02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਭਾਰਤੀ ਜਨਤਾ ਪਾਰਟੀ ਦੀ ਅਹਿਮ ਮੀਟਿੰਗ ਹੋਈ

ਅਜੀਤ ਡੈਸਕ 30-07-2026
ਟਾਂਡਾ ਉੜਮੁੜ, 29 ਜੁਲਾਈ (ਭਗਵਾਨ ਸਿੰਘ ਸੈਣੀ)- ਭਾਰਤੀ ਜਨਤਾ ਪਾਰਟੀ ਦੀ ਇਕ ਅਹਿਮ ਮੀਟਿੰਗ ਅੱਜ ਟਾਂਡਾ ਵਿਖੇ ਵਿਚ ਹੋਈ। ਮੀਟਿੰਗ ਦੀ ਅਗਵਾਈ ਸਾਬਕਾ ਚੇਅਰਮੈਨ ਅਤੇ ਭਾਜਪਾ ਪੰਜਾਬ ਦੇ ਸਾਬਕਾ ਐਗਜ਼ੈਕਟਿਵ ਮੈਂਬਰ ਤੇ ਸਾਬਕਾ ਚੇਅਰਮੈਨ ਜਵਾਹਰ ਲਾਲ ਖੁਰਾਣਾ ਨੇ ਕੀਤੀ। ਇਸ ਮੌਕੇ ਬਰਨਾਲਾ ਵਿਖੇ ਸਫ਼ਾਈ ਸੇਵਕਾਂ ’ਤੇ ਹੋਏ ਪੁਲਿਸ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਪੰਜਾਬ ਸਰਕਾਰ ਨੂੰ ਘੇਰਿਆ ਗਿਆ। ਜਵਾਹਰ ਲਾਲ ਖੁਰਾਣਾ ਨੇ ਕਿਹਾ ਕਿ ਸਫ਼ਾਈ ਸੇਵਕ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਸ਼ਾਂਤਮਈ ਢੰਗ ਨਾਲ ਹੜਤਾਲ ਕਰ ਰਹੇ ਸਨ ਪਰ ਪੰਜਾਬ ਪੁਲਿਸ ਵਲੋਂ ਉਨ੍ਹਾਂ ’ਤੇ ਕੀਤੀ ਗਈ ਬੇਰਹਿਮੀ ਅਤੇ ਮਾਰਕੁਟਾਈ ਬਹੁਤ ਹੀ ਨਿੰਦਣਯੋਗ ਤੇ ਲੋਕਤੰਤਰਿਕ ਕਦਰਾਂ-ਕੀਮਤਾਂ ਦੇ ਖ਼ਿਲਾਫ਼ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਆਵਾਜ਼ ਸੁਣਨ ਦੀ ਬਜਾਏ ਡੰਡੇ ਦੇ ਜ਼ੋਰ ਨਾਲ ਸੰਘਰਸ਼ ਨੂੰ ਦਬਾਉਣ ਦੀ ਕੋਸ਼ਿਸ਼ ਕਿਸੇ ਵੀ ਹਾਲਤ ਵਿਚ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ। ਭਾਜਪਾ ਇਸ ਘਟਨਾ ਦਾ ਡਟ ਕੇ ਵਿਰੋਧ ਕਰਦੀ ਹੈ ਅਤੇ ਮੰਗ ਕਰਦੀ ਹੈ ਕਿ ਲਾਠੀਚਾਰਜ ਲਈ ਜ਼ਿੰਮੇਵਾਰ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਖ਼ਿਲਾਫ਼ ਸਖ਼ਤ ਵਿਭਾਗੀ ਅਤੇ ਕਾਨੂੰਨੀ ਕਾਰਵਾਈ ਕਰਕੇ ਉਨ੍ਹਾਂ ਨੂੰ ਤੁਰੰਤ ਨੌਕਰੀ ਤੋਂ ਬਰਖ਼ਾਸਤ ਕੀਤਾ ਜਾਵੇ। ਇਸ ਮੌਕੇ ਜ਼ਿਲ੍ਹਾ ਵਾਈਸ ਪ੍ਰਧਾਨ ਬੀਨੂ ਪੰਡਿਤ, ਸਾਬਕਾ ਮੰਡਲ ਪ੍ਰਧਾਨ ਲਲਿਤ ਕੁਮਾਰ, ਯੁਵਰਾਜ ਸਿੰਘ ਗੁਰੂ, ਵਿਕੀ ਮਹਿਤਾ, ਪਵਨ ਕੁਮਾਰ, ਅਸ਼ੋਕ ਕੁਮਾਰ, ਰਾਜ ਕੁਮਾਰ, ਦਰਸ਼ਨ ਲਾਲ, ਨਰਿੰਦਰ ਤੁਲੀ ਸਮੇਤ ਹੋਰ ਭਾਜਪਾ ਆਗੂ ਅਤੇ ਵਰਕਰ ਹਾਜ਼ਰ ਸਨ।

29ਐਮਯੂਕੇ17
ਪਿਛਲੀ ਖ਼ਬਰ ਗੁਰੂ ਨਾਨਕ ਪਬਲਿਕ ਸਕੂਲ ਨੌਸ਼ਹਿਰਾ ਪੱਤਣ ਵਿਚ ਮਾਡਲ ਪ੍ਰਦਰਸ਼ਨੀ ਲਗਾਈ ਅਗਲੀ ਖ਼ਬਰ ਬਾਬਾ ਨੰਦ ਲਾਲ ਸਕੂਲ ਵਿਚ ਗੁਰੂ ਪੁਨਿਆ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।