03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਪਾਰਟੀ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਵਾਂਗਾ - ਸਤਨਾਮ ਸਿੰਘ ਬੰਟੀ

ਅਜੀਤ ਡੈਸਕ 31-07-2026
ਚੱਬੇਵਾਲ, 30 ਜੁਲਾਈ (ਰਾਜੀਵ ਭਾਰਦਵਾਜ)- ਸਤਨਾਮ ਸਿੰਘ ਬੰਟੀ ਜ਼ਿਲ੍ਹਾ ਪ੍ਰਧਾਨ ਬੀ.ਸੀ. ਵਿੰਗ ਨੂੰ ਸ਼੍ਰੋਮਣੀ ਅਕਾਲੀ ਦਲ (ਬ) ਦੇ ਜਥੇਦਾਰ ਹੀਰਾ ਸਿੰਘ ਗਾਬੜੀਆ (ਪ੍ਰਧਾਨ ਬੀ.ਸੀ. ਵਿੰਗ ਅਤੇ ਸਾਬਕਾ ਕੈਬਨਿਟ ਮੰਤਰੀ) ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਦੋਆਬਾ ਜ਼ੋਨ-1 ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਪਾਰਟੀ ਦਫ਼ਤਰ ਵਲੋਂ ਜਾਰੀ ਇੱਕ ਪੱਤਰ ਅਨੁਸਾਰ ਬੰਟੀ ਨੂੰ ਜ਼ਿਲ੍ਹਾ ਹੁਸ਼ਿਆਰਪੁਰ ਦੇ ਸੱਤ ਹਲਕੇ ਅਤੇ ਜ਼ਿਲ੍ਹਾ ਨਵਾਂਸ਼ਹਿਰ ਦੇ ਤਿੰਨ ਹਲਕਿਆਂ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਸਬੰਧ ਵਿਚ ਸਤਨਾਮ ਸਿੰਘ ਬੰਟੀ ਨੇ ਗੱਲਬਾਤ ਦੌਰਾਨ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਜਥੇਦਾਰ ਹੀਰਾ ਸਿੰਘ ਗਾਬੜੀਆ ਅਤੇ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਪਾਰਟੀ ਦੇ ਨਿਰਦੇਸ਼ਾਂ ਅਨੁਸਾਰ ਸਭ ਤੋਂ ਪਹਿਲਾਂ ਉਨ੍ਹਾਂ ਵਲੋਂ ਹਰ ਵਿਧਾਨ ਸਭਾ ਹਲਕੇ ਦੇ ਹਲਕਾ ਇੰਚਾਰਜ ਤੇ ਹਲਕਾ ਪ੍ਰਧਾਨ ਬੀ.ਸੀ. ਵਿੰਗ ਨੂੰ ਨਾਲ ਲੈ ਕੇ ਪਛੜੀਆਂ ਸ਼੍ਰੇਣੀਆਂ ਵਿਚੋਂ ਪੰਜ ਤੋਂ ਤੇਰਾਂ ਮੈਂਬਰਾਂ ਦੀਆਂ ਬੂਥ ਕਮੇਟੀਆਂ ਬਣਾ ਕੇ ਪਾਰਟੀ ਦੇ ਮੁੱਖ ਦਫ਼ਤਰ ਨੂੰ ਭੇਜੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਉਹ 2027 ਵਿਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਪਾਰਟੀ ਦੀ ਜਿੱਤ ਲਈ ਦਿਨ ਰਾਤ ਇੱਕ ਕਰ ਦੇਣਗੇ।
ਪਿਛਲੀ ਖ਼ਬਰ ਕੁਆਂਟਮ ਪੇਪਰ ਮਿੱਲ ਖ਼ਿਲਾਫ਼ ਪਿੰਡ ਨਰਿਆਲਾ ਵਾਸੀਆਂ ਨੇ ਜੰਮ ਕੇ ਕੱਢੀ ਭੜਾਸ ਅਗਲੀ ਖ਼ਬਰ ਜ਼ਮੀਨ ਠੇਕੇ ’ਤੇ ਲੈਣ ਤੋਂ ਰੋਕਣ ’ਤੇ ਮਾਰੀਆਂ ਸੱਟਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।