07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਹਰਿਆਣਾ ਵਿਖੇ ਡਾ. ਰਵਜੋਤ ਸਿੰਘ ਨੇ ਰਾਸ਼ਨ ਕਿੱਟਾਂ ਵੰਡੀਆਂ

ਹਰਿਆਣਾ, 6 ਅਗਸਤ (ਹਰਮੇਲ ਸਿੰਘ ਖੱਖ)-ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਲੋਕਾਂ ਦੀਆਂ ਜ਼ਰੂਰਤਾਂ ਨੂੰ ਧਿਆਨ ਵਿਚ ਰੱਖਦਿਆਂ ਭਲਾਈ ਸਕੀਮਾਂ ਨੂੰ ਘਰ-ਘਰ ਤੱਕ ਪਹੁੰਚਾਇਆ ਜਾ ਰਿਹਾ ਹੈ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਸਬਾ ਹਰਿਆਣਾ ਵਿਖੇ ਹਨੀ ਮਲਹਣ ਦੀ ਅਗਵਾਈ ‘ਚ ਹੋਏ ਇੱਕ ਸਮਾਗਮ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆ ਕੀਤਾ।

ਅਜੀਤ ਡੈਸਕ 07-08-2026
ਹਰਿਆਣਾ, 6 ਅਗਸਤ (ਹਰਮੇਲ ਸਿੰਘ ਖੱਖ)-ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਲੋਕਾਂ ਦੀਆਂ ਜ਼ਰੂਰਤਾਂ ਨੂੰ ਧਿਆਨ ਵਿਚ ਰੱਖਦਿਆਂ ਭਲਾਈ ਸਕੀਮਾਂ ਨੂੰ ਘਰ-ਘਰ ਤੱਕ ਪਹੁੰਚਾਇਆ ਜਾ ਰਿਹਾ ਹੈ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਸਬਾ ਹਰਿਆਣਾ ਵਿਖੇ ਹਨੀ ਮਲਹਣ ਦੀ ਅਗਵਾਈ ‘ਚ ਹੋਏ ਇੱਕ ਸਮਾਗਮ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆ ਕੀਤਾ। ਇਸ ਮੌਕੇ ਮੁੱਖ ਮੰਤਰੀ ਮੇਰੀ ਰਸੋਈ ਸਕੀਮ ਤਹਿਤ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗਈਆਂ। ਡਾ. ਰਵਜੋਤ ਸਿੰਘ ਨੇ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਨੂੰ ਮੌਕੇ ‘ਤੇ ਸੁਣ ਕੇ ਉਨ੍ਹਾਂ ਦਾ ਤੁਰੰਤ ਨਿਪਟਾਰਾ ਕਰਨਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਦੀ ਸੇਵਾ ਲਈ ਪੂਰੀ ਇਮਾਨਦਾਰੀ ਤੇ ਜਵਾਬਦੇਹੀ ਨਾਲ ਕੰਮ ਕਰ ਰਹੀ ਹੈ। ਇਸ ਮੌਕੇ ਬਲਾਕ ਪ੍ਰਧਾਨ ਮੁਕੇਸ਼ ਡਡਵਾਲ, ਨਰਿੰਦਰਪਾਲ ਸ਼ਰਮਾ, ਮਨੀ ਮਲਹਣ, ਪੰਕਜ ਆਨੰਦ, ਸੁਖਦੇਵ ਸ਼ਰਮਾ, ਇੰਦਰਪਾਲ ਸਿੰਘ, ਸੰਦੀਪ ਪ੍ਰਭਾਕਰ ਤੇ ਕਈ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ਐਲੀਮੈਂਟਰੀ ਕਾਡਰ ਦੀਆਂ ਤਰੱਕੀਆਂ ਤੇ ਹੋਰ ਵਿਭਾਗੀ ਮੰਗਾਂ ਸੰਬੰਧੀ ਫੈਡਰੇਸ਼ਨ ਦਾ ਵਫ਼ਦ ਡੀ.ਪੀ.ਆਈ. ਐਲੀਮੈਂਟਰੀ ਨੂੰ ਮਿਲਿਆ ਅਗਲੀ ਖ਼ਬਰ ਅੰਮ੍ਰਿਤ ਸਾਗਰ ਮਿੱਤਲ ਸਮਾਜ ਸੇਵਾ ਤੇ ਰੁਜ਼ਗਾਰ ਪੈਦਾ ਕਰਨ ਦੇ ਖੇਤਰ ’ਚ ਨਿਭਾਅ ਰਹੇ ਹਨ ਅਹਿਮ ਭੂਮਿਕਾ- ਖੰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।