08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਡੀ.ਸੀ. ਵਲੋਂ ਸਮੇਂ ਤੋਂ ਪਹਿਲਾਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਮੁਕੰਮਲ ਕਰਨ ਲਈ ਬੀ.ਐਲ.ਓਜ਼ ਤੇ ਵੋਟਰਾਂ ਦਾ ਧੰਨਵਾਦ

ਹੁਸ਼ਿਆਰਪੁਰ, 7 ਅਗਸਤ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)- ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਅੱਜ ਇੱਥੇ ਜ਼ਿਲ੍ਹੇ ਦੇ ਸਮੂਹ ਚੋਣ ਅਮਲੇ, ਬੂਥ ਲੈਵਲ ਅਫ਼ਸਰਾਂ ਅਤੇ ਵੋਟਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਸਾਰਿਆਂ ਦੀ ਸਮਰਪਣ ਭਾਵਨਾ ਅਤੇ ਤਨਦੇਹੀ ਨਾਲ ਕੀਤੇ ਯਤਨਾਂ ਸਦਕਾ ਭਾਰਤ ਚੋਣ ਕਮਿਸ਼ਨ ਵਲੋਂ ਸ਼ੁਰੂ ਕਰਵਾਈ ਵੋਟਰ ਸੂਚੀਆਂ ਦੀ ਵਿਸ਼ੇਸ਼ ਡੂੰਘੀ ਸੁਧਾਈ ਦਾ ਕਾਰਜ ਜ਼ਿਲ੍ਹੇ ਵਿਚ ਮਿਥੇ ਸਮੇਂ ਤੋਂ ਪਹਿਲਾਂ ਸੁਚੱਜੇ ਢੰਗ ਨਾਲ ਨੇਪਰੇ ਚੜ੍ਹਿਆ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿਚ ਸਮੂਹ ਬੂਥ ਲੈਵਲ ਅਫ਼ਸਰਾਂ ਵਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਡੂੰਘੀ ਸੁਧਾਈ ਦਾ ਕਾਰਜ ਨਿਰਧਾਰਿਤ ਸਮੇਂ ਤੋਂ ਪਹਿਲਾਂ ਹੀ ਮੁਕੰਮਲ ਕਰ ਲਿਆ ਗਿਆ ਹੈ ਅਤੇ ਹੁਣ 13 ਅਗਸਤ ਨੂੰ ਵੋਟਰ ਸੂਚੀਆਂ ਦੀ ਡਰਾਫ਼ਟ ਪ੍ਰਕਾਸ਼ਨਾਂ ਹੋਵੇਗੀ।

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ 08-08-2026
ਹੁਸ਼ਿਆਰਪੁਰ, 7 ਅਗਸਤ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)- ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਅੱਜ ਇੱਥੇ ਜ਼ਿਲ੍ਹੇ ਦੇ ਸਮੂਹ ਚੋਣ ਅਮਲੇ, ਬੂਥ ਲੈਵਲ ਅਫ਼ਸਰਾਂ ਅਤੇ ਵੋਟਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਸਾਰਿਆਂ ਦੀ ਸਮਰਪਣ ਭਾਵਨਾ ਅਤੇ ਤਨਦੇਹੀ ਨਾਲ ਕੀਤੇ ਯਤਨਾਂ ਸਦਕਾ ਭਾਰਤ ਚੋਣ ਕਮਿਸ਼ਨ ਵਲੋਂ ਸ਼ੁਰੂ ਕਰਵਾਈ ਵੋਟਰ ਸੂਚੀਆਂ ਦੀ ਵਿਸ਼ੇਸ਼ ਡੂੰਘੀ ਸੁਧਾਈ ਦਾ ਕਾਰਜ ਜ਼ਿਲ੍ਹੇ ਵਿਚ ਮਿਥੇ ਸਮੇਂ ਤੋਂ ਪਹਿਲਾਂ ਸੁਚੱਜੇ ਢੰਗ ਨਾਲ ਨੇਪਰੇ ਚੜ੍ਹਿਆ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿਚ ਸਮੂਹ ਬੂਥ ਲੈਵਲ ਅਫ਼ਸਰਾਂ ਵਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਡੂੰਘੀ ਸੁਧਾਈ ਦਾ ਕਾਰਜ ਨਿਰਧਾਰਿਤ ਸਮੇਂ ਤੋਂ ਪਹਿਲਾਂ ਹੀ ਮੁਕੰਮਲ ਕਰ ਲਿਆ ਗਿਆ ਹੈ ਅਤੇ ਹੁਣ 13 ਅਗਸਤ ਨੂੰ ਵੋਟਰ ਸੂਚੀਆਂ ਦੀ ਡਰਾਫ਼ਟ ਪ੍ਰਕਾਸ਼ਨਾਂ ਹੋਵੇਗੀ। ਉਨ੍ਹਾਂ ਦੱਸਿਆ ਕਿ .