05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਨੌਜਵਾਨ ਨੂੰ ਆਤਮਹੱਤਿਆ ਲਈ ਮਜਬੂਰ ਕਰਨ ਦੇ ਦੋਸ਼ ’ਚ ਟਰੈਵਲ ਏਜੰਟ ਨਾਮਜ਼ਦ

ਹੁਸ਼ਿਆਰਪੁਰ, 4 ਅਗਸਤ (ਨਰਿੰਦਰ ਸਿੰਘ ਬੱਡਲਾ)-ਨੌਜਵਾਨ ਨੂੰ ਕਥਿਤ ਤੌਰ ’ਤੇ ਆਤਮਹੱਤਿਆ ਲਈ ਮਜਬੂਰ ਕਰਨ ਦੋਸ਼ ’ਚ ਥਾਣਾ ਗੜ੍ਹਦੀਵਾਲਾ ਪੁਲਿਸ ਨੇ ਕਥਿਤ ਦੋਸ਼ੀ ਟਰੈਵਲ ਏਜੰਟ ਨੂੰ ਨਾਮਜ਼ਦ ਕਰਕੇ ਮਾਮਲਾ ਦਰਜ ਕਰ ਲਿਆ ਹੈ। ਜਾਣਕਾਰੀ ਅਨੁਸਾਰ ਪਿੰਡ ਹਰਦੋਪੱਟੀ ਦੇ ਵਾਸੀ ਤਿਰਲੋਕ ਸਿੰਘ ਨੇ ਪੁਲਿਸ ਨੂੰ ਦੱਸਿਆ ਕਿ ਉਸਦੇ ਲੜਕੇ ਗੁਰਵੀਰ ਸਿੰਘ ਨੂੰ ਨਿਊਜ਼ੀਲੈਂਡ ਭੇਜਣ ਲਈ ਟਰੈਵਲ ਏਜੰਟ ਜਤਿੰਦਰ ਸਿੰਘ ਬਰਿਆਣਾ ਨੇ ਕਥਿਤ ਤੌਰ ’ਤੇ ਉਨ੍ਹਾਂ ਤੋਂ 18 ਲੱਖ ਰੁਪਏ ਲਏ ਸਨ।

ਅਜੀਤ ਡੈਸਕ 05-08-2026
ਹੁਸ਼ਿਆਰਪੁਰ, 4 ਅਗਸਤ (ਨਰਿੰਦਰ ਸਿੰਘ ਬੱਡਲਾ)-ਨੌਜਵਾਨ ਨੂੰ ਕਥਿਤ ਤੌਰ ’ਤੇ ਆਤਮਹੱਤਿਆ ਲਈ ਮਜਬੂਰ ਕਰਨ ਦੋਸ਼ ’ਚ ਥਾਣਾ ਗੜ੍ਹਦੀਵਾਲਾ ਪੁਲਿਸ ਨੇ ਕਥਿਤ ਦੋਸ਼ੀ ਟਰੈਵਲ ਏਜੰਟ ਨੂੰ ਨਾਮਜ਼ਦ ਕਰਕੇ ਮਾਮਲਾ ਦਰਜ ਕਰ ਲਿਆ ਹੈ। ਜਾਣਕਾਰੀ ਅਨੁਸਾਰ ਪਿੰਡ ਹਰਦੋਪੱਟੀ ਦੇ ਵਾਸੀ ਤਿਰਲੋਕ ਸਿੰਘ ਨੇ ਪੁਲਿਸ ਨੂੰ ਦੱਸਿਆ ਕਿ ਉਸਦੇ ਲੜਕੇ ਗੁਰਵੀਰ ਸਿੰਘ ਨੂੰ ਨਿਊਜ਼ੀਲੈਂਡ ਭੇਜਣ ਲਈ ਟਰੈਵਲ ਏਜੰਟ ਜਤਿੰਦਰ ਸਿੰਘ ਬਰਿਆਣਾ ਨੇ ਕਥਿਤ ਤੌਰ ’ਤੇ ਉਨ੍ਹਾਂ ਤੋਂ 18 ਲੱਖ ਰੁਪਏ ਲਏ ਸਨ। ਉਸਨੇ ਦੱਸਿਆ ਕਿ ਉਕਤ ਰਾਸ਼ੀ ਲੈਣ ਦੇ ਬਾਅਦ ਦੋਸ਼ੀ ਨੇ ਵਾਅਦੇ ਮੁਤਾਬਿਕ ਨਾ ਤਾਂ ਉਸਦੇ ਲੜਕੇ ਨੂੰ ਵਿਦੇਸ਼ ਭੇਜਿਆ ਅਤੇ ਨਾ ਹੀ ਪੈਸੇ ਵਾਪਸ ਕੀਤੇ। ਜਿਸਦੇ ਚੱਲਦਿਆਂ ਉਸਦਾ ਲੜਕਾ ਗੁਰਵੀਰ ਸਿੰਘ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿਣ ਲੱਗਾ ਅਤੇ ਕਥਿਤ ਤੌਰ ’ਤੇ ਆਤਮਹੱਤਿਆ ਕਰਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ। ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ।
ਪਿਛਲੀ ਖ਼ਬਰ ਸਿੱਖਿਆ ਕ੍ਰਾਂਤੀ ਤਹਿਤ ਵਿਧਾਇਕ ਜਿੰਪਾ ਨੇ ਵਿਦਿਆਰਥੀਆਂ ਨੂੰ ਵੰਡੇ ਸਕੂਲ ਬੈਗ ਅਗਲੀ ਖ਼ਬਰ ਵੱਡੀ ਗਿਣਤੀ ’ਚ ਵਰਕਰਾਂ ਦੇ ਨਾਲ ਫ਼ਾਜ਼ਿਲਕਾ ਵਿਖੇ ਕਾਂਗਰਸ ਦੀ ਰੈਲੀ ’ਚ ਸ਼ਾਮਿਲ ਹੋਏ ਰਾਜ ਬਖ਼ਸ਼ ਕੰਬੋਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।