ਮਿਸ਼ਨ ਸਵਸਥ ਕਵਚ ਤਹਿਤ ਰੇਲਵੇ ਮੰਡੀ ਸਕੂਲ ‘ਚ ਸਿਖਲਾਈ ਪ੍ਰੋਗਰਾਮ ਕਰਵਾਇਆ
ਹੁਸ਼ਿਆਰਪੁਰ, 2 ਅਗਸਤ (ਨਰਿੰਦਰ ਸਿੰਘ ਬੱਡਲਾ)- ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਹੇਠ ਜ਼ਿਲ੍ਹੇ ਵਿਚ ਵਿਦਿਆਰਥੀਆਂ ਨੂੰ ਸਿਹਤ, ਮੁੱਢਲੀ ਸਹਾਇਤਾ (ਫਸਟ ਏਡ) ਤੇ ਐਮਰਜੈਂਸੀ ਸਥਿਤੀਆਂ ਵਿਚ ਤੁਰੰਤ ਸਹਾਇਤਾ ਸਬੰਧੀ ਜਾਗਰੂਕ ਕਰਨ ਦੇ ਉਦੇਸ਼ ਨਾਲ ‘ਮਿਸ਼ਨ ਸਵਸਥ ਕਵਚ’ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਮਿਸ਼ਨ ਤਹਿਤ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੇਲਵੇ ਮੰਡੀ ਵਿਖੇ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ।
ਹੁਸ਼ਿਆਰਪੁਰ, 2 ਅਗਸਤ (ਨਰਿੰਦਰ ਸਿੰਘ ਬੱਡਲਾ)- ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਹੇਠ ਜ਼ਿਲ੍ਹੇ ਵਿਚ ਵਿਦਿਆਰਥੀਆਂ ਨੂੰ ਸਿਹਤ, ਮੁੱਢਲੀ ਸਹਾਇਤਾ (ਫਸਟ ਏਡ) ਤੇ ਐਮਰਜੈਂਸੀ ਸਥਿਤੀਆਂ ਵਿਚ ਤੁਰੰਤ ਸਹਾਇਤਾ ਸਬੰਧੀ ਜਾਗਰੂਕ ਕਰਨ ਦੇ ਉਦੇਸ਼ ਨਾਲ ‘ਮਿਸ਼ਨ ਸਵਸਥ ਕਵਚ’ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਮਿਸ਼ਨ ਤਹਿਤ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੇਲਵੇ ਮੰਡੀ ਵਿਖੇ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਸਹਾਇਕ ਕਮਿਸ਼ਨਰ (ਅੰਡਰ ਟਰੇਨਿੰਗ) ਗੁਰਕੰਵਲ ਸਿੰਘ ਤੇ ਵਧੀਕ ਸਹਾਇਕ ਕਮਿਸ਼ਨਰ ਗੁਰਪ੍ਰੀਤ ਕੌਰ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਪ੍ਰੋਗਰਾਮ ਦੌਰਾਨ 1,340 ਵਿਦਿਆਰਥੀਆਂ ਤੇ 20 ਅਧਿਆਪਕਾਂ ਨੂੰ ਸਿਖਲਾਈ ਦਿੱਤੀ ਗਈ। ਅਧਿਆਪਕਾਂ ਨੂੰ ਡਾ. ਹਰਨੀਤ ਖੁਰਾਣਾ ਵੱਲੋਂ ਸਿਖਲਾਈ ਦਿੱਤੀ ਗਈ, ਜਦਕਿ ਵਿਦਿਆਰਥੀਆਂ ਨੂੰ ਕਲਾਸ-ਦਰ-ਕਲਾਸ ਜਾ ਕੇ ਵਿਹਾਰਕ (ਹੈਂਡਜ਼-ਆਨ) ਸਿਖਲਾਈ ਪ੍ਰਦਾਨ ਕੀਤੀ ਗਈ ਤਾਂ ਜੋ ਉਹ ਸਿਹਤ ਸੰਬੰਧੀ ਐਮਰਜੈਂਸੀ ਸਥਿਤੀਆਂ ਵਿੱਚ ਸਹੀ ਫੈਸਲੇ ਲੈਣ ਤੇ ਮੁੱਢਲੀ ਸਹਾਇਤਾ ਦੇਣ ਦੇ ਯੋਗ ਬਣ ਸਕਣ। ਸਿਖਲਾਈ ਪ੍ਰੋਗਰਾਮ ਵਿੱਚ ਮਾਹਿਰ ਟੀਮ ਦੇ ਮੈਂਬਰ ਡਾ. ਹਰਨੀਤ ਖੁਰਾਣਾ, ਡਾ. ਗਲੋਰੀ ਐਰਿਕ, ਵਰਿੰਦਰ ਸਿੰਘ, ਕਲਪਨਾ ਜੈਨ, ਸਰਵੋਤਮ ਰਾਮਨਾਥਨ, ਹੀਨਾ ਮਿਗਲਾਨੀ ਤੇ ਰਾਹੁਲ ਠਾਕੁਰ ਨੇ ਵਿਦਿਆਰਥੀਆਂ ਨੂੰ ਵੱਖ-ਵੱਖ ਸਿਹਤ ਅਤੇ ਸੁਰੱਖਿਆ ਸਬੰਧੀ ਵਿਸ਼ਿਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਪ੍ਰੋਗਰਾਮ ਵਿੱਚ ਆਰ.ਬੀ.ਐੱਸ.ਕੇ ਤੋਂ ਡਾ. ਵਿਵੇਕ, ਦੋ ਨਰਸਿੰਗ ਐਜੂਕੇਟਰ ਤੇ ਦਸ ਏ.ਐਨ.ਐਮਜ਼ ਨੇ ਵੀ ਸਰਗਰਮ ਭਾਗੀਦਾਰੀ ਨਿਭਾਈ ਤੇ ਸਿਖਲਾਈ ਨੂੰ ਸਫਲ ਬਣਾਉਣ ਵਿੱਚ ਅਹਿਮ ਯੋਗਦਾਨ ਪਾਇਆ। ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਧਿਕਾਰੀ ਡਾ. ਸੀਮਾ ਗਰਗ, ਸਕੂਲ ਦੇ ਪ੍ਰਿੰਸੀਪਲ ਰਾਜਨ ਅਰੋੜਾ ਅਤੇ ਸਕੂਲ ਦਾ ਸਮੂਹ ਸਟਾਫ ਵੀ ਹਾਜ਼ਰ ਸੀ।