ਡਰਾਫ਼ਟ ਵੋਟਰ ਸੂਚੀ ਪ੍ਰਕਾਸ਼ਿਤ ਹੋਣ ਉਪਰੰਤ 12 ਸਤੰਬਰ ਤੱਕ ਜ਼ਿਲ੍ਹੇ ਦੇ ਸਮੂਹ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਵਲੋਂ ਦਾਅਵੇ ਤੇ ਇਤਰਾਜ਼ ਪ੍ਰਾਪਤ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਵਲੋਂ ਦਾਅਵੇ ਤੇ ਇਤਰਾਜ਼ ਪ੍ਰਾਪਤ ਕਰਨ ਉਪਰੰਤ 8 ਅਕਤੂਬਰ ਤੱਕ ਇਨ੍ਹਾਂ ਦਾ ਨਿਪਟਾਰਾ ਕੀਤਾ ਜਾਵੇਗਾ ਤੇ 12 ਅਕਤੂਬਰ ਨੂੰ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾਂ ਕੀਤੀ ਜਾਵੇਗੀ। ਉਨ੍ਹਾਂ ਨੇ ਸਮੂਹ ਬੀ.ਐਲ.ਓਜ., ਬੀ.ਐਲ.ਏਜ ਤੇ ਜ਼ਿਲ੍ਹਾ ਵਾਸੀਆਂ ਦੀ ਐਸ.ਆਈ.ਆਰ. ਦਾ ਕੰਮ ਨਿਰਧਾਰਿਤ ਸਮੇਂ ਤੋਂ ਪਹਿਲਾਂ 100 ਫ਼ੀਸਦੀ ਮੁਕੰਮਲ ਕਰਨ ਲਈ ਸ਼ਲਾਘਾ ਕੀਤੀ। ਬੂਥ ਲੈਵਲ ਅਫ਼ਸਰਾਂ ਵਲੋਂ ਜ਼ਿਲ੍ਹੇ ਵਿਚ ਕੀਤੀ ਗਿਣਤੀ ਫਾਰਮਾਂ ਦੀ ਵੰਡ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਕੁੱਲ 1268648 ਵੋਟਰਾਂ ਦੇ ਗਿਣਤੀ ਫਾਰਮ ਵੰਡਣ ਉਪਰੰਤ ਡਿਜੀਟਾਈਜ਼ੇਸ਼ਨ ਦਾ ਕੰਮ ਮੁਕੰਮਲ ਕੀਤਾ ਗਿਆ ਜਿਸ ਵਿਚੋਂ 1169930 (92.22 ਫ਼ੀਸਦੀ) ਵੋਟਰਾਂ ਦੇ ਫਾਰਮ ਦਸਤੀ ਅਤੇ 1487 (0.12 ਫ਼ੀਸਦੀ) ਆਨਲਾਈਨ ਭਰਨ ਉਪਰੰਤ ਪ੍ਰਾਪਤ ਕੀਤੇ ਗਏ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਵਿਸ਼ੇਸ਼ ਡੂੰਘੀ ਸੁਧਾਈ (ਐਸ.ਆਈ.ਆਰ.) ਦੌਰਾਨ ਜ਼ਿਲ੍ਹੇ ਵਿਚ 15265 ਵੋਟਰ ਗ਼ੈਰਹਾਜ਼ਰ, 48512 ਪੱਕੇ ਤੌਰ ‘ਤੇ ਸਥਾਨ ਛੱਡ ਚੁੱਕੇ, 28 475 ਮ੍ਰਿਤਕ ਪਾਏ ਗਏ ਜਦਕਿ 306 ਹੋਰਨਾਂ ਦਾ ਡਾਟਾ ਇਕੱਤਰ ਨਹੀਂ ਹੋ ਸਕਿਆ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦੀਆਂ ਸੂਚੀਆਂ ਬੂਥ ਲੈਵਲ ਅਫ਼ਸਰਾਂ ਵਲੋਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਵਲੋਂ ਨਿਯੁਕਤ ਕੀਤੇ ਬੂਥ ਲੈਵਲ ਏਜੰਟਾਂ ਨੂੰ ਜਾਣਕਾਰੀ ਲਈ ਮੁਹੱਈਆ ਕਰਵਾ ਦਿੱਤੀਆਂ ਗਈਆਂ ਹਨ।
ਪਿਛਲੀ ਖ਼ਬਰ ਹੁਸ਼ਿਆਰਪੁਰ ਨਗਰ ਨਿਗਮ ’ਤੇ ‘ਆਪ’ ਦਾ ਕਬਜ਼ਾ ਅਗਲੀ ਖ਼ਬਰ ਮੰਗਾਂ ਨੂੰ ਲੈ ਕੇ ਅਧਿਆਪਕਾਂ ਵਲੋਂ ਰੋਸ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।