02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਜਿੰਪਾ ਤੇ ਬਾਲੀ ਵਲੋਂ ‘ਇਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ

ਹੁਸ਼ਿਆਰਪੁਰ, 1 ਅਗਸਤ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)- ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਅਤੇ ਪੰਜਾਬ ਦੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਦੱਸਿਆ ਕਿ ਭਗਵਾਨ ਸ਼ਿਵ ਨੂੰ ਸਮਰਪਿਤ ਵਿਸ਼ਾਲ ਧਾਰਮਿਕ ਸਮਾਗਮ ‘ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ 11 ਅਗਸਤ ਨੂੰ ਦੁਸਹਿਰਾ ਗਰਾਊਂਡ, ਹੁਸ਼ਿਆਰਪੁਰ ਵਿਖੇ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ 11 ਅਗਸਤ ਨੂੰ ਸ਼ਾਮ 6:30 ਵਜੇ ਸ਼ੁਰੂ ਹੋਣ ਵਾਲੇ ਇਸ ਵਿਸ਼ਾਲ ਧਾਰਮਿਕ ਸਮਾਗਮ ਵਿਚ ਦੇਸ਼ ਦੇ ਪ੍ਰਸਿੱਧ ਗਾਇਕ ਕੈਲਾਸ਼ ਖੇਰ ਆਪਣੀ ਭਗਤੀਮਈ ਪੇਸ਼ਕਾਰੀ ਦੇਣਗੇ।

ਅਜੀਤ ਡੈਸਕ 02-08-2026
ਹੁਸ਼ਿਆਰਪੁਰ, 1 ਅਗਸਤ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)- ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਅਤੇ ਪੰਜਾਬ ਦੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਦੱਸਿਆ ਕਿ ਭਗਵਾਨ ਸ਼ਿਵ ਨੂੰ ਸਮਰਪਿਤ ਵਿਸ਼ਾਲ ਧਾਰਮਿਕ ਸਮਾਗਮ ‘ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ 11 ਅਗਸਤ ਨੂੰ ਦੁਸਹਿਰਾ ਗਰਾਊਂਡ, ਹੁਸ਼ਿਆਰਪੁਰ ਵਿਖੇ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ 11 ਅਗਸਤ ਨੂੰ ਸ਼ਾਮ 6:30 ਵਜੇ ਸ਼ੁਰੂ ਹੋਣ ਵਾਲੇ ਇਸ ਵਿਸ਼ਾਲ ਧਾਰਮਿਕ ਸਮਾਗਮ ਵਿਚ ਦੇਸ਼ ਦੇ ਪ੍ਰਸਿੱਧ ਗਾਇਕ ਕੈਲਾਸ਼ ਖੇਰ ਆਪਣੀ ਭਗਤੀਮਈ ਪੇਸ਼ਕਾਰੀ ਦੇਣਗੇ। ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਅਤੇ ਦੀਪਕ ਬਾਲੀ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਦੁਸਹਿਰਾ ਗਰਾਊਂਡ ਦਾ ਦੌਰਾ ਕਰਕੇ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਅਤੇ ਵੱਖ-ਵੱਖ ਪ੍ਰਬੰਧਾਂ ਦੀ ਸਮੀਖਿਆ ਕੀਤੀ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਸ਼ਰਧਾਲੂਆਂ ਦੀ ਸਹੂਲਤ, ਸੁਰੱਖਿਆ, ਆਵਾਜਾਈ ਪ੍ਰਬੰਧਨ ਤੇ ਹੋਰ ਲੋੜੀਂਦੇ ਪ੍ਰਬੰਧ ਸਮੇਂ ਸਿਰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਦੀਪਕ ਬਾਲੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਗਮ ਦੇ ਪ੍ਰਬੰਧਾਂ ਤੇ ਸ਼ਰਧਾਲੂਆਂ ਦੀਆਂ ਸਹੂਲਤਾਂ ਲਈ ਪੂਰਾ ਸਹਿਯੋਗ ਦੇ ਰਹੀ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਇਸ ਸਮਾਗਮ ਵਿਚ ਸ਼ਰਧਾਲੂ ਵਜੋਂ ਸ਼ਾਮਿਲ ਹੋਣਗੇ। ਵਿਧਾਇਕ ਜਿੰਪਾ ਨੇ ਕਿਹਾ ਕਿ ਇਹ ਸਮਾਗਮ ਕਿਸੇ ਇੱਕ ਸੰਸਥਾ ਦਾ ਨਹੀਂ, ਸਗੋਂ ਪੂਰੇ ਖੇਤਰ ਦੀ ਆਸਥਾ ਅਤੇ ਲੋਕ ਸਹਿਯੋਗ ਦਾ ਪ੍ਰਤੀਕ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਨਿਧੀ ਕੁਮੁਦ ਬੰਬਾਹ, ਐਸਪੀ ਨਵਨੀਤ ਕੌਰ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਉਪ ਚੇਅਰਮੈਨ ਪੰਜਾਬ ਗਊ ਸੇਵਾ ਕਮਿਸ਼ਨ ਵਲੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਕੱਲ੍ਹ ਅਗਲੀ ਖ਼ਬਰ ਚੈਂਪੀਅਨਸ਼ਿਪ ਦੇ ਉਦਘਾਟਨ ਮੌਕੇ ਜੋਤੀ ਜਲਾਉਣ ਦੀ ਰਸਮ ਅਦਾ ਕਰਦੇ ਹੋਏ ਪ੍ਰਧਾਨ ਤੀਕਸ਼ਣ ਸੂਦ ਤੇ ਹੋਰ। ਤੀਕਸ਼ਣ ਸੂਦ ਵਲੋਂ 14...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।