07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਏ.ਡੀ.ਸੀ. ਵਲੋਂ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਸੰਬੰਧੀ ਅਧਿਕਾਰੀਆਂ ਨਾਲ ਮੀਟਿੰਗ

ਹੁਸ਼ਿਆਰਪੁਰ, 6 ਅਗਸਤ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)- ਆਜ਼ਾਦੀ ਦਿਵਸ ਮੌਕੇ ਸਥਾਨਕ ਪੁਲਿਸ ਲਾਈਨ ਗਰਾਊਂਡ ਵਿਚ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਾਕੇਸ਼ ਕੁਮਾਰ ਮੀਣਾ ਨੇ ਸਾਰੇ ਅਧਿਕਾਰੀਆਂ ਨੂੰ ਤਨਦੇਹੀ ਤੇ ਜ਼ਿੰਮੇਵਾਰੀ ਨਾਲ ਆਪਣੀਆਂ ਡਿਊਟੀਆਂ ਨਿਭਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਸੌਂਪੀਆਂ ਗਈਆਂ ਡਿਊਟੀਆਂ ਨੂੰ ਪੂਰੀ ਗੰਭੀਰਤਾ ਨਾਲ ਨਿਭਾਉਣ ਲਈ ਕਿਹਾ।

ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਾਕੇਸ਼ ਕੁਮਾਰ ਮੀਣਾ। ਤਸਵੀਰ : ਹਮਸ਼ਾਇਨ ਸਟੂਡੀਓ 07-08-2026
ਹੁਸ਼ਿਆਰਪੁਰ, 6 ਅਗਸਤ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)- ਆਜ਼ਾਦੀ ਦਿਵਸ ਮੌਕੇ ਸਥਾਨਕ ਪੁਲਿਸ ਲਾਈਨ ਗਰਾਊਂਡ ਵਿਚ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਾਕੇਸ਼ ਕੁਮਾਰ ਮੀਣਾ ਨੇ ਸਾਰੇ ਅਧਿਕਾਰੀਆਂ ਨੂੰ ਤਨਦੇਹੀ ਤੇ ਜ਼ਿੰਮੇਵਾਰੀ ਨਾਲ ਆਪਣੀਆਂ ਡਿਊਟੀਆਂ ਨਿਭਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਸੌਂਪੀਆਂ ਗਈਆਂ ਡਿਊਟੀਆਂ ਨੂੰ ਪੂਰੀ ਗੰਭੀਰਤਾ ਨਾਲ ਨਿਭਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਆਜ਼ਾਦੀ ਦਿਵਸ ਸਮਾਗਮ ਲਈ ਪੁਲਿਸ ਲਾਈਨ ਗਰਾਊਂਡ ਵਿਚ ਕੀਤੇ ਜਾਣ ਵਾਲੇ ਪ੍ਰਬੰਧਾਂ ਵਿਚ ਕਿਸੇ ਵੀ ਤਰ੍ਹਾਂ ਦੀ ਕੋਈ ਕਮੀ ਨਹੀਂ ਰਹਿਣੀ ਚਾਹੀਦੀ। ਇਸ ਦੌਰਾਨ ਉਨ੍ਹਾਂ ਵੱਖ-ਵੱਖ ਵਿਭਾਗਾਂ ਵੱਲੋਂ ਕੱਢੀਆਂ ਜਾਣ ਵਾਲੀਆਂ ਝਾਕੀਆਂ, ਬੈਰੀਕੇਡਿੰਗ, ਪਾਰਕਿੰਗ, ਸਟੇਜ ਦੀ ਸਜਾਵਟ, ਬੈਠਣ ਦੇ ਪ੍ਰਬੰਧ, ਸਾਫ਼-ਸਫ਼ਾਈ, ਇਨਾਮਾਂ ਅਤੇ ਪ੍ਰਸ਼ੰਸਾ ਪੱਤਰਾਂ ਦੀ ਵੰਡ, ਪੀਣ ਵਾਲੇ ਪਾਣੀ, ਸਾਊਂਡ ਸਿਸਟਮ, ਰਿਫਰੈਸ਼ਮੈਂਟ, ਮੁੱਢਲੀ ਸਹਾਇਤਾ, ਫਾਇਰ ਟੈਂਡਰ, ਸੁਰੱਖਿਆ ਅਤੇ ਟਰੈਫ਼ਿਕ ਪ੍ਰਬੰਧਾਂ ਸਮੇਤ ਵੱਖ-ਵੱਖ ਕਾਰਜਾਂ ਲਈ ਸਬੰਧਿਤ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਦੱਸਿਆ ਕਿ ਆਜ਼ਾਦੀ ਦਿਵਸ ਸਮਾਗਮ ਦੀਆਂ ਤਿਆਰੀਆਂ ਸਬੰਧੀ ਰਿਹਰਸਲਾਂ 10 ਤੇ 12 ਅਗਸਤ ਨੂੰ ਪੁਲਿਸ ਲਾਈਨ ਗਰਾਊਂਡ ਵਿਚ ਕਰਵਾਈਆਂ ਜਾਣਗੀਆਂ ਜਦਕਿ ਫੁੱਲ ਡਰੈੱਸ ਰਿਹਰਸਲ 13 ਅਗਸਤ ਨੂੰ ਹੋਵੇਗੀ। ਉਨ੍ਹਾਂ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਨਿਰਦੇਸ਼ ਦਿੱਤੇ ਕਿ ਸਮਾਗਮ ਦੌਰਾਨ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਪੇਸ਼ ਕੀਤੇ ਜਾਣ ਵਾਲੇ ਮਾਸ ਪੀ.ਟੀ. ਸ਼ੋਅ ਅਤੇ ਸੱਭਿਆਚਾਰਕ ਪ੍ਰੋਗਰਾਮਾਂ ਦੀਆਂ ਤਿਆਰੀਆਂ ਸੁਚੱਜੇ ਢੰਗ ਨਾਲ ਯਕੀਨੀ ਬਣਾਈਆਂ ਜਾਣ। ਇਸ ਮੌਕੇ ਸਹਾਇਕ ਕਮਿਸ਼ਨਰ (ਜਨਰਲ) ਸੁਮਿਤ ਮੁਧ, ਆਰ.ਟੀ.ਓ. ਅਮਨਦੀਪ ਕੌਰ ਘੁੰਮਣ, ਅਧਿਕ ਸਹਾਇਕ ਕਮਿਸ਼ਨਰ ਗੁਰਪ੍ਰੀਤ ਕੌਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਦੁਸਹਿਰਾ ਗਰਾਊਂਡ ’ਚ ਹੋ ਰਹੀ ਨਾਜਾਇਜ਼ ਉਸਾਰੀ ਨੂੰ ਰੋਕਣ ਦੀ ਪੁਲਿਸ ਕੋਲੋਂ ਮੰਗ ਅਗਲੀ ਖ਼ਬਰ ਅਕਾਲੀ ਵਰਕਰਾਂ ਦੀ ਮੀਟਿੰਗ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।