06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਨਵ-ਨਿਯੁਕਤ ਜ਼ਿਲ੍ਹਾ ਦਿਹਾਤੀ ਪ੍ਰਧਾਨ ਸੰਜੀਵ ਮਿਨਹਾਸ ਦਾ ਮੁਕੇਰੀਆਂ ਵਿਖੇ ਭਾਜਪਾ ਵਰਕਰਾਂ ਵਲੋਂ ਨਿੱਘਾ ਸਵਾਗਤ

ਮੁਕੇਰੀਆਂ, 5 ਅਗਸਤ (ਰਾਮਗੜ੍ਹੀਆ)- ਭਾਰਤੀ ਜਨਤਾ ਪਾਰਟੀ ਦੇ ਨਵ-ਨਿਯੁਕਤ ਜ਼ਿਲ੍ਹਾ ਦਿਹਾਤੀ ਪ੍ਰਧਾਨ ਸੰਜੀਵ ਮਿਨਹਾਸ ਦਾ ਮੁਕੇਰੀਆਂ ਵਿਖੇ ਸਾਬਕਾ ਜ਼ਿਲ੍ਹਾ ਪ੍ਰਧਾਨ ਅਜੈ ਕੌਸ਼ਲ ਸੇਠੂ ਦੀ ਅਗਵਾਈ ਹੇਠ ਪਾਰਟੀ ਆਗੂਆਂ ਅਤੇ ਵਰਕਰਾਂ ਵਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਅਜੈ ਕੌਸ਼ਲ ਸੇਠੂ ਨੇ ਕਿਹਾ ਕਿ ਸੰਜੀਵ ਮਿਨਹਾਸ ਨੂੰ ਤੀਜੀ ਵਾਰ ਜ਼ਿਲ੍ਹਾ ਦਿਹਾਤੀ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪਣਾ ਪਾਰਟੀ ਹਾਈਕਮਾਂਡ ਦਾ ਇੱਕ ਦੂਰਅੰਦੇਸ਼ੀ ਅਤੇ ਸ਼ਲਾਘਾਯੋਗ ਫ਼ੈਸਲਾ ਹੈ।

ਅਜੀਤ ਡੈਸਕ 06-08-2026
ਮੁਕੇਰੀਆਂ, 5 ਅਗਸਤ (ਰਾਮਗੜ੍ਹੀਆ)- ਭਾਰਤੀ ਜਨਤਾ ਪਾਰਟੀ ਦੇ ਨਵ-ਨਿਯੁਕਤ ਜ਼ਿਲ੍ਹਾ ਦਿਹਾਤੀ ਪ੍ਰਧਾਨ ਸੰਜੀਵ ਮਿਨਹਾਸ ਦਾ ਮੁਕੇਰੀਆਂ ਵਿਖੇ ਸਾਬਕਾ ਜ਼ਿਲ੍ਹਾ ਪ੍ਰਧਾਨ ਅਜੈ ਕੌਸ਼ਲ ਸੇਠੂ ਦੀ ਅਗਵਾਈ ਹੇਠ ਪਾਰਟੀ ਆਗੂਆਂ ਅਤੇ ਵਰਕਰਾਂ ਵਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਅਜੈ ਕੌਸ਼ਲ ਸੇਠੂ ਨੇ ਕਿਹਾ ਕਿ ਸੰਜੀਵ ਮਿਨਹਾਸ ਨੂੰ ਤੀਜੀ ਵਾਰ ਜ਼ਿਲ੍ਹਾ ਦਿਹਾਤੀ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪਣਾ ਪਾਰਟੀ ਹਾਈਕਮਾਂਡ ਦਾ ਇੱਕ ਦੂਰਅੰਦੇਸ਼ੀ ਅਤੇ ਸ਼ਲਾਘਾਯੋਗ ਫ਼ੈਸਲਾ ਹੈ। ਉਨ੍ਹਾਂ ਦੱਸਿਆ ਕਿ ਮਿਨਹਾਸ ਇਸ ਤੋਂ ਪਹਿਲਾਂ ਵੀ ਦੋ ਵਾਰ ਜ਼ਿਲ੍ਹਾ ਪ੍ਰਧਾਨ ਵਜੋਂ ਸੇਵਾ ਨਿਭਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਉਹ ਇੱਕ ਤਜਰਬੇਕਾਰ ਅਤੇ ਮਿਹਨਤੀ ਸੰਗਠਨ-ਕਰਤਾ ਹਨ, ਜਿਨ੍ਹਾਂ ਦੀ ਅਗਵਾਈ ਹੇਠ ਪਾਰਟੀ ਸੰਗਠਨ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਉਨ੍ਹਾਂ ਨੇ ਭਰੋਸਾ ਪ੍ਰਗਟਾਇਆ ਕਿ ਨੇੜਲੇ ਭਵਿੱਖ ਵਿੱਚ ਸੰਗਠਨ ਨੂੰ ਬੂਥ ਪੱਧਰ ਤੱਕ ਸਰਗਰਮ ਤੇ ਮਜ਼ਬੂਤ ਬਣਾਇਆ ਜਾਵੇਗਾ ਜਿਸ ਨਾਲ ਭਾਜਪਾ ਦੀਆਂ ਨੀਤੀਆਂ ਨੂੰ ਆਮ ਲੋਕਾਂ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਉਣਾ ਸੰਭਵ ਹੋ ਸਕੇਗਾ। ਇਸ ਮੌਕੇ ਸੰਜੀਵ ਮਿਨਹਾਸ ਨੇ ਪਾਰਟੀ ਦੀ ਕੇਂਦਰੀ ਤੇ ਰਾਜ ਪੱਧਰੀ ਲੀਡਰਸ਼ਿਪ, ਸੀਨੀਅਰ ਆਗੂਆਂ ਤੇ ਵਰਕਰਾਂ ਦਾ ਧੰਨਵਾਦ ਕੀਤਾ। ਇਸ ਮੌਕੇ ਮੰਡਲ ਪ੍ਰਧਾਨ ਕੁਲਤਾਰ ਸਿੰਘ ਹੈਪੀ, ਚਰਨਜੀਤ ਸਿੰਘ ਸੈਣੀ, ਐਮ.ਸੀ. ਰਮਨ ਡੋਗਰਾ, ਭਾਰਤ ਸਿੰਘ, ਮਦਨ ਲਾਲ ਨੰਗਲੂ ਤੇ ਕੈਪਟਨ ਕਰਨ ਸਿੰਘ ਆਦਿ ਹਾਜ਼ਰ ਸਨ। 05 ਐਮਯੂਕੇ15 ਮੁਕੇਰੀਆਂ ਵਿਖੇ ਭਾਜਪਾ ਦੇ ਨਵ-ਨਿਯੁਕਤ ਜ਼ਿਲ੍ਹਾ ਦਿਹਾਤੀ ਪ੍ਰਧਾਨ ਸੰਜੀਵ ਮਿਨਹਾਸ ਦਾ ਸਨਮਾਨ ਕਰਦੇ ਹੋਏ ਸਾਬਕਾ ਜ਼ਿਲ੍ਹਾ ਪ੍ਰਧਾਨ ਅਜੈ ਕੌਸ਼ਲ ਸੇਠੂ, ਐਮ.ਸੀ. ਰਮਨ ਡੋਗਰਾ ਤੇ ਹੋਰ ਭਾਜਪਾ ਵਰਕਰ। ਤਸਵੀਰ : ਰਾਮਗੜ੍ਹੀਆ
ਪਿਛਲੀ ਖ਼ਬਰ ਜੇਤੂ ਵਿਦਿਆਰਥੀਆਂ ਨਾਲ ਗੁਰੂ ਗੋਬਿੰਦ ਸਿੰਘ ਸਕੂਲ ਦੇ ਪ੍ਰਿੰਸੀਪਲ ਹਰਜੀਤ ਸਿੰਘ ਤੇ ਹੋਰ। ਜ਼ੋਨਲ ਪੱਧਰੀ ਪੰਜਾਬ ਸਕੂਲ ਖੇਡ... ਅਗਲੀ ਖ਼ਬਰ ਪੰਜਾਬ ਜਲ ਸਰੋਤ ਮੁਲਾਜ਼ਮ ਯੂਨੀਅਨ ਵਲੋਂ ਮੀਟਿੰਗ ਪੰਜਾਬ ਰੋਡਵੇਜ਼ (ਪਨਬੱਸ) ਸਟੇਟ ਟਰਾਂਸਪੋਰਟ ਵਰਕਰ ਯੂਨੀਅਨ ਦੀ ਮੀਟਿੰਗ ਹ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।