03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਗੁਰੂ ਨਾਨਕ ਪਬਲਿਕ ਸਕੂਲ ਨੌਸ਼ਹਿਰਾ ਪੱਤਣ ਵਿਚ ਮਾਡਲ ਪ੍ਰਦਰਸ਼ਨੀ ਲਗਾਈ

ਅਜੀਤ ਡੈਸਕ 30-07-2026
ਨੌਸ਼ਹਿਰਾ ਪੱਤਣ, 29 ਜੁਲਾਈ (ਗੁਰਜੀਤ ਸਿੰਘ ਭੰਮਰਾ)- ਸ੍ਰੀ ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਨੌਸ਼ਹਿਰਾ ਪੱਤਣ ਵਿਖੇ ਵਿਦਿਆਰਥੀਆਂ ਦੀ ਰਚਨਾਤਮਿਕ ਸੋਚ, ਵਿਗਿਆਨਕ ਦ੍ਰਿਸ਼ਟੀਕੋਣ ਤੇ ਕਲਾਤਮਕ ਯੋਗਤਾ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਮਾਡਲ ਪ੍ਰਦਰਸ਼ਨੀ ਕਰਵਾਈ ਗਈ ਜਿਸ ਵਿਚ ਤੀਸਰੀ ਜਮਾਤ ਤੋਂ ਲੈ ਕੇ ਸੀਨੀਅਰ ਜਮਾਤਾਂ ਤੱਕ ਦੇ ਵਿਦਿਆਰਥੀਆਂ ਨੇ ਵੱਖ-ਵੱਖ ਵਿਸ਼ਿਆਂ ਨਾਲ ਸੰਬੰਧਿਤ ਆਕਰਸ਼ਕ ਤੇ ਜਾਣਕਾਰੀ ਭਰਪੂਰ ਮਾਡਲ ਤਿਆਰ ਕਰਕੇ ਪੇਸ਼ ਕੀਤੇ। ਵਿਦਿਆਰਥੀਆਂ ਨੇ ਵਿਗਿਆਨ, ਗਣਿਤ, ਸਮਾਜਿਕ ਵਿਗਿਆਨ, ਵਾਤਾਵਰਨ ਸੁਰੱਖਿਆ, ਨਵਿਆਉਣ ਯੋਗ ਊਰਜਾ, ਖੇਤੀਬਾੜੀ, ਜਲ ਸੰਭਾਲ, ਸਫ਼ਾਈ, ਡਿਜੀਟਲ ਤਕਨਾਲੋਜੀ ਤੇ ‘ਮੇਕ ਇਨ ਇੰਡੀਆ’ ਵਰਗੇ ਵਿਸ਼ਿਆਂ ’ਤੇ ਆਧਾਰਿਤ ਮਾਡਲ ਪੇਸ਼ ਕੀਤੇ। ਹਰ ਵਿਦਿਆਰਥੀ ਨੇ ਆਪਣੇ ਮਾਡਲ ਦੀ ਕਾਰਗੁਜ਼ਾਰੀ ਤੇ ਮਹੱਤਤਾ ਬਾਰੇ ਆਤਮ-ਵਿਸ਼ਵਾਸ ਨਾਲ ਜਾਣਕਾਰੀ ਦਿੱਤੀ ਜਿਸ ਦੀ ਹਾਜ਼ਰ ਦਰਸ਼ਕਾਂ ਨੇ ਭਰਪੂਰ ਸ਼ਲਾਘਾ ਕੀਤੀ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਮੈਡਮ ਰੁਪਿੰਦਰ ਕੌਰ ਨੇ ਵਿਦਿਆਰਥੀਆਂ ਦੇ ਉਪਰਾਲਿਆਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਅਜਿਹੀਆਂ ਪ੍ਰਦਰਸ਼ਨੀਆਂ ਬੱਚਿਆਂ ਵਿਚ ਵਿਗਿਆਨਕ ਸੋਚ, ਰਚਨਾਤਮਿਕਤਾ, ਆਤਮ-ਵਿਸ਼ਵਾਸ ਤੇ ਖੋਜ ਕਰਨ ਦੀ ਭਾਵਨਾ ਨੂੰ ਵਿਕਸਿਤ ਕਰਦੀਆਂ ਹਨ। ਉਨ੍ਹਾਂ ਨੇ ਅਧਿਆਪਕਾਂ ਅਤੇ ਮਾਪਿਆਂ ਦਾ ਵੀ ਧੰਨਵਾਦ ਕੀਤਾ ਜਿਨ੍ਹਾਂ ਦੇ ਸਹਿਯੋਗ ਨਾਲ ਇਹ ਪ੍ਰਦਰਸ਼ਨੀ ਸਫਲਤਾਪੂਰਵਕ ਸੰਪੰਨ ਹੋਈ। ਪ੍ਰਦਰਸ਼ਨੀ ਦੇ ਅੰਤ ਵਿਚ ਸ਼ਾਨਦਾਰ ਮਾਡਲ ਪੇਸ਼ ਕਰਨ ਵਾਲੇ ਵਿਦਿਆਰਥੀਆਂ ਨੂੰ ਚੇਅਰਮੈਨ ਗੁਰਵਿੰਦਰ ਸਿੰਘ ਨੇ ਸਨਮਾਨਿਤ ਕੀਤਾ ਗਿਆ। ਸਮੂਹ ਸਮਾਗਮ ਉਤਸ਼ਾਹ, ਸਿੱਖਣ ਅਤੇ ਰਚਨਾਤਮਿਕਤਾ ਨਾਲ ਭਰਪੂਰ ਰਿਹਾ ਤੇ ਇਸ ਨੇ ਵਿਦਿਆਰਥੀਆਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਲਈ ਇੱਕ ਪ੍ਰਭਾਵਸ਼ਾਲੀ ਮੰਚ ਪ੍ਰਦਾਨ ਕੀਤਾ।

29ਐਮਯੂਕੇ09
ਪਿਛਲੀ ਖ਼ਬਰ ਸੜੋਆ ਦਾ ਸੁਵਿਧਾ ਸੈਂਟਰ ਬਣਿਆ ਲੋਕਾਂ ਲਈ ਪ੍ਰੇਸ਼ਾਨੀ ਦਾ ਕੇਂਦਰ ਅਗਲੀ ਖ਼ਬਰ ਭਾਰਤੀ ਜਨਤਾ ਪਾਰਟੀ ਦੀ ਅਹਿਮ ਮੀਟਿੰਗ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।