05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਸਿੱਖਿਆ ਕ੍ਰਾਂਤੀ ਤਹਿਤ ਵਿਧਾਇਕ ਜਿੰਪਾ ਨੇ ਵਿਦਿਆਰਥੀਆਂ ਨੂੰ ਵੰਡੇ ਸਕੂਲ ਬੈਗ

ਹੁਸ਼ਿਆਰਪੁਰ, 4 ਅਗਸਤ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੜਕਾਂ ’ਚ ਸੀਨੀਅਰ ਜਮਾਤਾਂ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਪੱਧਰ ਨੂੰ ਲਗਾਤਾਰ ਉੱਚਾ ਚੁੱਕਣ ਲਈ ਵਚਨਬੱਧ ਹੈ ਅਤੇ ਵਿਦਿਆਰਥੀਆਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੜਕਾਂ ਵਿਖੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡਣ ਮੌਕੇ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਤੇ ਹੋਰ। ਤਸਵੀਰ: ਹਮਸ਼ਾਇਨ ਸਟੂਡੀਓ 05-08-2026
ਹੁਸ਼ਿਆਰਪੁਰ, 4 ਅਗਸਤ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੜਕਾਂ ’ਚ ਸੀਨੀਅਰ ਜਮਾਤਾਂ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਪੱਧਰ ਨੂੰ ਲਗਾਤਾਰ ਉੱਚਾ ਚੁੱਕਣ ਲਈ ਵਚਨਬੱਧ ਹੈ ਅਤੇ ਵਿਦਿਆਰਥੀਆਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਿੱਖਿਆ ਦੇ ਖੇਤਰ ਵਿਚ ਪੰਜਾਬ ਸਰਕਾਰ ਵੱਲੋਂ ਇਤਿਹਾਸਕ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ। ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ, ਆਧੁਨਿਕ ਸਹੂਲਤਾਂ ਉਪਲਬਧ ਕਰਵਾਉਣ ਅਤੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸ ਮੌਕੇ ਪਿੰਡ ਚੱਕ ਸਾਧੂ ਦੇ ਸਰਪੰਚ ਅਮਰਜੀਤ ਸਿੰਘ, ਗ੍ਰਾਮ ਪੰਚਾਇਤ ਦੇ ਮੈਂਬਰ, ਸਕੂਲ ਦੇ ਪ੍ਰਿੰਸੀਪਲ, ਅਧਿਆਪਕ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਹਾਈ ਕੋਰਟ ਦੇ ਫ਼ੈਸਲੇ ਅਨੁਸਾਰ ਸਰਕਾਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ ਡੀ. ਏ ਜਾਰੀ ਕਰੇ ਅਗਲੀ ਖ਼ਬਰ ਨੌਜਵਾਨ ਨੂੰ ਆਤਮਹੱਤਿਆ ਲਈ ਮਜਬੂਰ ਕਰਨ ਦੇ ਦੋਸ਼ ’ਚ ਟਰੈਵਲ ਏਜੰਟ ਨਾਮਜ਼ਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।