਦਾ ਸ਼ਲਾਘਾਯੋਗ ਫ਼ੈਸਲਾ - ਮਸਜਿੰਦਰ ਸਿੰਘ ਅਗਲੀ ਖ਼ਬਰ ਪੰਜਾਬ ਦੀ ਖ਼ੁਸ਼ਹਾਲੀ ਲਈ ਲੋਕ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਬਣਾਉਣ ਲਈ ਉਤਾਵਲੇ- ਰਾਠਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।