03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਐਸ.ਪੀ.ਐਨ. ਕਾਲਜ ਦੇ ਐਮ.ਐਸ.ਸੀ. ਗਣਿਤ ਵਿਭਾਗ ਦੀਆਂ ਵਿਦਿਆਰਥਣਾਂ ਨੇ ਪੰਜਾਬ ਯੂਨੀਵਰਸਿਟੀ ਵਿਚ ਕੀਤਾ ਸ਼ਾਨਦਾਰ ਪ੍ਰਦਰਸ਼ਨ

ਅਜੀਤ ਡੈਸਕ 31-07-2026
ਮੁਕੇਰੀਆਂ, 30 ਜੁਲਾਈ (ਰਾਮਗੜ੍ਹੀਆ)- ਸਵਾਮੀ ਪ੍ਰੇਮਾਨੰਦ ਮਹਾਂਵਿਦਿਆਲਾ (ਐਸ.ਪੀ.ਐਨ ਕਾਲਜ) ਮੁਕੇਰੀਆਂ ਦੇ ਐਮ.ਐਸ.ਸੀ. ਗਣਿਤ ਵਿਭਾਗ (ਚੌਥਾ ਸਮੈਸਟਰ) ਦੀਆਂ ਵਿਦਿਆਰਥਣਾਂ ਨੇ ਪੰਜਾਬ ਯੂਨੀਵਰਸਿਟੀ ਦੇ ਐਲਾਨੇ ਪ੍ਰੀਖਿਆ ਨਤੀਜਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਦਾ ਮਾਣ ਵਧਾਇਆ ਹੈ। ਵਿਦਿਆਰਥਣ ਰੌਸ਼ਨੀ ਨੇ 91.95 ਫ਼ੀਸਦੀ ਅੰਕ ਪ੍ਰਾਪਤ ਕਰਕੇ ਪੰਜਾਬ ਯੂਨੀਵਰਸਿਟੀ ਵਿਚ ਦੂਜਾ ਸਥਾਨ ਅਤੇ ਕਾਲਜ ਵਿਚ ਪਹਿਲਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਵੰਸ਼ਿਕਾ ਠਾਕੁਰ ਨੇ 90.55 ਫ਼ੀਸਦੀ ਅੰਕ ਪ੍ਰਾਪਤ ਕਰਕੇ ਪੰਜਾਬ ਯੂਨੀਵਰਸਿਟੀ ਵਿਚ ਤੀਜਾ ਸਥਾਨ ਅਤੇ ਕਾਲਜ ਵਿਚ ਦੂਜਾ ਸਥਾਨ ਹਾਸਲ ਕੀਤਾ, ਜਦਕਿ ਹਰਪ੍ਰੀਤ ਕੌਰ ਨੇ 87 ਫ਼ੀਸਦੀ ਅੰਕ ਪ੍ਰਾਪਤ ਕਰਕੇ ਕਾਲਜ ਵਿਚ ਤੀਜਾ ਸਥਾਨ ਹਾਸਲ ਕੀਤਾ। ਵਿਦਿਆਰਥਣਾਂ ਦੀ ਇਸ ਸ਼ਾਨਦਾਰ ਸਫ਼ਲਤਾ ਨਾਲ ਕਾਲਜ ਵਿਚ ਖੁਸ਼ੀ ਅਤੇ ਉਤਸ਼ਾਹ ਦਾ ਮਾਹੌਲ ਹੈ। ਕਾਲਜ ਦੇ ਪ੍ਰਿੰਸੀਪਲ ਡਾ. ਸਮੀਰ ਸ਼ਰਮਾ ਨੇ ਇਸ ਸ਼ਾਨਦਾਰ ਪ੍ਰਾਪਤੀ ’ਤੇ ਸਫ਼ਲ ਵਿਦਿਆਰਥਣਾਂ, ਉਨ੍ਹਾਂ ਦੇ ਮਾਪਿਆਂ ਅਤੇ ਗਣਿਤ ਵਿਭਾਗ ਦੇ ਸਮੂਹ ਅਧਿਆਪਕਾਂ ਨੂੰ ਹਾਰਦਿਕ ਵਧਾਈ ਦਿੱਤੀ। ਗਣਿਤ ਵਿਭਾਗ ਦੇ ਮੁਖੀ ਪ੍ਰੋ. ਪੀ. ਕੇ. ਸਿੰਗਲਾ ਨੇ ਵਿਦਿਆਰਥਣਾਂ ਦੀ ਇਸ ਪ੍ਰਾਪਤੀ ‘ਤੇ ਖ਼ੁਸ਼ੀ ਜ਼ਾਹਿਰ ਕੀਤੀ। ਗਣਿਤ ਵਿਭਾਗ ਦੇ ਪ੍ਰੋ. ਅਮਿਤ ਭਾਟੀਆ, ਡਾ. ਸੁਖਵਿੰਦਰ, ਪ੍ਰੋ. ਸੁਖਪਾਲ ਸਿੰਘ ਅਤੇ ਪ੍ਰੋ. ਦੀਪਿਕਾ ਰਾਣੀ ਨੇ ਵਿਦਿਆਰਥਣਾਂ ਦੀ ਇਸ ਕਾਮਯਾਬੀ ਨੂੰ ਉਨ੍ਹਾਂ ਦੀ ਲਗਾਤਾਰ ਮਿਹਨਤ ਤੇ ਅਨੁਸ਼ਾਸਨ ਦਾ ਨਤੀਜਾ ਦੱਸਿਆ। ਅੰਤ ਵਿਚ ਗਣਿਤ ਵਿਭਾਗ ਦੇ ਮੁਖੀ ਵੱਲੋਂ ਪ੍ਰਿੰਸੀਪਲ ਡਾ. ਸਮੀਰ ਸ਼ਰਮਾ ਅਤੇ ਕਾਲਜ ਪ੍ਰਬੰਧਕ ਕਮੇਟੀ ਦੇ ਨਿਰੰਤਰ ਮਿਲ ਰਹੇ ਸਹਿਯੋਗ ਲਈ ਵਿਸ਼ੇਸ਼ ਧੰਨਵਾਦ ਪ੍ਰਗਟਾਇਆ ਗਿਆ।
ਪਿਛਲੀ ਖ਼ਬਰ ਅੱਜ ਸੇਵਾ ਮੁਕਤੀ ’ਤੇ ਵਿਸ਼ੇਸ਼ - ਲੈਕ: ਪ੍ਰਿਤਪਾਲ ਸਿੰਘ ਅਗਲੀ ਖ਼ਬਰ ਕਿਸਾਨ ਮਜ਼ਦੂਰ ਏਕਤਾ ਹਸਪਤਾਲ ਦੀ ਚੌਥੀ ਵਰ੍ਹੇਗੰਢ ਮਨਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।