03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਭਾਰਤ ਵਿਕਾਸ ਪ੍ਰੀਸ਼ਦ ਸਕੂਲਾਂ ਤੇ ਕਾਲਜਾਂ ’ਚ ਚਲਾਏਗੀ ‘ਸੰਸਕਾਰ ਜਾਗਰੂਕਤਾ ਅਭਿਆਨ’ - ਸੰਜੀਵ ਅਰੋੜਾ

ਅਜੀਤ ਡੈਸਕ 31-07-2026
ਹੁਸ਼ਿਆਰਪੁਰ, 30 ਜੁਲਾਈ (ਨਰਿੰਦਰ ਸਿੰਘ ਬੱਡਲਾ)- ਭਾਰਤ ਵਿਕਾਸ ਪ੍ਰੀਸ਼ਦ ਨੇ ਇੱਕ ਮਹੱਤਵਪੂਰਨ ਫ਼ੈਸਲਾ ਕਰਦਿਆਂ ਸਕੂਲਾਂ ਅਤੇ ਕਾਲਜਾਂ ‘ਚ ਸੰਸਕਾਰ ਜਾਗਰੂਕਤਾ ਅਭਿਆਨ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਸ ਅਭਿਆਨ ਤਹਿਤ ਵਿਦਿਆਰਥੀਆਂ ਨੂੰ ਭਾਰਤੀ ਸਭਿਆਚਾਰ, ਨੈਤਿਕ ਸਿੱਖਿਆ, ਸ਼ਿਸ਼ਟਾਚਾਰ, ਅਨੁਸ਼ਾਸਨ, ਦੇਸ਼-ਭਗਤੀ, ਪਰਿਵਾਰ ਪ੍ਰਤੀ ਸਤਿਕਾਰ, ਗੁਰੂਜਨਾਂ ਦਾ ਆਦਰ, ਸਮਾਜਿਕ ਜ਼ਿੰਮੇਵਾਰੀ ਅਤੇ ਮਰਿਆਦਿਤ ਭਾਸ਼ਾ ਦੇ ਮਹੱਤਵ ਬਾਰੇ ਜਾਗਰੂਕ ਕੀਤਾ ਜਾਵੇਗਾ। ਇਸ ਸੰਬੰਧੀ ਪ੍ਰੀਸ਼ਦ ਦੇ ਪ੍ਰਧਾਨ ਸੰਜੀਵ ਅਰੋੜਾ ਨੇ ਕਿਹਾ ਕਿ ਕਿਸੇ ਵੀ ਰਾਸ਼ਟਰ ਦਾ ਭਵਿੱਖ ਉਸ ਦੀ ਨੌਜਵਾਨ ਪੀੜ੍ਹੀ ‘ਤੇ ਨਿਰਭਰ ਕਰਦਾ ਹੈ। ਜੇਕਰ ਬੱਚਿਆਂ ਨੂੰ ਬਚਪਨ ਤੋਂ ਹੀ ਚੰਗੇ ਸੰਸਕਾਰ, ਨੈਤਿਕ ਸਿੱਖਿਆ ਅਤੇ ਚਰਿੱਤਰ ਨਿਰਮਾਣ ਦੀ ਪ੍ਰੇਰਨਾ ਦਿੱਤੀ ਜਾਵੇ ਤਾਂ ਉਹ ਭਵਿੱਖ ਵਿਚ ਨਾ ਸਿਰਫ਼ ਆਪਣੇ ਪਰਿਵਾਰ, ਸਗੋਂ ਸਮਾਜ ਤੇ ਦੇਸ਼ ਦਾ ਵੀ ਨਾਮ ਰੌਸ਼ਨ ਕਰਨਗੇ। ਉਨ੍ਹਾਂ ਦੱਸਿਆ ਕਿ ਇਸ ਅਭਿਆਨ ਤਹਿਤ ਵੱਖ-ਵੱਖ ਸਕੂਲਾਂ ਤੇ ਕਾਲਜਾਂ ਵਿਚ ਪ੍ਰੇਰਨਾਦਾਇਕ ਵਿਆਖਿਆਨ, ਸ਼ਖ਼ਸੀਅਤ ਵਿਕਾਸ ਵਰਕਸ਼ਾਪਾਂ, ਨੈਤਿਕ ਸਿੱਖਿਆ ਸੈਮੀਨਾਰ, ਭਾਰਤੀ ਸਭਿਆਚਾਰ ਆਧਾਰਿਤ ਮੁਕਾਬਲੇ, ਪ੍ਰੇਰਕ ਪ੍ਰਸੰਗ, ਮਹਾਨ ਵਿਅਕਤੀਆਂ ਦੇ ਜੀਵਨ ਨਾਲ ਸੰਬੰਧਿਤ ਪ੍ਰੇਰਨਾਦਾਇਕ ਵਿਚਾਰ ਅਤੇ ਸੰਵਾਦ ਪ੍ਰੋਗਰਾਮ ਕਰਵਾਏ ਜਾਣਗੇ।
ਪਿਛਲੀ ਖ਼ਬਰ ਹਲਕਾ ਇੰਚਾਰਜ ਸਰਬਜੋਤ ਸਿੰਘ ਸਾਬੀ ਨੇ ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਵੰਡੇ ਨਿਯੁਕਤੀ ਪੱਤਰ ਅਗਲੀ ਖ਼ਬਰ ਮੇਰੀ ਰਸੋਈ ਯੋਜਨਾ ਤਹਿਤ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।