06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਗੁਰਮਤਿ ਪ੍ਰਚਾਰ ਸੇਵਾ ਸਿਮਰਨ ਸੁਸਾਇਟੀ ਨੇ ਧਾਰਮਿਕ ਪ੍ਰੀਖਿਆ ਕਰਵਾਈ

ਟਾਂਡਾ ਉੜਮੁੜ, 4 ਅਗਸਤ (ਕੁਲਬੀਰ ਸਿੰਘ ਗੁਰਾਇਆ)- ਇਲਾਕੇ ਵਿਚ ਗੁਰਮਤਿ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਯਤਨਸ਼ੀਲ ਗੁਰਮਤਿ ਪ੍ਰਚਾਰ ਸੇਵਾ ਸਿਮਰਨ ਸੁਸਾਇਟੀ ਵੱਲੋਂ ਇੱਕ ਰੋਜ਼ਾ ਧਾਰਮਿਕ ਪ੍ਰੀਖਿਆ ਕਰਵਾਈ ਗਈ। ਸ੍ਰੀ ਗੁਰੂ ਹਰਿਕ੍ਰਿਸ਼ਨ ਨੌਜਵਾਨ ਸਭਾ ਟਾਂਡਾ ਅਤੇ ਫ਼ਤਿਹ ਅਕੈਡਮੀ ਦੇ ਸਹਿਯੋਗ ਨਾਲ ਪ੍ਰਧਾਨ ਰਵਿੰਦਰ ਸਿੰਘ ਰਵੀ ਅਤੇ ਜਨਰਲ ਸਕੱਤਰ ਕਿਰਪਾਲ ਸਿੰਘ ਪੰਡੋਰੀ ਦੀ ਅਗਵਾਈ ਵਿਚ ਬੱਚਿਆਂ ਨੂੰ ਗੁਰਮਤਿ ਨਾਲ ਜੋੜਨ, ਧਾਰਮਿਕ ਚੇਤਨਾ ਪੈਦਾ ਕਰਨ ਅਤੇ ਉਨ੍ਹਾਂ ਨੂੰ ਸ਼ਾਨਾਮੱਤੇ ਸਿੱਖ ਇਤਿਹਾਸ ਨਾਲ ਜੋੜਨ ਲਈ ਕਰਵਾਈ ਗਈ।

ਅਜੀਤ ਡੈਸਕ 05-08-2026
ਟਾਂਡਾ ਉੜਮੁੜ, 4 ਅਗਸਤ (ਕੁਲਬੀਰ ਸਿੰਘ ਗੁਰਾਇਆ)- ਇਲਾਕੇ ਵਿਚ ਗੁਰਮਤਿ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਯਤਨਸ਼ੀਲ ਗੁਰਮਤਿ ਪ੍ਰਚਾਰ ਸੇਵਾ ਸਿਮਰਨ ਸੁਸਾਇਟੀ ਵੱਲੋਂ ਇੱਕ ਰੋਜ਼ਾ ਧਾਰਮਿਕ ਪ੍ਰੀਖਿਆ ਕਰਵਾਈ ਗਈ। ਸ੍ਰੀ ਗੁਰੂ ਹਰਿਕ੍ਰਿਸ਼ਨ ਨੌਜਵਾਨ ਸਭਾ ਟਾਂਡਾ ਅਤੇ ਫ਼ਤਿਹ ਅਕੈਡਮੀ ਦੇ ਸਹਿਯੋਗ ਨਾਲ ਪ੍ਰਧਾਨ ਰਵਿੰਦਰ ਸਿੰਘ ਰਵੀ ਅਤੇ ਜਨਰਲ ਸਕੱਤਰ ਕਿਰਪਾਲ ਸਿੰਘ ਪੰਡੋਰੀ ਦੀ ਅਗਵਾਈ ਵਿਚ ਬੱਚਿਆਂ ਨੂੰ ਗੁਰਮਤਿ ਨਾਲ ਜੋੜਨ, ਧਾਰਮਿਕ ਚੇਤਨਾ ਪੈਦਾ ਕਰਨ ਅਤੇ ਉਨ੍ਹਾਂ ਨੂੰ ਸ਼ਾਨਾਮੱਤੇ ਸਿੱਖ ਇਤਿਹਾਸ ਨਾਲ ਜੋੜਨ ਲਈ ਕਰਵਾਈ ਗਈ। ਇਸ ਪ੍ਰੀਖਿਆ ਵਿਚ ਸ਼ਹਿਰ ਅਤੇ ਪਿੰਡਾਂ ਤੋਂ ਆਏ ਬੱਚਿਆਂ ਨੇ ਭਾਗ ਲਿਆ। ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਸ ਪ੍ਰੀਖਿਆ ਦੌਰਾਨ ਗਰੁੱਪ ਏ ਅਤੇ ਬੀ ਵਿਚ 51 ਬੱਚਿਆਂ ਨੇ ਭਾਗ ਲਿਆ। ਇਸ ਮੌਕੇ ਪ੍ਰਬੰਧਕਾਂ ਨੇ ਦੱਸਿਆ ਕਿ ਪੇਪਰ ਚੈੱਕ ਕਰਨ ਉਪਰੰਤ 9 ਅਗਸਤ ਨੂੰ ਗੁਰਦੁਆਰਾ ਬੀਬੀਆਂ ਟਾਂਡਾ ਵਿਖੇ ਸਮਾਗਮ ਦੌਰਾਨ ਜੇਤੂ ਬੱਚਿਆਂ ਨੂੰ ਨਕਦ ਰਾਸ਼ੀ ਦੇ ਇਨਾਮ ਦਿੱਤੇ ਜਾਣਗੇ। ਇਸ ਤੋਂ ਪਹਿਲਾਂ 4 ਅਗਸਤ ਨੂੰ ਦਸਤਾਰ ਅਤੇ ਦੁਮਾਲਾ ਸਜਾਉਣ ਦੇ ਮੁਕਾਬਲੇ ਕਰਵਾਏ ਜਾਣਗੇ। ਇਸ ਮੌਕੇ ਰਵਿੰਦਰ ਸਿੰਘ ਰਵੀ ਅਤੇ ਕਿਰਪਾਲ ਸਿੰਘ ਪੰਡੋਰੀ ਨੇ ਦੱਸਿਆ ਕਿ ਪ੍ਰੀਖਿਆ ਵਿਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਨ ਵਾਲੇ ਬੱਚਿਆਂ ਨੂੰ ਕ੍ਰਮਵਾਰ 7100, 5100 ਅਤੇ 3100 ਰੁਪਏ ਦਾ ਨਕਦ ਇਨਾਮ ਦਿੱਤੇ ਜਾਣਗੇ। ਇਸ ਮੌਕੇ ਪਿਆਰਾ ਸਿੰਘ, ਤੀਰਥ ਸਿੰਘ, ਜਸਵੀਰ ਸਿੰਘ, ਜੋਗਿੰਦਰ ਸਿੰਘ, ਸੁਖਨਿੰਦਰ ਸਿੰਘ ਕਲੋਟੀ, ਮਨਪ੍ਰੀਤ ਕੌਰ, ਰਾਜਵੀਰ ਕੌਰ, ਤੇਜਿੰਦਰ ਸਿੰਘ ਢਿੱਲੋਂ, ਗੁਰਪ੍ਰੀਤ ਸਿੰਘ, ਸੁਰਜੀਤ ਸਿੰਘ, ਗੁਰਦੀਪ ਸਿੰਘ, ਸਰਪ੍ਰਸਤ ਸ਼ਰਧਾ ਸਿੰਘ, ਗਿਆਨੀ ਕੇਵਲ ਸਿੰਘ, ਮਨਜੀਤ ਸਿੰਘ, ਸ਼ਰਨਜੀਤ ਸਿੰਘ, ਜਤਿੰਦਰ ਸਿੰਘ, ਇਕਬਾਲ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਖ਼ਾਲਸਾ ਕਾਲਜ ਗੜ੍ਹਸ਼ੰਕਰ ਦੇ ਬੀ.ਏ. ਤੀਜੇ ਸਮੈਸਟਰ ਦੇ ਨਤੀਜੇ ਵਿਚੋਂ ਮੋਹਰੀ ਰਹੀਆਂ ਵਿਦਿਆਰਥਣਾਂ। ਖ਼ਾਲਸਾ ਕਾਲਜ ਦਾ ਬੀ.ਏ.... ਅਗਲੀ ਖ਼ਬਰ ਔਰਤ ਦੀ ਨਿੱਜੀ ਵੀਡੀਓ ਭੇਜਣ ਦੇ ਦੋਸ਼ ’ਚ ਨੌਜਵਾਨ ਨਾਮਜ਼ਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।