08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਭਾਈ ਘਨੱਈਆ ਜੀ ਮਿਸ਼ਨ ਸੇਵਾ ਸੰਸਥਾਵਾਂ ਵਲੋਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਦਾ ਧੰਨਵਾਦ

ਹੁਸ਼ਿਆਰਪੁਰ, 7 ਅਗਸਤ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)- ਪੰਜਾਬ ਦੀਆਂ ਭਾਈ ਘਨੱਈਆ ਜੀ ਸੇਵਾ ਸੰਸਥਾਵਾਂ ਦੇ ਨੁਮਾਇੰਦਿਆਂ ਵੱਲੋਂ ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਨੂੰ ਮਿਲ ਕੇ ਭਾਈ ਘਨੱਈਆ ਜੀ ਦੀਆਂ ਮਹਾਨ ਸੇਵਾਵਾਂ ਨੂੰ ਅੰਤਰਰਾਸ਼ਟਰੀ ਪੱਧਰ’ ਤੇ ਪਹੁੰਚਾਉਣ ਲਈ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਸੰਬੰਧੀ ਪ੍ਰੋ.

ਵਿਧਾਨਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਸਨਮਾਨਿਤ ਕਰਦੇ ਹੋਏ ਪ੍ਰਧਾਨ ਪ੍ਰੋ: ਬਹਾਦਰ ਸਿੰਘ ਸੁਨੇਤ, ਗੁਰਪ੍ਰੀਤ ਸਿੰਘ ਚਾਂਦਬਾਜਾ ਤੇ ਹੋਰ। 08-08-2026
ਹੁਸ਼ਿਆਰਪੁਰ, 7 ਅਗਸਤ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)- ਪੰਜਾਬ ਦੀਆਂ ਭਾਈ ਘਨੱਈਆ ਜੀ ਸੇਵਾ ਸੰਸਥਾਵਾਂ ਦੇ ਨੁਮਾਇੰਦਿਆਂ ਵੱਲੋਂ ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਨੂੰ ਮਿਲ ਕੇ ਭਾਈ ਘਨੱਈਆ ਜੀ ਦੀਆਂ ਮਹਾਨ ਸੇਵਾਵਾਂ ਨੂੰ ਅੰਤਰਰਾਸ਼ਟਰੀ ਪੱਧਰ’ ਤੇ ਪਹੁੰਚਾਉਣ ਲਈ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਸੰਬੰਧੀ ਪ੍ਰੋ. ਬਹਾਦਰ ਸਿੰਘ ਸੁਨੇਤ ਨੇ ਦੱਸਿਆ ਕਿ ਭਾਈ ਘਨੱਈਆ ਜੀ ਮਾਨਵ ਸੇਵਾ ਸੰਕਲਪ ਦਿਵਸ ਜੋ ਕਿ 20 ਸਤੰਬਰ ਨੂੰ ਮਨਾਇਆ ਜਾਂਦਾ ਹੈ। ਇਸ ਮਹਾਨ ਸੇਵਾ ਸੰਕਲਪ ਨੂੰ ਵਿਸ਼ਵ ਪੱਧਰੀ ਪ੍ਰਗਟਾਉਣ ਲਈ ਤੇ ਇਸ ਮਹਾਨ ਸੇਵਾ ਦਿਵਸ ਨੂੰ ਰਾਸ਼ਟਰੀ ਪੱਧਰ ’ਤੇ ਮਨਾਉਣ ਲਈ ਕੁਲਤਾਰ ਸਿੰਘ ਸੰਧਵਾਂ, ਸਪੀਕਰ ਪੰਜਾਬ ਵਿਧਾਨ ਸਭਾ ਵੱਲੋਂ ਅਤੇ ਵਿਸ਼ਵ ਭਰ ਦੇ ਪੰਜਾਬੀਆਂ ਵੱਲੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ ਗਿਆ ਹੈ। ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਲਿਖਿਆ ਗਿਆ ਹੈ ਕਿ ਅਤੀਤ ’ਚ ਭਾਈ ਘਨੱਈਆ ਜੀ ਮਾਨਵ ਸੇਵਾ ਸੰਕਲਪ ਦਿਵਸ 20 ਸਤੰਬਰ ਰਾਜ ਪੱਧਰੀ ਸਮਾਗਮ ਜਿਹੜਾ ਕਿ ਪਿਛਲੀ ਸਰਕਾਰ ਵੱਲੋਂ ਬੰਦ ਕਰ ਦਿੱਤਾ ਗਿਆ ਸੀ, ਨੂੰ ਮੁੜ ਸ਼ੁਰੂ ਕੀਤਾ ਜਾਵੇ। ਇਸ ਮੌਕੇ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ, ਵਿਧਾਇਕ ਐਡ. ਕਰਮਵੀਰ ਸਿੰਘ ਘੁੰਮਣ ਵੀ ਹਾਜ਼ਰ ਸਨ। ਇਸ ਮੌਕੇ ਗੁਰਪ੍ਰੀਤ ਸਿੰਘ ਚਾਂਦਬਾਜਾ ਚੇਅਰਮੈਨ, ਹਰਵਿੰਦਰ ਸਿੰਘ ਪ੍ਰਧਾਨ ਭਾਈ ਘਨੱਈਆ ਜੀ ਕੈਂਸਰ ਰੋਕੋ ਸੰਸਥਾ, ਭਾਈ ਭੁਪਿੰਦਰ ਸਿੰਘ ਰਾਮਪੁਰ ਖੇੜਾ, ਭਾਈ ਘਨੱਈਆ ਜੀ ਵੈੱਲਫੇਅਰ ਸੁਸਾਇਟੀ ਰਾੜਾ ਸਾਹਿਬ ਦੇ ਪ੍ਰਧਾਨ ਗੁਰਜੀਤ ਸਿੰਘ ਖਾਲਸਾ, ਭਾਈ ਘਨੱਈਆ ਜੀ ਵੈੱਲਫੇਅਰ ਸੁਸਾਇਟੀ, ਪ੍ਰੋਫੈਸਰ ਸ਼ਾਮ ਸਿੰਘ ਮਸਤਗੜ੍ਹ ਪ੍ਰਧਾਨ ਕੇਂਦਰੀ ਸ਼੍ਰੀ ਗੁਰੂ ਸਿੰਘ ਸਭਾ ਚੰਡੀਗੜ੍ਹ, ਡਾ. ਖ਼ੁਸ਼ਹਾਲ ਸਿੰਘ, ਰਸ਼ਪਾਲ ਸਿੰਘ ਚੇਅਰਮੈਨ ਸ਼ੁੱਭ ਕਰਮਨ ਸੁਸਾਇਟੀ ਹੁਸ਼ਿਆਰਪੁਰ, ਡਾ. ਬਹਾਦਰ ਸਿੰਘ ਖਾਲਸਾ ਚੰਡੀਗੜ੍ਹ, ਭਾਈ ਮਨਜੀਤ ਸਿੰਘ, ਮਸਤਾਨ ਸਿੰਘ ਗਰੇਵਾਲ, ਹਰਜੀਤ ਸਿੰਘ ਨੰਗਲ ਪ੍ਰਧਾਨ ਭਾਈ ਘਨੱਈਆ ਜੀ ਨਿਸ਼ਕਾਮ ਵੈੱਲਫੇਅਰ ਸੁਸਾਇਟੀ ਹਰਿਆਣਾ, ਰਜਿੰਦਰ ਸਿੰਘ ਵਿਰਕ, ਗਿਆਨੀ ਬਖ਼ਤਾਵਰ ਸਿੰਘ ਸੁਨੇਤ, ਇੰਦਰਮੋਹਨ ਸਿੰਘ ਲੁਧਿਆਣਾ, ਕੋਆਰਡੀਨੇਟਰ ਅਨੁਰਾਗ ਸੂਦ, ਜਗਮੀਤ ਸਿੰਘ ਸੇਠੀ, ਗੁਰਪ੍ਰੀਤ ਸਿੰਘ, ਓਂਕਾਰ ਸਿੰਘ ਖ਼ਾਲਸਾ, ਬਲਜੀਤ ਸਿੰਘ ਪਨੇਸਰ , ਸੰਤੋਖ ਸਿੰਘ ਭਾਈ ਘਨੱਈਆ ਜੀ ਟਰੱਸਟ ਟਾਂਡਾ, ਭਾਈ ਮਨਜੀਤ ਸਿੰਘ, ਜਸਬੀਰ ਸਿੰਘ ਅੰਮ੍ਰਿਤਸਰ, ਰਜਿੰਦਰ ਸਿੰਘ ਸਿੱਖ ਵਿਰਾਸਤ ਫਾਉਂਡੇਸ਼ਨ ਦਿੱਲੀ ਵੱਲੋਂ ਅਤੇ ਹੋਰ ਸਮਾਜ ਸੇਵੀ ਸੰਸਥਾਵਾਂ ਵਲੋਂ ਧੰਨਵਾਦ ਕੀਤਾ ਗਿਆ ਹੈ।
ਪਿਛਲੀ ਖ਼ਬਰ ਮਰਨ ਉਪਰੰਤ ਬਜ਼ੁਰਗ ਜੀਵਨ ਦਾ ਸਰੀਰ ਖੋਜ ਲਈ ਰਾਜਿੰਦਰਾ ਮੈਡੀਕਲ ਕਾਲਜ ਪਟਿਆਲਾ ਭੇਜਣ ਮੌਕੇ ਪ੍ਰਧਾਨ ਜੇ. ਬੀ. ਬਹਿਲ, ਸਕੱਤਰ... ਅਗਲੀ ਖ਼ਬਰ ਦੋ-ਰੋਜ਼ਾ ਮੁਢਲੀ ਸਹਾਇਤਾ ਸਿਖਲਾਈ ਕੈਂਪ ਸਰਵਹਿੱਤਕਾਰੀ ਤਲਵਾੜਾ ਵਿਖੇ ਸਮਾਪਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।