ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਵਲੋਂ ਵਿਧਾਇਕਾਂ ਨੂੰ ਮੰਗ ਪੱਤਰ ਦੇਣ ਦਾ ਫ਼ੈਸਲਾ
ਹੁਸ਼ਿਆਰਪੁਰ, 3 ਅਗਸਤ (ਹਰਪ੍ਰੀਤ ਕੌਰ)-ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਰਮਨ ਕਪੂਰ ਨੇ ਦੱਸਿਆ ਕਿ ਦਵਾਈ ਕਾਰੋਬਾਰ ਨਾਲ ਸਬੰਧਤ ਪੇਸ਼ ਆ ਰਹੀਆਂ ਮੁਸ਼ਕਿਲਾਂ ਦੇ ਸਬੰਧ ਵਿਚ ਐਸੋਸੀਏਸ਼ਨ ਨੇ ਜ਼ਿਲ੍ਹੇ ਦੇ ਸਮੂਹ ਵਿਧਾਇਕਾਂ ਨੂੰ ਮੰਗ ਪੱਤਰ ਦੇਣ ਦਾ ਫ਼ੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਆਨਲਾਈਨ ਦਵਾਈ ਕਾਰੋਬਾਰ ਕਾਰਨ ਸੂਬੇ ਦੇ 27 ਹਜ਼ਾਰ ਤੋਂ ਵੱਧ ਕੈਮਿਸਟਾਂ, ਉਨ੍ਹਾਂ ਦੇ ਪਰਿਵਾਰਾਂ ਤੇ ਕਰਮਚਾਰੀਆਂ ਸਾਹਮਣੇ ਦੁਕਾਨਾਂ ਬੰਦ ਹੋਣ ਦਾ ਸੰਕਟ ਖੜ੍ਹਾ ਹੋ ਗਿਆ ਹੈ।
ਅਜੀਤ ਡੈਸਕ
04-08-2026