05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਹਾਈ ਕੋਰਟ ਦੇ ਫ਼ੈਸਲੇ ਅਨੁਸਾਰ ਸਰਕਾਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ ਡੀ. ਏ ਜਾਰੀ ਕਰੇ

ਕੋਟਫ਼ਤੂਹੀ, 4 ਅਗਸਤ (ਅਵਤਾਰ ਸਿੰਘ ਅਟਵਾਲ)-ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਹੱਕ ਵਿਚ ਅਠਾਰਾਂ ਫ਼ੀਸਦੀ ਮਹਿੰਗਾਈ ਭੱਤਾ ਦੇਣ ਦਾ ਅੰਤਿਮ ਫ਼ੈਸਲਾ ਸੁਣਾਉਣ ਨਾਲ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ, ਪੰਜਾਬ ਸਰਕਾਰ ਆਪਣੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਕੇਂਦਰ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲੋਂ ਅਠਾਰਾਂ ਫ਼ੀਸਦੀ ਡੀ. ਏ.

ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ 05-08-2026
ਕੋਟਫ਼ਤੂਹੀ, 4 ਅਗਸਤ (ਅਵਤਾਰ ਸਿੰਘ ਅਟਵਾਲ)-ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਹੱਕ ਵਿਚ ਅਠਾਰਾਂ ਫ਼ੀਸਦੀ ਮਹਿੰਗਾਈ ਭੱਤਾ ਦੇਣ ਦਾ ਅੰਤਿਮ ਫ਼ੈਸਲਾ ਸੁਣਾਉਣ ਨਾਲ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ, ਪੰਜਾਬ ਸਰਕਾਰ ਆਪਣੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਕੇਂਦਰ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲੋਂ ਅਠਾਰਾਂ ਫ਼ੀਸਦੀ ਡੀ. ਏ. ਘੱਟ ਦੇ ਰਹੀ ਹੈ। ਪੰਜਾਬ ਸਰਕਾਰ ਦੇ ਇਸ ਵਿਤਕਰੇ ਵਿਰੁੱਧ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਵਿਖੇ ਅਪੀਲ ਦਾਇਰ ਕੀਤੀ ਜਿਸ ਦੀ ਅਦਾਲਤ ਵੱਲੋਂ ਪ੍ਰਤੀ ਦਿਨ ਇਸ ਕੇਸ ਦੀ ਸੁਣਵਾਈ ਕੀਤੀ ਗਈ ਅਤੇ ਅੰਤ ਵਿਚ ਅਦਾਲਤ ਦੇ ਸਿੰਗਲ ਅਤੇ ਡਬਲ ਬੈਂਚ ਨੇ ਪੰਜਾਬ ਸਰਕਾਰ ਦੇ ਵਿਰੁੱਧ ਫ਼ੈਸਲਾ ਸੁਣਾਇਆ। ਇਸ ਫ਼ੈਸਲੇ ਦਾ ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਸੁਆਗਤ ਕੀਤਾ, ਇਨ੍ਹਾਂ ਵਿਚਾਰਾ ਦਾ ਪ੍ਰਗਟਾਵਾ ਗੌਰਮਿੰਟ ਟੀਚਰਜ਼ ਯੂਨੀਅਨ ਅਤੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਆਗੂਆਂ ਨਰਿੰਦਰ ਅਜਨੋਹਾ, ਸੰਜੀਵ ਕੁਮਾਰ, ਪਰਮਜੀਤ ਕਾਤਿਬ ਅਤੇ ਉਂਕਾਰ ਸਿੰਘ ਨੇ ਕਰਦੇ ਕਿਹਾ ਕਿ ਹਾਈਕੋਰਟ ਦੇ ਫ਼ੈਸਲੇ ਦਾ ਸਤਿਕਾਰ ਕਰਦੇ ਹੋਏ ਪੰਜਾਬ ਸਰਕਾਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਅਠਾਰਾਂ ਫਿੱਸਦੀ ਮਹਿੰਗਾਈ ਭੱਤੇ ਦੀ ਅਦਾਇਗੀ ਪੰਦਰਾਂ ਦਿਨਾਂ ਵਿਚ ਕਰੇ। ਆਗੂਆਂ ਨੇ ਕਿਹਾ ਕਿ ਸੱਤ ਅਗਸਤ ਨੂੰ ਚੰਡੀਗੜ੍ਹ ਮਹਾਂ ਰੈਲੀ ਅਤੇ 23 ਅਗਸਤ ਨੂੰ ਪੁਰਾਣੀ ਪੈਨਸ਼ਨ ਬਹਾਲ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੇ ਪਿੰਡ ਸਤੌਜ (ਸੰਗਰੂਰ) ਵਿਖੇ ਰੋਹ ਭਰਪੂਰ ਰੈਲੀ ਵਿਚ ਵੱਧ ਚੜ੍ਹ ਕੇ ਆਪਣੀ ਸ਼ਮੂਲੀਅਤ ਕਰਨਗੇ। ਇਸ ਮੌਕੇ ਵੱਡੀ ਪਰਸ ਰਾਮ, ਜਸਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਸੰਦੀਪ ਕੁਮਾਰ, ਉਂਕਾਰ ਤਨੂੰਲੀ,ਅਜੇ ਕੁਮਾਰ, ਹਰੀਸ਼ ਪੁਰੀ ਅਤੇ ਮਨਜਿੰਦਰ ਸਿੰਘ ਆਦਿ ਹਾਜ਼ਰ ਸਨ ।
ਪਿਛਲੀ ਖ਼ਬਰ ਐੱਚ.ਪੀ. ਗੈਸ ਸਿਲੰਡਰ ਉਪਭੋਗਤਾ 16 ਤੱਕ ਈ- ਕੇ.ਵਾਈ.ਸੀ. ਕਰਵਾਉਣ-ਇੰਜ. ਭੇਲਾ ਅਗਲੀ ਖ਼ਬਰ ਸਿੱਖਿਆ ਕ੍ਰਾਂਤੀ ਤਹਿਤ ਵਿਧਾਇਕ ਜਿੰਪਾ ਨੇ ਵਿਦਿਆਰਥੀਆਂ ਨੂੰ ਵੰਡੇ ਸਕੂਲ ਬੈਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।