03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਮੇਰੀ ਰਸੋਈ ਯੋਜਨਾ ਤਹਿਤ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ

ਅਜੀਤ ਡੈਸਕ 31-07-2026
ਦਸੂਹਾ, 30 ਜੁਲਾਈ (ਕੌਸ਼ਲ)- ਹਲਕਾ ਦਸੂਹਾ ਦੇ ਵਿਧਾਇਕ ਐਡਵੋਕੇਟ ਕਰਮਬੀਰ ਸਿੰਘ ਘੁੰਮਣ ਦੀ ਰਹਿਨੁਮਾਈ ਹੇਠ ‘ਮੇਰੀ ਰਸੋਈ’ ਯੋਜਨਾ ਤਹਿਤ ਸਮਾਜ ਸੇਵਾ ਦੇ ਕਾਰਜ ਲਗਾਤਾਰ ਜਾਰੀ ਹਨ। ਇਸੇ ਤਹਿਤ ਬਿੰਦੂ ਘੁੰਮਣ ਵੱਲੋਂ ਮੁਹੱਲਾ ਮਾਰਸਗੜ, ਪਿੰਡ ਝਿੰਗੜ, ਪਿੰਡ ਬਡਲਾ, ਪਿੰਡ ਗੱਗ ਸੁਲਤਾਨ, ਪਿੰਡ ਰੰਧਾਵਾ ਤੇ ਪਿੰਡ ਕਾਲਾ ਝਿੰਗੜ ਵਿਖੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗਈਆਂ। ਇਸ ਮੌਕੇ ਬਿੰਦੂ ਘੁੰਮਣ ਨੇ ਕਿਹਾ ਕਿ ਪੰਜਾਬ ਸਰਕਾਰ ਲੋਕ ਭਲਾਈ ਦੀਆਂ ਯੋਜਨਾਵਾਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਵਚਨਬੱਧ ਹੈ ਤੇ ਕੋਈ ਵੀ ਲੋੜਵੰਦ ਪਰਿਵਾਰ ਸਹਾਇਤਾ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ‘ਮੇਰੀ ਰਸੋਈ’ ਯੋਜਨਾ ਦਾ ਮਕਸਦ ਲੋੜਵੰਦ ਲੋਕਾਂ ਦੀ ਮਦਦ ਕਰਨਾ ਅਤੇ ਸਮਾਜ ਵਿਚ ਸੇਵਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨਾ ਹੈ।
ਪਿਛਲੀ ਖ਼ਬਰ ਭਾਰਤ ਵਿਕਾਸ ਪ੍ਰੀਸ਼ਦ ਸਕੂਲਾਂ ਤੇ ਕਾਲਜਾਂ ’ਚ ਚਲਾਏਗੀ ‘ਸੰਸਕਾਰ ਜਾਗਰੂਕਤਾ ਅਭਿਆਨ’ - ਸੰਜੀਵ ਅਰੋੜਾ ਅਗਲੀ ਖ਼ਬਰ ਅੱਜ ਸੇਵਾ ਮੁਕਤੀ ’ਤੇ ਵਿਸ਼ੇਸ਼ - ਲੈਕ: ਪ੍ਰਿਤਪਾਲ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।