02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਜ਼ੋਨਲ ਖੇਡਾਂ ਵਿਚ ਜੀ.ਟੀ.ਬੀ. ਖ਼ਾਲਸਾ ਸਕੂਲ ਦੇ ਖਿਡਾਰੀਆਂ ਦਾ ਇੱਕ ਵਾਰ ਫਿਰ ਸ਼ਾਨਦਾਰ ਪ੍ਰਦਰਸ਼ਨ

ਅਜੀਤ ਡੈਸਕ 31-07-2026
ਦਸੂਹਾ, 30 ਜੁਲਾਈ (ਕੌਸ਼ਲ)- ਜੀ.ਟੀ.ਬੀ. ਖ਼ਾਲਸਾ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਦਸੂਹਾ ਦੇ ਪ੍ਰਿੰਸੀਪਲ ਡਾ. ਸੁਰਜੀਤ ਕੌਰ ਬਾਜਵਾ ਦੀ ਸਰਪ੍ਰਸਤੀ ਹੇਠ ਸਕੂਲ ਵਿਚ ਚੱਲ ਰਹੇ ਜ਼ੋਨਲ ਪੱਧਰੀ ਖੇਡਾਂ 2026-27 ਵਿਚ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਅੱਵਲ ਸਥਾਨ ਹਾਸਲ ਕਰਕੇ ਸਕੂਲ ਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ। ਵੁਸ਼ੂ ਅੰਡਰ-17 ਵਿਚ ਸਿਧਾਂਤ ਅਤੇ ਵੁਸ਼ੂ ਅੰਡਰ-19 ਵਿਚ ਸ਼ੁਭਦੀਪ ਨੇ ਪਹਿਲਾ ਸਥਾਨ ਹਾਸਲ ਕੀਤਾ। ਇਸ ਤੋਂ ਇਲਾਵਾ ਬਾਕਸਿੰਗ ਅੰਡਰ-17, ਬਾਸਕਟਬਾਲ ਅੰਡਰ-19, ਬੀਚ ਵਾਲੀਬਾਲ ਅੰਡਰ-17, ਬੀਚ ਵਾਲੀਬਾਲ ਅੰਡਰ-19, ਵਾਲੀਬਾਲ ਅੰਡਰ-17 ਅਤੇ ਕਬੱਡੀ ਅੰਡਰ-19 ਦੀਆਂ ਟੀਮਾਂ ਨੇ ਵੀ ਪਹਿਲਾ ਸਥਾਨ ਪ੍ਰਾਪਤ ਕਰਕੇ ਆਪਣੇ ਸਕੂਲ ਦਾ ਨਾਮ ਰੌਸ਼ਨ । ਵਾਲੀਬਾਲ ਅੰਡਰ-19 ਦੀ ਟੀਮ ਨੇ ਤੀਜਾ ਅਤੇ ਫੁੱਟਬਾਲ ਅੰਡਰ-19 ਦੀ ਟੀਮ ਨੇ ਦੂਜਾ ਸਥਾਨ ਹਾਸਲ ਕੀਤਾ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਡਾ. ਸੁਰਜੀਤ ਕੌਰ ਬਾਜਵਾ ਨੇ ਸਮੂਹ ਜੇਤੂ ਖਿਡਾਰੀਆਂ, ਉਨ੍ਹਾਂ ਦੇ ਖੇਡ ਕੋਚ ਹਰਨਾਮ ਸਿੰਘ ਅਤੇ ਮਾਪਿਆਂ ਨੂੰ ਦਿਲੋਂ ਵਧਾਈ ਦਿੱਤੀ। ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਸਬੀਰ ਸਿੰਘ ਰੰਧਾਵਾ, ਉਪ ਪ੍ਰਧਾਨ ਅਜਮੇਰਪਾਲ ਸਿੰਘ ਘੁੰਮਣ, ਮੈਨੇਜਰ ਗੁਰਪ੍ਰੀਤ ਸਿੰਘ ਚੀਮਾ, ਡਿਪਟੀ ਮੈਨੇਜਰ ਦੀਪ ਗਗਨ ਸਿੰਘ ਗਿੱਲ, ਸੈਕਟਰੀ ਭੁਪਿੰਦਰ ਸਿੰਘ ਰੰਧਾਵਾ, ਜੁਆਇੰਟ ਸੈਕਟਰੀ ਮਹਿੰਦਰ ਸਿੰਘ ਵਲੋਂ ਪ੍ਰਿੰਸੀਪਲ ਡਾ. ਸੁਰਜੀਤ ਕੌਰ ਬਾਜਵਾ, ਕੋਚ ਹਰਨਾਮ ਸਿੰਘ, ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਜ਼ੋਨਲ ਪੱਧਰੀ ਖੇਡਾਂ ਵਿਚ ਸਕੂਲ ਦਾ ਨਾਮ ਰੌਸ਼ਨ ਕਰਨ ’ਤੇ ਮੁਬਾਰਕਬਾਦ ਦਿੱਤੀ।
ਪਿਛਲੀ ਖ਼ਬਰ ਪਿੰਡ ਦੇਹਰੀਵਾਲ ਵਿਚ ਸਾਬਕਾ ਮੰਤਰੀ ਗਿਲਜੀਆਂ ਨੇ ਕੀਤਾ ਵਾਸੀਆਂ ਨੂੰ ਲਾਮਬੰਦ ਅਗਲੀ ਖ਼ਬਰ ਸਫ਼ਾਈ ਕਰਮਚਾਰੀਆਂ ਵਲੋਂ ਦਿੱਤੇ ਬੰਦ ਦੇ ਸੱਦੇ ਨੂੰ ਹੁਸ਼ਿਆਰਪੁਰ ’ਚ ਮਿਲਿਆ ਭਰਵਾਂ ਸਮਰਥਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।