ਟਾਂਡਾ ਉੜਮੁੜ, 31 ਜੁਲਾਈ (ਕੁਲਬੀਰ ਸਿੰਘ ਗੁਰਾਇਆ)- ਪਿੰਡ ਮਿਆਣੀ ਵਿਖੇ ਉੱਘੇ ਸਮਾਜ ਸੇਵਕ ਬਾਵਾ ਹਰਭਜਨ ਸਿੰਘ ਭਜੀ ਵਲੋਂ ਆਪਣੀ ਧਰਮ-ਪਤਨੀ ਸਵ. ਕੁਲਵੰਤ ਕੌਰ ਬਾਵਾ ਦੀ ਯਾਦ ਨੂੰ ਸਮਰਪਿਤ ਪਹਿਲਾ ਇਕ ਦਿਨਾ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ। ਇਸ ਮੌਕੇ ਖਿਡਾਰੀਆਂ, ਖੇਡ ਪ੍ਰੇਮੀਆਂ ਨੇ ਹਾਜ਼ਰੀ ਭਰ ਕੇ ਉਨ੍ਹਾਂ ਦੀ ਇਸ ਵਿਲੱਖਣ ਪਹਿਲ ਦੀ ਸ਼ਲਾਘਾ ਕੀਤੀ। ਇਸ ਮੌਕੇ ਬਾਵਾ ਭੱਜੀ ਵਲੋਂ ਖਿਡਾਰੀਆਂ ਨੂੰ ਖੇਡ ਭਾਵਨਾ ਨਾਲ ਮੁਕਾਬਲੇ ਖੇਡਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੁਕਾਬਲੇ ਵਿਚ ਟੀਮਾਂ ਨੇ ਜੋਸ਼ ਅਤੇ ਉਤਸ਼ਾਹ ਨਾਲ ਆਪਣੇ ਖੇਡ ਹੁਨਰ ਦਾ ਪ੍ਰਦਰਸ਼ਨ ਕੀਤਾ। ਇਸ ਮੌਕੇ ਬਾਬਾ ਭਜੀ ਨੇ ਕਿਹਾ ਕਿ ਆਪਣੀ ਧਰਮ-ਪਤਨੀ ਦੀ ਯਾਦ ਨੂੰ ਸਦਾ ਜਿਉਂਦਾ ਰੱਖਣ ਦੇ ਉਦੇਸ਼ ਨਾਲ ਇਹ ਟੂਰਨਾਮੈਂਟ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਦੀਆਂ ਹਨ। ਉਨ੍ਹਾਂ ਨੇ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਅਤੇ ਸਮਾਜ ਦੀ ਤਰੱਕੀ ਵਿਚ ਆਪਣਾ ਯੋਗਦਾਨ ਪਾਉਣ ਦਾ ਸੱਦਾ ਦਿੱਤਾ। ਅੰਤ ਵਿਚ ਜੇਤੂ ਅਤੇ ਉਪ ਜੇਤੂ ਟੀਮ ਨੂੰ ਟਰਾਫ਼ੀਆਂ ਅਤੇ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਹਾਜ਼ਰ ਸ਼ਖ਼ਸੀਅਤਾਂ ਨੇ ਬਾਬਾ ਭਜੀ ਵਲੋਂ ਕਰਵਾਏ ਇਸ ਯਾਦਗਾਰੀ ਟੂਰਨਾਮੈਂਟ ਦੀ ਭਰਪੂਰ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਅਜਿਹੇ ਉਪਰਾਲੇ ਸਮਾਜ ਵਿਚ ਭਾਈਚਾਰੇ, ਸਦਭਾਵਨਾ ਅਤੇ ਖੇਡਾਂ ਪ੍ਰਤੀ ਰੁਚੀ ਨੂੰ ਹੋਰ ਮਜ਼ਬੂਤ ਕਰਦੇ ਹਨ। ਇਸ ਮੌਕੇ ਬਾਬਾ ਬਲਰਾਜ ਸਿੰਘ, ਬਾਬਾ ਸ਼ਹਿਬਾਜ ਸਿੰਘ, ਲਵ, ਗਗਨ, ਸੁਖਮਨ, ਜੁਗਾਦ ਬਾਵਾ, ਅਰਸ਼ਦੀਪ ਸਿੰਘ, ਮਨਵੀਰ ਸਿੰਘ, ਗੈਰੀ, ਗੁਰਵੀਰ ਸਿੰਘ, ਸਮਰ, ਗੋਰਾ, ਕਿਰਨ ਆਦਿ ਹਾਜ਼ਰ ਸਨ।