03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਸਿਹਤ ਵਿਭਾਗ ਦੇ ਕਰਮਚਾਰੀਆਂ ਨੇ ਡੇਂਗੂ ਲਾਰਵਾ ਕੀਤਾ ਚੈੱਕ

ਰਾਮਗੜ੍ਹ ਸੀਕਰੀ, 2 ਅਗਸਤ (ਕਟੋਚ)- ਸਿਹਤ ਵਿਭਾਗ ਵਲੋਂ ਚਲਾਈ ਹਰ ਸ਼ੁੱਕਰਵਾਰ ਡੇਂਗੂ ਤੇ ਵਾਰ ਮੁਹਿੰਮ ਅਧੀਨ ਐਸ. ਐਮ.

ਅਜੀਤ ਡੈਸਕ 03-08-2026
ਰਾਮਗੜ੍ਹ ਸੀਕਰੀ, 2 ਅਗਸਤ (ਕਟੋਚ)- ਸਿਹਤ ਵਿਭਾਗ ਵਲੋਂ ਚਲਾਈ ਹਰ ਸ਼ੁੱਕਰਵਾਰ ਡੇਂਗੂ ਤੇ ਵਾਰ ਮੁਹਿੰਮ ਅਧੀਨ ਐਸ. ਐਮ. ਓ. ਡਾ. ਲਸ਼ਕਰ ਸਿੰਘ ਭੋਲ ਕਲੋਤਾ ਹਸਪਤਾਲ ਦੀ ਅਗਵਾਈ ਵਿਚ ਸਿਹਤ ਵਿਭਾਗ ਦੇ ਕਰਮਚਾਰੀਆਂ ਵਲੋਂ ਭੋਲ ਕਲੋਤਾ ਸੈਕਟਰ ਅਧੀਨ ਆਉਂਦੀਆਂ ਨਰਸਰੀਆਂ ਵਿਚ ਡੇਂਗੂ ਲਾਰਵਾ ਚੈੱਕ ਕੀਤਾ। ਇਸ ਮੌਕੇ ਹਾਜ਼ਰ ਹੋਏ ਹੈਲਥ ਇੰਸਪੈਕਟਰ ਦਵਿੰਦਰ ਸਿੰਘ ਦੀ ਅਗਵਾਈ ਵਿਚ ਹੈਲਥ ਵਰਕਰ ਹਰਭਜਨ ਸਿੰਘ, ਪਵਨ ਕੁਮਾਰ, ਸਤਵਿੰਦਰ ਸਿੰਘ ਅਤੇ ਯੋਗਰਾਜ ਆਦਿ ਨੇ ਨਰਸਰੀਆਂ ਵਿਚ ਜਾ ਕੇ ਡੇਂਗੂ ਲਾਰਵਾ ਚੈੱਕ ਕੀਤਾ। ਇਸ ਮੌਕੇ ਹੈਲਥ ਇੰਸਪੈਕਟਰ ਦਵਿੰਦਰ ਸਿੰਘ ਨੇ ਹਾਜ਼ਰ ਲੋਕਾਂ ਨੂੰ ਡੇਂਗੂ ਬਿਮਾਰੀ ਦੇ ਕਾਰਨਾਂ, ਬਚਾਅ ਅਤੇ ਹੋਰ ਸਾਵਧਾਨੀਆਂ ਰੱਖਣ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਬੁਖ਼ਾਰ ਹੋਣ ਤੇ ਬਿਨਾਂ ਦੇਰੀ ਨਜ਼ਦੀਕੀ ਸਰਕਾਰੀ ਸਿਹਤ ਕੇਂਦਰ ਜਾ ਕੇ ਖ਼ੂਨ ਦੀ ਜਾਂਚ ਕਰਵਾਈ ਜਾਵੇ। ਉਨ੍ਹਾਂ ਦੱਸਿਆ ਕਿ ਡੇਂਗੂ ਬੁਖ਼ਾਰ ਹੋਣ ਤੇ ਇਸ ਦਾ ਇਲਾਜ ਮੁਫ਼ਤ ਕੀਤਾ ਜਾਂਦਾ ਹੈ।
ਪਿਛਲੀ ਖ਼ਬਰ ਫਿਊਚਰ ਟੀਚ ਇੰਸਟੀਚਿਊਟ ਭੰਗਾਲਾ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਦਿਨੇਸ਼ ਮਹਿਤਾ ਦੀ ਯਾਦ ’ਚ ਭਰਾ ਪੰਡਿਤ ਨਰੇਸ਼ ਮਹਿਤਾ ਨੇ ਹੋਣਹਾਰ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।