08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਮੰਗਾਂ ਨੂੰ ਲੈ ਕੇ ਅਧਿਆਪਕਾਂ ਵਲੋਂ ਰੋਸ ਧਰਨਾ

ਗੜ੍ਹਦੀਵਾਲਾ, 7 ਅਗਸਤ (ਚੱਗਰ)- ਪੰਜਾਬ ਅਤੇ ਚੰਡੀਗੜ੍ਹ ਕਾਲਜ ਟੀਚਰ ਯੂਨੀਅਨ ਦੇ ਮੈਂਬਰਾਂ ਵੱਲੋਂ ਆਲ ਇੰਡੀਆ ਫੈਡਰੇਸ਼ਨ ਆਫ਼ ਯੂਨੀਵਰਸਿਟੀ ਕਾਲਜ ਟੀਚਰ ਆਰਗੇਨਾਈਜ਼ੇਸ਼ਨ ਦੇ ਸੱਦੇ ’ਤੇ ਆਪਣੀਆਂ ਮੰਗਾਂ ਨੂੰ ਲੈ ਕੇ ਖਾਲਸਾ ਕਾਲਜ ਗੜ੍ਹਦੀਵਾਲਾ ਦੇ ਟੀਚਰਾਂ ਵੱਲੋਂ ਇਕ ਪੀਰੀਅਡ ਦਾ ਧਰਨਾ ਲਗਾਇਆ ਗਿਆ। ਜਿਸ ਦੌਰਾਨ ਉਨ੍ਹਾਂ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਵੀ ਕੀਤੀ।

ਅਜੀਤ ਡੈਸਕ 08-08-2026
ਗੜ੍ਹਦੀਵਾਲਾ, 7 ਅਗਸਤ (ਚੱਗਰ)- ਪੰਜਾਬ ਅਤੇ ਚੰਡੀਗੜ੍ਹ ਕਾਲਜ ਟੀਚਰ ਯੂਨੀਅਨ ਦੇ ਮੈਂਬਰਾਂ ਵੱਲੋਂ ਆਲ ਇੰਡੀਆ ਫੈਡਰੇਸ਼ਨ ਆਫ਼ ਯੂਨੀਵਰਸਿਟੀ ਕਾਲਜ ਟੀਚਰ ਆਰਗੇਨਾਈਜ਼ੇਸ਼ਨ ਦੇ ਸੱਦੇ ’ਤੇ ਆਪਣੀਆਂ ਮੰਗਾਂ ਨੂੰ ਲੈ ਕੇ ਖਾਲਸਾ ਕਾਲਜ ਗੜ੍ਹਦੀਵਾਲਾ ਦੇ ਟੀਚਰਾਂ ਵੱਲੋਂ ਇਕ ਪੀਰੀਅਡ ਦਾ ਧਰਨਾ ਲਗਾਇਆ ਗਿਆ। ਜਿਸ ਦੌਰਾਨ ਉਨ੍ਹਾਂ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਵੀ ਕੀਤੀ। ਇਸ ਮੌਕੇ ਯੂਨੀਅਨ ਆਗੂ ਜਗਦੀਪ ਕੁਮਾਰ ਗੜ੍ਹਦੀਵਾਲਾ ਨੇ ਕਿਹਾ ਕਿ ਯੂ.ਜੀ. ਸੀ. ਦੇ ਨਿਯਮਾਂ ਅਨੁਸਾਰ ਅਧਿਆਪਕਾਂ ਦੀ ਰਿਟਾਇਰਮੈਂਟ ਉਮਰ 65 ਸਾਲ ਕੀਤੀ ਜਾਵੇ ਅਤੇ ਕੇਂਦਰ ਸਰਕਾਰ ਸੱਤਵੇਂ ਤਨਖ਼ਾਹ ਕਮਿਸ਼ਨ ਦਾ 50 ਫ਼ੀਸਦੀ ਹਿੱਸਾ ਰਾਜ ਸਰਕਾਰ ਨੂੰ ਜਾਰੀ ਕਰੇ। ਇਸ ਦੇ ਨਾਲ ਹੀ ਉਨ੍ਹਾਂ ਮੰਗ ਕੀਤੀ ਕਿ 75 ਫ਼ੀਸਦੀ ਗਰਾਂਟ ਦੀ ਰਾਸ਼ੀ ਅਧਿਆਪਕਾਂ ਲਈ ਵਧਾ ਕੇ ਪੂਰੀ 95 ਫ਼ੀਸਦੀ ਕੀਤੀ ਜਾਵੇ ਅਤੇ ਅਨਏਡਿਡ ਪੋਸਟਾਂ ਤੇ ਕੰਮ ਕਰ ਰਹੇ ਅਧਿਆਪਕਾਂ ਦੀਆਂ ਪੋਸਟਾਂ ਨੂੰ ਗਰਾਂਟ ਇਨ ਸਕੀਮ ਵਿਚ ਸ਼ਾਮਿਲ ਕੀਤਾ ਜਾਵੇ। ਇਸ ਮੌਕੇ ਪਵਿੱਤਰਜੀਤ ਕੌਰ, ਨਰਿੰਦਰ ਕੌਰ, ਜਸਪ੍ਰੀਤ ਕੌਰ, ਰਵਿੰਦਰ ਕੌਰ, ਕੀਰਤਕਾ, ਰਵਿੰਦਰ ਕੌਰ, ਰਾਬੀਨਾ ਸ਼ਰਮਾ, ਨੇਹਾ, ਅਮਨਦੀਪ ਸਿੰਘ ਡਾਕਟਰ ਦਵਿੰਦਰ ਕੁਮਾਰ ਸੰਦਲ ਅਤੇ ਦਵਿੰਦਰ ਕੁਮਾਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਡੀ.ਸੀ. ਵਲੋਂ ਸਮੇਂ ਤੋਂ ਪਹਿਲਾਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਮੁਕੰਮਲ ਕਰਨ ਲਈ ਬੀ.ਐਲ.ਓਜ਼ ਤੇ ਵੋਟਰਾਂ ਦਾ ਧੰਨਵਾਦ ਅਗਲੀ ਖ਼ਬਰ ਮੁਨੀ ਦੇਵੀ ਦੇ ਕਤਲ ਬਾਰੇ ਜਾਣਕਾਰੀ ਦਿੰਦੇ ਹੋਏ ਐਸ.ਪੀ ਦਲਜੀਤ ਸਿੰਘ ਖੱਖ। ਮਹਿੰਦਵਾਣੀ ਨਜ਼ਦੀਕ ਪ੍ਰਵਾਸੀ ਵਿਅਕਤੀ ਵਲੋਂ ਪ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।