07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਮਨਿਸਟੀਰੀਅਲ ਮੁਲਾਜ਼ਮਾਂ ਵਲੋਂ ਕੀਤੀ ਕਲਮਛੋੜ ਹੜਤਾਲ ਦੌਰਾਨ ਖਾਲੀ ਪਏ ਦਫ਼ਤਰ ਦਾ ਦ੍ਰਿਸ਼। ਮਨਿਸਟੀਰੀਅਲ ਮੁਲਾਜ਼ਮਾਂ ਵਲੋਂ ਦੂਸਰੇ ਦਿਨ ਵੀ ਕਲਮ ਛੋੜ ਹੜਤਾਲ ਜਾਰੀ

ਹੁਸ਼ਿਆਰਪੁਰ, 6 ਅਗਸਤ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)- ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੀ ਜ਼ਿਲ੍ਹਾ ਇਕਾਈ ਵਲੋਂ ਅੱਜ ਦੂਸਰੇ ਦਿਨ ਵੀ ਜ਼ਿਲ੍ਹਾ ਦਫ਼ਤਰਾਂ ‘ਚ ਕਲਮਛੋੜ ਹੜਤਾਲ ਕੀਤੀ ਗਈ। ਇਸ ਮੌਕੇ ਆਗੂਆਂ ਨੇ ਮੰਗ ਕੀਤੀ ਕਿ ਰਹਿੰਦੇ ਡੀ.

ਅਜੀਤ ਡੈਸਕ 07-08-2026
ਹੁਸ਼ਿਆਰਪੁਰ, 6 ਅਗਸਤ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)- ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੀ ਜ਼ਿਲ੍ਹਾ ਇਕਾਈ ਵਲੋਂ ਅੱਜ ਦੂਸਰੇ ਦਿਨ ਵੀ ਜ਼ਿਲ੍ਹਾ ਦਫ਼ਤਰਾਂ ‘ਚ ਕਲਮਛੋੜ ਹੜਤਾਲ ਕੀਤੀ ਗਈ। ਇਸ ਮੌਕੇ ਆਗੂਆਂ ਨੇ ਮੰਗ ਕੀਤੀ ਕਿ ਰਹਿੰਦੇ ਡੀ.ਏ. ਜਲਦ ਰਿਲੀਜ਼ ਕੀਤੇ ਜਾਣ, ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ , 15.01.15 ਤੇ 17.07.20 ਦੇ ਪੱਤਰ ਰੱਦ ਕੀਤੇ ਜਾਣ, ਬੰਦ ਕੀਤੇ ਭੱਤਿਆਂ ਨੂੰ ਮੁੜ ਬਹਾਲ ਕੀਤਾ ਜਾਵੇ, ਏ.ਸੀ.ਪੀ. ਨੂੰ ਲਾਗੂ ਕੀਤਾ ਜਾਵੇ, ਟਾਈਪ ਟੈੱਸਟ ਦੀ ਥਾਂ ‘ਤੇ ਕੰਪਿਊਟਰ ਟਰੇਨਿੰਗ ਲਾਗੂ ਕੀਤੀ ਜਾਵੇ, ਆਊਟ ਸੋਰਸ ‘ਤੇ ਕੰਮ ਕਰਦੇ ਸਾਰੇ ਕਰਮਚਾਰੀਆਂ ਨੂੰ ਪੱਕਾ ਕੀਤਾ ਜਾਵੇ ਆਦਿ ਮੰਗਾਂ ਦਾ ਹੱਲ ਕੀਤਾ ਜਾਵੇ। ਇਸ ਮੌਕੇ ਡੀ.ਸੀ. ਦਫ਼ਤਰ, ਲੋਕ ਨਿਰਮਾਣ ਵਿਭਾਗ, ਸਿੰਚਾਈ ਵਿਭਾਗ, ਸਿੱਖਿਆ ਵਿਭਾਗ, ਖੇਤੀਬਾੜੀ ਵਿਭਾਗ, ਬਾਗ਼ਬਾਨੀ ਵਿਭਾਗ, ਜ਼ਿਲ੍ਹਾ ਇੰਡਸਟਰੀ ਵਿਭਾਗ, ਆਈ.ਟੀ.ਆਈ. ਵਿਭਾਗ, ਭੂਮੀ ਰੱਖਿਆ ਵਿਭਾਗ, ਸਮਾਜਿਕ ਸੁਰੱਖਿਆ ਵਿਭਾਗ, ਪੰਜਾਬ ਰੋਡਵੇਜ਼ ਵਿਭਾਗ, ਜੰਗਲਾਤ ਵਿਭਾਗ, ਸਹਿਕਾਰਤਾ ਵਿਭਾਗ, ਸਿਵਲ ਸਰਜਨ ਵਿਭਾਗ, ਪੋਲੀਟੈਕਨੀਕਲ ਵਿਭਾਗ ਆਦਿ ਦੇ ਮਨਿਸਟੀਰੀਲ ਮੁਲਾਜ਼ਮਾਂ ਨੇ ਹੜਤਾਲ ਕੀਤੀ। ਇਸ ਮੌਕੇ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਅਨੀਰੁੱਧ ਮੋਦਗਿਲ ਨੇ ਦੱਸਿਆ ਕਿ 7 ਅਗਸਤ ਨੂੰ ਸਾਰੇ ਮੁਲਾਜ਼ਮ ਵੱਡੀ ਗਿਣਤੀ ‘ਚ ਸਮੂਹਿਕ ਛੁੱਟੀ ਲੈ ਕੇ ਚੰਡੀਗੜ੍ਹ ਵਿਖੇ ਸਾਂਝੇ ਐਕਸ਼ਨ ‘ਚ ਸ਼ਮੂਲੀਅਤ ਕਰਨਗੇ।
ਪਿਛਲੀ ਖ਼ਬਰ ਅਕਾਲੀ ਵਰਕਰਾਂ ਦੀ ਮੀਟਿੰਗ ਅੱਜ ਅਗਲੀ ਖ਼ਬਰ ਵਿਧਾਇਕ ਕਰਮਵੀਰ ਸਿੰਘ ਘੁੰਮਣ ਨੇ ਪਿੰਡ ਬੋਦਲ ਛਾਉਣੀ ਦੇ ਵਿਕਾਸ ਲਈ ਦਿੱਤਾ ਦੋ ਲੱਖ ਰੁਪਏ ਦਾ ਚੈੱਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।