03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਹਲਕਾ ਇੰਚਾਰਜ ਸਰਬਜੋਤ ਸਿੰਘ ਸਾਬੀ ਨੇ ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਵੰਡੇ ਨਿਯੁਕਤੀ ਪੱਤਰ

ਅਜੀਤ ਡੈਸਕ 31-07-2026
ਮੁਕੇਰੀਆਂ, 30 ਜੁਲਾਈ (ਰਾਮਗੜ੍ਹੀਆ)- ਅੱਜ ਹਲਕਾ ਮੁਕੇਰੀਆਂ ਦੇ ਬੀ.ਡੀ.ਪੀ.ਓ. ਦਫ਼ਤਰ ਵਿਖੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸਰਬਜੋਤ ਸਿੰਘ ਸਾਬੀ ਵਲੋਂ ਸਰਕਾਰ ਵਲੋਂ ਨਵੇਂ ਨਿਯੁਕਤ ਕੀਤੇ ਆਂਗਣਵਾੜੀ ਵਰਕਰਾਂ ਅਤੇ ਆਂਗਣਵਾੜੀ ਹੈਲਪਰਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ। ਇਸ ਮੌਕੇ ਹਲਕਾ ਇੰਚਾਰਜ ਸਰਬਜੋਤ ਸਿੰਘ ਸਾਬੀ ਵਲੋਂ ਵਰਕਰਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਤੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਹੁਣ ਤੱਕ ਪੰਜਾਬ ਦੇ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ ਉਹ ਇੱਕ-ਇੱਕ ਕਰਕੇ ਬੀਤੇ ਸਾਢੇ 4 ਸਾਲ ਵਿਚ ਪੂਰੇ ਕੀਤੇ ਹਨ। ਇਸ ਮੌਕੇ ਉਨ੍ਹਾਂ ਮੁਕੇਰੀਆਂ ਅਤੇ ਹਾਜੀਪੁਰ ਬਲਾਕ ਦੀਆਂ ਕਰੀਬ 59 ਆਂਗਣਵਾੜੀ ਵਰਕਰਾਂ ਤੇ ਆਂਗਣਵਾੜੀ ਹੈਲਪਰਾਂ ਨੂੰ ਨਿੁਯਕਤੀ ਪੱਤਰ ਵੰਡੇ। ਇਸ ਮੌਕੇ ਉਨ੍ਹਾਂ ਕਿਹਾ ਕਿ ਸਮੂਹ ਨਵ ਨਿਯੁਕਤ ਵਰਕਰਾਂ ਅਤੇ ਹੈਲਪਰਾਂ ਦੇ ਚਿਹਰਿਆਂ ’ਤੇ ਜੋ ਖ਼ੁਸ਼ੀ ਦੇਖੀ ਹੈ ਉਹ ਮੁੱਖ ਮੰਤਰੀ ਭਗਵੰਤ ਮਾਨ ਦੀ ਦੇਣ ਹੈ। ਇਸ ਮੌਕੇ ਉਨ੍ਹਾਂ ਸਮੂਹ ਨਵ ਨਿਯੁਕਤ ਵਰਕਰਾਂ ਅਤੇ ਹੈਲਪਰਾਂ ਨੂੰ ਦਿਲੋਂ ਵਧਾਈ ਦਿੱਤੀ ਤੇ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਭੇਟ ਕੀਤੀਆਂ। ਉਨ੍ਹਾਂ ਆਸ ਪ੍ਰਗਟਾਉਂਦਿਆਂ ਕਿਹਾ ਕਿ ਪੂਰੀ ਨਿਸ਼ਠਾ ਤੇ ਸਮਰਪਣ ਨਾਲ ਆਪਣੀਆਂ ਸੇਵਾਵਾਂ ਨਿਭਾਉਂਦੇ ਹੋਏ ਸਮਾਜ ਤੇ ਬੱਚਿਆਂ ਦੇ ਸਰਵਪੱਖੀ ਵਿਕਾਸ ਵਿਚ ਅਹਿਮ ਯੋਗਦਾਨ ਪਾਉਣਗੇ। ਇਸ ਮੌਕੇ ਬਲਾਕ ਪ੍ਰਧਾਨ ਜਤਿੰਦਰ ਸ਼ਰਮਾ, ਚੇਅਰਮੈਨ ਬਲਾਕ ਸੰਮਤੀ ਜਸਵੀਰ ਸਿੰਘ, ਸੀ. ਡੀ. ਪੀ. ਓ. ਮੈਡਮ ਰਾਜ ਕੁਮਾਰੀ, ਰਵਿੰਦਰ ਕੌਰ ਸੁਪਰਵਾਈਜਰ, ਅਮਨ ਸ਼ਰਮਾ, ਰੇਖਾ ਸ਼ਰਮਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਚੰਡੀਗੜ੍ਹ ਵਿਖੇ ਸੂਬਾ ਪੱਧਰੀ ਰੈਲੀ 4 ਅਗਸਤ ਨੂੰ ਅਗਲੀ ਖ਼ਬਰ ਭਾਰਤ ਵਿਕਾਸ ਪ੍ਰੀਸ਼ਦ ਸਕੂਲਾਂ ਤੇ ਕਾਲਜਾਂ ’ਚ ਚਲਾਏਗੀ ‘ਸੰਸਕਾਰ ਜਾਗਰੂਕਤਾ ਅਭਿਆਨ’ - ਸੰਜੀਵ ਅਰੋੜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।