07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਬਲਾਕ ਪੱਧਰੀ ਕੁਇਜ਼ ਤੇ ਲੋਕ ਨਾਚ ਮੁਕਾਬਲਿਆਂ ’ਚ ਡੱਫਰ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ

ਪੱਸੀ ਕੰਢੀ, 6 ਅਗਸਤ (ਜਗਤਾਰ ਸਿੰਘ ਰਜਪਾਲਮਾ)- ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਨੌੜੀ ਵਿਖੇ ਨੈਸ਼ਨਲ ਪਾਪੂਲੇਸ਼ਨ ਐਜੂਕੇਸ਼ਨ ਪ੍ਰੋਗਰਾਮ ਤਹਿਤ ਬਲਾਕ ਪੱਧਰੀ ਲੋਕ ਨਾਚ, ਏਡਜ਼ ਲੇਖ ਮੁਕਾਬਲੇ ਤੇ ਰੈੱਡ ਰਿਬਨ ਕੁਇਜ਼ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੋਵਾਂ ਮੁਕਾਬਲਿਆਂ ਵਿਚ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ।

ਅਜੀਤ ਡੈਸਕ 07-08-2026
ਪੱਸੀ ਕੰਢੀ, 6 ਅਗਸਤ (ਜਗਤਾਰ ਸਿੰਘ ਰਜਪਾਲਮਾ)- ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਨੌੜੀ ਵਿਖੇ ਨੈਸ਼ਨਲ ਪਾਪੂਲੇਸ਼ਨ ਐਜੂਕੇਸ਼ਨ ਪ੍ਰੋਗਰਾਮ ਤਹਿਤ ਬਲਾਕ ਪੱਧਰੀ ਲੋਕ ਨਾਚ, ਏਡਜ਼ ਲੇਖ ਮੁਕਾਬਲੇ ਤੇ ਰੈੱਡ ਰਿਬਨ ਕੁਇਜ਼ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੋਵਾਂ ਮੁਕਾਬਲਿਆਂ ਵਿਚ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਸਕੂਲ ਦੇ ਵਿਦਿਆਰਥੀਆਂ ਨੇ ਲੋਕ ਨਾਚ ਮੁਕਾਬਲੇ ਵਿਚ ਆਪਣੀ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਏਡਜ਼ ਲੇਖ ਮੁਕਾਬਲੇ ਤੇ ਰੈੱਡ ਰਿਬਨ ਕੁਇਜ਼ ਮੁਕਾਬਲੇ ਵਿਚ ਵੀ ਪਹਿਲਾ ਸਥਾਨ ਆਪਣੇ ਨਾਮ ਕਰਕੇ ਵੱਡੀ ਉਪਲਬਧੀ ਦਰਜ ਕੀਤੀ। ਵਿਦਿਆਰਥੀਆਂ ਨੂੰ ਇਨ੍ਹਾਂ ਮੁਕਾਬਲਿਆਂ ਲਈ ਤਿਆਰ ਕਰਨ ਵਿਚ ਸਪਨਾ ਸਲਾਰੀਆ ਅਤੇ ਰਮਨਦੀਪ ਕੌਰ ਦਾ ਵਿਸ਼ੇਸ਼ ਯੋਗਦਾਨ ਰਿਹਾ। ਇਸ ਮੌਕੇ ਸਕੂਲ ਦੇ ਕਾਰਜਕਾਰੀ ਪ੍ਰਿੰਸੀਪਲ ਦਲਜੀਤ ਸਿੰਘ ( ਪੰਜਾਬੀ) ਨੇ ਜੇਤੂ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਜਿਹੀਆਂ ਪ੍ਰਾਪਤੀਆਂ ਵਿਦਿਆਰਥੀਆਂ ਵਿਚ ਆਤਮ-ਵਿਸ਼ਵਾਸ ਵਧਾਉਂਦੀਆਂ ਹਨ। ਇਸ ਮੌਕੇ ਇੰਦਰਜੀਤ, ਜਗਮੋਹਨ ਸਿੰਘ, ਜਗਵਿੰਦਰ ਸਿੰਘ, ਹਰਪਾਲ ਸਿੰਘ, ਗੁਰਪ੍ਰੀਤ ਸਿੰਘ, ਅਨੁਰਾਗ ਠਾਕੁਰ, ਬਲਵਿੰਦਰ ਕੌਰ, ਰੇਖਾ ਰਾਣੀ, ਸਪਨਾ ਸਲਾਰੀਆ, ਸੁਮਨਦੀਪ ਕੌਰ, ਰਮਨਦੀਪ ਕੌਰ, ਕੁਲਜੀਤ ਕੌਰ ਅਤੇ ਜਗਦੇਵ ਸਿੰਘ ਸਮੇਤ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਦੜਾ ਸੱਟਾ ਲਗਾਉਂਦੇ ਤੇ ਨਾਜਾਇਜ਼ ਸ਼ਰਾਬ ਸਮੇਤ 5 ਵਿਅਕਤੀ ਕਾਬੂ ਅਗਲੀ ਖ਼ਬਰ ਐੱਚ.ਪੀ. ਗੈਸ ਸਿਲੰਡਰ ਉਪਭੋਗਤਾ 16 ਤੱਕ ਈ-ਕੇ.ਵਾਈ.ਸੀ. ਜ਼ਰੂਰ ਕਰਵਾਉਣ-ਮੈਡਮ ਸ਼ੋਭਾ ਰਾਣੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।