04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਵਿਧਾਇਕ ਜਿੰਪਾ ਨੇ ਮਾਤਾ ਚਿੰਤਪੁਰਨੀ ਦੇ ਮੇਲਿਆਂ ਸੰਬੰਧੀ ਤਿਆਰੀਆਂ ਦਾ ਜਾਇਜ਼ਾ ਲਿਆ

ਹੁਸ਼ਿਆਰਪੁਰ, 3 ਅਗਸਤ (ਹਰਪ੍ਰੀਤ ਕੌਰ, ਨਰਿੰਦਰ ਸਿੰਘ ਬੱਡਲਾ)- ਆਉਣ ਵਾਲੇ ਦਿਨਾਂ ਵਿਚ ਮਾਤਾ ਚਿੰਤਪੁਰਨੀ ਦੇ ਮੇਲਿਆਂ ਦੇ ਮੱਦੇਨਜ਼ਰ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਅਤੇ ਧਾਰਮਿਕ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਸ਼ਰਧਾਲੂਆਂ ਦੀ ਸਹੂਲਤ ਲਈ ਹਰ ਪੱਖੋਂ ਪੁਖਤਾ ਪ੍ਰਬੰਧ ਕੀਤੇ ਜਾਣਗੇ। ਜਿੰਪਾ ਨੇ ਕਿਹਾ ਕਿ ਸ਼ਰਧਾਲੂਆਂ ਦੀ ਵੱਡੀ ਗਿਣਤੀ ਵਿਚ ਆਮਦ ਨੂੰ ਲੈ ਕੇ ਜ਼ਿਲ੍ਹੇ ਦੀ ਹਦੂਦ ਅੰਦਰ ਢੁੱਕਵੇਂ ਪ੍ਰਬੰਧ ਕੀਤੇ ਜਾਣਗੇ।

ਅਜੀਤ ਡੈਸਕ 04-08-2026
ਹੁਸ਼ਿਆਰਪੁਰ, 3 ਅਗਸਤ (ਹਰਪ੍ਰੀਤ ਕੌਰ, ਨਰਿੰਦਰ ਸਿੰਘ ਬੱਡਲਾ)- ਆਉਣ ਵਾਲੇ ਦਿਨਾਂ ਵਿਚ ਮਾਤਾ ਚਿੰਤਪੁਰਨੀ ਦੇ ਮੇਲਿਆਂ ਦੇ ਮੱਦੇਨਜ਼ਰ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਅਤੇ ਧਾਰਮਿਕ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਸ਼ਰਧਾਲੂਆਂ ਦੀ ਸਹੂਲਤ ਲਈ ਹਰ ਪੱਖੋਂ ਪੁਖਤਾ ਪ੍ਰਬੰਧ ਕੀਤੇ ਜਾਣਗੇ। ਜਿੰਪਾ ਨੇ ਕਿਹਾ ਕਿ ਸ਼ਰਧਾਲੂਆਂ ਦੀ ਵੱਡੀ ਗਿਣਤੀ ਵਿਚ ਆਮਦ ਨੂੰ ਲੈ ਕੇ ਜ਼ਿਲ੍ਹੇ ਦੀ ਹਦੂਦ ਅੰਦਰ ਢੁੱਕਵੇਂ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਵੱਖ-ਵੱਖ ਥਾਵਾਂ ’ਤੇ ਲਗਾਏ ਜਾਣ ਵਾਲੇ ਲੰਗਰਾਂ ਲਈ ਲੋੜੀਂਦੀਆਂ ਸਹੂਲਤਾਂ ਦੇ ਨਾਲ-ਨਾਲ ਸੁਚੱਜੀ ਸਫ਼ਾਈ ਵਿਵਸਥਾ ਨੂੰ ਵੀ ਯਕੀਨੀ ਬਣਾਇਆ ਜਾਵੇਗਾ ਤਾਂ ਜੋ ਦੇਸ਼ ਦੇ ਵੱਖ-ਵੱਖ ਕੋਨਿਆਂ ਤੋਂ ਆਉਣ ਵਾਲੀ ਸੰਗਤ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ। ਧਾਰਮਿਕ ਸੰਸਥਾਵਾਂ ਦੇ ਨੁਮਾਇੰਦਿਆਂ ਵਲੋਂ ਆਵਾਜਾਈ ਪ੍ਰਬੰਧਾਂ ਬਾਰੇ ਰੱਖੇ ਮਾਮਲਿਆਂ ਨੂੰ ਕੌਮੀ ਰਾਜ ਮਾਰਗ ਅਥਾਰਟੀ ਦੇ ਅਧਿਕਾਰੀਆਂ ਦੇ ਧਿਆਨ ਵਿਚ ਲਿਆਂਉਦਿਆਂ ਜਿੰਪਾ ਨੇ ਸੜਕਾਂ ਦੀ ਲੋੜੀਂਦੀ ਮੁਰੰਮਤ ਨੂੰ ਤਰਜ਼ੀਹ ਦੇ ਆਧਾਰ ’ਤੇ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਆਵਾਜਾਈ, ਸਫ਼ਾਈ, ਰਾਤ ਸਮੇਂ ਰੌਸ਼ਨੀ, ਲੰਗਰਾਂ ਵਾਲੀਆਂ ਥਾਵਾਂ ’ਤੇ ਬਿਜਲੀ ਸਪਲਾਈ ਤੇ ਪੀਣ ਵਾਲੇ ਪਾਣੀ ਦੀ ਵਿਵਸਥਾ ਵੱਲ ਵਿਸ਼ੇਸ਼ ਤਵੱਜੋਂ ਦਿੱਤੀ ਜਾਵੇ। ਜਿੰਪਾ ਨੇ ਕਿਹਾ ਕਿ ਵੱਖ-ਵੱਖ ਪ੍ਰਬੰਧਾਂ ਦੇ ਨਾਲ-ਨਾਲ ਡਾਕਟਰੀ ਸਹਾਇਤਾ ਨੂੰ ਵੀ ਯਕੀਨੀ ਬਣਾਇਆ ਜਾਵੇ ਤਾਂ ਜੋ ਕਿਸੇ ਵੀ ਐਮਰਜੈਂਸੀ ਮੌਕੇ ਤੁਰੰਤ ਮੈਡੀਕਲ ਸਹਾਇਤਾ ਦਿੱਤੀ ਜਾ ਸਕੇ। ਉਨ੍ਹਾਂ ਕਿਹਾ ਕਿ ਸੜਕਾਂ ਦੇ ਕੰਢਿਆਂ ’ਤੇ ਸਫ਼ਾਈ ਵਿਵਸਥਾ ਨੂੰ ਹਰ ਹਾਲ ਬਰਕਰਾਰ ਰੱਖਿਆ ਜਾਵੇ। ਜਿੰਪਾ ਨੇ ਪੁਲਿਸ ਅਧਿਕਾਰੀਆਂ ਨੂੰ ਸੁਚਾਰੂ ਟਰੈਫਿਕ ਵਿਵਸਥਾ ਬਾਰੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਲੋਕ ਨਿਰਮਾਣ ਵਿਭਾਗ ਤੇ ਨੈਸ਼ਨਲ ਹਾਈਵੇਜ਼ ਅਥਾਰਟੀ ਦੇ ਅਧਿਕਾਰੀਆਂ ਨੂੰ ਸੜਕ ਦੀ ਬਿਨਾਂ ਦੇਰੀ ਮੁਰੰਮਤ ਕਰਵਾਉਣ ਲਈ ਕਿਹਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਰਾਕੇਸ਼ ਕੁਮਾਰ ਮੀਣਾ, ਨਿਧੀ ਕੁਮੁਦ ਬੰਬਾਹ, ਨਗਰ ਨਿਗਮ ਦੇ ਕਮਿਸ਼ਨਰ ਜੋਤੀ ਬਾਲਾ ਮੱਟੂ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਜਪਮਨ ਸਿੰਘ ਯਾਦਗਾਰੀ ਪਹਿਲੇ ਸ਼ਤਰੰਜ ਟੂਰਨਾਮੈਂਟ ਸਬੰਧੀ ਤਿਆਰੀਆਂ ਸ਼ੁਰੂ ਅਗਲੀ ਖ਼ਬਰ ਹਰਿਆਣਾ ਜ਼ੋਨ ਦੀਆਂ ਅੰਤਰ ਸਕੂਲ ਖੇਡਾਂ ਸਮਾਪਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।