ਸਮਾਜ ਸੇਵਾ ਦੇ ਕਾਰਜਾਂ ਨੂੰ ਹੋਰ ਗਤੀ ਦੇਵੇਗੀ ਮਾਤਾ ਗੰਗਾ ਜੀ ਵੈੱਲਫੇਅਰ ਸੁਸਾਇਟੀ ਦੀ ਨਵੀਂ ਟੀਮ
ਟਾਂਡਾ ਉੜਮੁੜ, 4 ਅਗਸਤ (ਭਗਵਾਨ ਸਿੰਘ ਸੈਣੀ)- ਇਲਾਕੇ ਦੀ ਨਾਮਵਰ ਸਮਾਜ ਸੇਵੀ ਸੰਸਥਾ ਮਾਤਾ ਗੰਗਾ ਜੀ ਵੈੱਲਫੇਅਰ ਸੁਸਾਇਟੀ ਦੀ ਇਕ ਵਿਸ਼ੇਸ਼ ਮੀਟਿੰਗ ਗੁਰਦੁਆਰਾ ਟਾਹਲੀ ਸਾਹਿਬ ਪਿੰਡ ਮੂਨਕਾਂ ਵਿਖੇ ਸੇਵਾਦਾਰ ਬਾਬਾ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿਚ ਸੁਸਾਇਟੀ ਦੇ ਸਮੂਹ ਮੈਂਬਰਾਂ ਨੇ ਸ਼ਮੂਲੀਅਤ ਕਰਦਿਆਂ ਸੰਸਥਾ ਦੀਆਂ ਗਤੀਵਿਧੀਆਂ ਅਤੇ ਭਵਿੱਖ ਦੀ ਕਾਰਜ-ਯੋਜਨਾ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ।
ਮ
ਮਾਤਾ ਗੰਗਾ ਜੀ ਵੈੱਲਫੇਅਰ ਸੁਸਾਇਟੀ ਦੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਸਨਮਾਨਿਤ ਕਰਦੇ ਹੋਏ ਸੇਵਾਦਾਰ ਬਾਬਾ ਹਰਪ੍ਰੀਤ ਸਿੰਘ, ਬਾਬਾ ਕੁਲਦੀਪ ਸਿੰਘ ਅਤੇ ਹੋਰ ਪਤਵੰਤੇ। ਤਸਵੀਰ : ਭਗਵਾਨ ਸਿੰਘ ਸੈਣੀ
05-08-2026
ਟਾਂਡਾ ਉੜਮੁੜ, 4 ਅਗਸਤ (ਭਗਵਾਨ ਸਿੰਘ ਸੈਣੀ)- ਇਲਾਕੇ ਦੀ ਨਾਮਵਰ ਸਮਾਜ ਸੇਵੀ ਸੰਸਥਾ ਮਾਤਾ ਗੰਗਾ ਜੀ ਵੈੱਲਫੇਅਰ ਸੁਸਾਇਟੀ ਦੀ ਇਕ ਵਿਸ਼ੇਸ਼ ਮੀਟਿੰਗ ਗੁਰਦੁਆਰਾ ਟਾਹਲੀ ਸਾਹਿਬ ਪਿੰਡ ਮੂਨਕਾਂ ਵਿਖੇ ਸੇਵਾਦਾਰ ਬਾਬਾ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿਚ ਸੁਸਾਇਟੀ ਦੇ ਸਮੂਹ ਮੈਂਬਰਾਂ ਨੇ ਸ਼ਮੂਲੀਅਤ ਕਰਦਿਆਂ ਸੰਸਥਾ ਦੀਆਂ ਗਤੀਵਿਧੀਆਂ ਅਤੇ ਭਵਿੱਖ ਦੀ ਕਾਰਜ-ਯੋਜਨਾ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਬਾਬਾ ਹਰਪ੍ਰੀਤ ਸਿੰਘ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਮਾਤਾ ਗੰਗਾ ਜੀ ਵੈੱਲਫੇਅਰ ਸੁਸਾਇਟੀ ਵਲੋਂ ਸਮਾਜਿਕ ਅਤੇ ਧਾਰਮਿਕ ਖੇਤਰ ਵਿਚ ਕੀਤੇ ਜਾ ਰਹੇ ਸੇਵਾ ਕਾਰਜ ਬਹੁਤ ਹੀ ਸ਼ਲਾਘਾਯੋਗ ਹਨ। ਉਨ੍ਹਾਂ ਕਿਹਾ ਕਿ ਸਮਾਜ ਦੀ ਭਲਾਈ ਲਈ ਅਜਿਹੀਆਂ ਸੰਸਥਾਵਾਂ ਦੀ ਭੂਮਿਕਾ ਬੇਹੱਦ ਮਹੱਤਵਪੂਰਨ ਹੈ ਅਤੇ ਹਰ ਵਿਅਕਤੀ ਨੂੰ ਸੇਵਾ ਦੇ ਕਾਰਜਾਂ ਵਿਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਮੀਟਿੰਗ ਦੌਰਾਨ ਸੋਸਾਇਟੀ ਵਲੋਂ ਹੁਣ ਤੱਕ ਕੀਤੇ ਗਏ ਕਾਰਜਾਂ ਦਾ ਲੇਖਾ-ਜੋਖਾ ਪੇਸ਼ ਕੀਤਾ ਗਿਆ ਅਤੇ ਆਉਣ ਵਾਲੇ ਸਮੇਂ ਲਈ ਨਵੀਆਂ ਯੋਜਨਾਵਾਂ ਦੀ ਰੂਪ-ਰੇਖਾ ਤਿਆਰ ਕੀਤੀ ਗਈ। ਇਸ ਉਪਰੰਤ ਸਰਬਸੰਮਤੀ ਨਾਲ ਸੁਸਾਇਟੀ ਦੀ ਨਵੀਂ ਕਾਰਜਕਾਰਨੀ ਦੀ ਚੋਣ ਕੀਤੀ ਗਈ। ਇਸ ਵਿਚ ਸ਼ਰਨਦੀਪ ਸਿੰਘ ਟਿਵਾਣਾ ਨੂੰ ਪ੍ਰਧਾਨ, ਮਾਸਟਰ ਰਾਜਾ ਸਿੰਘ ਮੂਨਕਾਂ ਅਤੇ ਜਸਪ੍ਰੀਤ ਸਿੰਘ ਸੈਣੀ (ਹਰਸੀ ਪਿੰਡ) ਨੂੰ ਸੀਨੀਅਰ ਮੀਤ ਪ੍ਰਧਾਨ, ਇੰਦਰਜੀਤ ਸਿੰਘ ਨੂੰ ਜਨਰਲ ਸਕੱਤਰ, ਸਰਪੰਚ ਸੁਖਨਿੰਦਰ ਸਿੰਘ ਨੂੰ ਸਕੱਤਰ, ਰਵਿੰਦਰ ਸਿੰਘ ਰਵੀ ਨੂੰ ਪ੍ਰਚਾਰ ਸਕੱਤਰ, ਗਗਨਦੀਪ ਸਿੰਘ ਨੂੰ ਕੈਸ਼ੀਅਰ ਅਤੇ ਪ੍ਰਭ ਕਰਨ ਸਿੰਘ ਨੂੰ ਜੁਆਇੰਟ ਸਕੱਤਰ ਨਿਯੁਕਤ ਕੀਤਾ ਗਿਆ। ਇਸ ਤੋਂ ਇਲਾਵਾ ਸਾਜਨ ਸਿੰਘ, ਸੰਦੀਪ ਸਿੰਘ, ਮਨਪ੍ਰੀਤ ਸਿੰਘ, ਗੁਰਪ੍ਰੀਤ ਸਿੰਘ ਅਤੇ ਨਵਕਰਨ ਸਿੰਘ ਨੂੰ ਕਾਰਜਕਾਰਨੀ ਮੈਂਬਰ ਬਣਾਇਆ ਗਿਆ। ਇਸ ਮੌਕੇ ਸੇਵਾਦਾਰ ਬਾਬਾ ਕੁਲਦੀਪ ਸਿੰਘ ਅਤੇ ਬਾਬਾ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਨਵ-ਨਿਯੁਕਤ ਅਹੁਦੇਦਾਰਾਂ ਨੂੰ ਵਧਾਈ ਦਿੱਤੀ ਗਈ। ਉਨ੍ਹਾਂ ਸਮੂਹ ਅਹੁਦੇਦਾਰਾਂ ਨੂੰ ਇਲਾਕੇ ਵਿਚ ਸਮਾਜਿਕ, ਧਾਰਮਿਕ ਅਤੇ ਲੋਕ ਭਲਾਈ ਦੇ ਕਾਰਜਾਂ ਨੂੰ ਹੋਰ ਵਿਆਪਕ ਪੱਧਰ ’ਤੇ ਅੱਗੇ ਵਧਾਉਣ ਲਈ ਪ੍ਰੇਰਿਤ ਕੀਤਾ। ਨਵ-ਨਿਯੁਕਤ ਟੀਮ ਨੇ ਸਾਂਝੇ ਬਿਆਨ ਰਾਹੀਂ ਭਰੋਸਾ ਦਿਵਾਇਆ ਕਿ ਉਹ ਆਪਣੀਆਂ ਜ਼ਿੰਮੇਵਾਰੀਆਂ ਪੂਰੀ ਤਨਦੇਹੀ, ਇਮਾਨਦਾਰੀ ਅਤੇ ਸੇਵਾ ਭਾਵਨਾ ਨਾਲ ਨਿਭਾਉਂਦੇ ਹੋਏ ਸੰਸਥਾ ਨੂੰ ਹੋਰ ਮਜ਼ਬੂਤ ਬਣਾਉਣ ਲਈ ਯਤਨਸ਼ੀਲ ਰਹਿਣਗੇ।