08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਸ੍ਰੀ ਗੁਰੂ ਹਰਿ ਰਾਇ ਸਾਹਿਬ ਸਕੂਲ ’ਚ ਸਹਿਜ ਪਾਠ ਸਾਹਿਬ ਦੀ ਆਰੰਭਤਾ ਕਰਵਾਈ

ਚੱਬੇਵਾਲ, 7 ਅਗਸਤ (ਰਾਜੀਵ ਭਾਰਦਵਾਜ)- ਸੰਤ ਬਾਬਾ ਨਿਹਾਲ ਸਿੰਘ (ਹਰੀਆਂ ਵੇਲਾਂ) ਦੀ ਸਰਪ੍ਰਸਤੀ ਅਤੇ ਪ੍ਰਿੰਸੀਪਲ ਡਾ: ਮਨਜੀਤ ਕੌਰ ਦੀ ਯੋਗ ਅਗਵਾਈ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਿ ਰਾਇ ਸਾਹਿਬ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਚੱਬੇਵਾਲ ਵਿਖੇ ਸ੍ਰੀ ਸਹਿਜ ਪਾਠ ਸਾਹਿਬ ਦੀ ਆਰੰਭਤਾ ਕਰਵਾਈ ਗਈ। ਇਸ ਮੌਕੇ ਸ਼੍ਰੀ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਸੰਦੀਪ ਸਿੰਘ ਨੇ ਬੱਚੀਆਂ ਨੂੰ ਪੋਥੀਆਂ ਭੇਟ ਕੀਤੀਆਂ ਤੇ ਬੱਚਿਆਂ ਨੂੰ ਬਾਣੀ ਪੜ੍ਹਨ ਦੀ ਮਹੱਤਤਾ ਤੇ ਜੀਵਨ ਵਿਚ ਉਸ ਦੇ ਪ੍ਰਭਾਵ ਬਾਰੇ ਜਾਣੂ ਕਰਵਾਇਆ ਜਿਨ੍ਹਾਂ ਬੱਚੀਆਂ ਨੇ ਪਹਿਲਾਂ ਭਾਗ ਸਮਾਪਤ ਕਰ ਲਿਆ ਸੀ, ਉਨ੍ਹਾਂ ਨੂੰ ਦੂਜਾ ਤੇ ਤੀਜਾ ਭਾਗ ਵੰਡਿਆ ਗਿਆ।

ਚੱਬੇਵਾਲ ਵਿਖੇ ਸ੍ਰੀ ਗੁਰੂ ਹਰਿਰਾਏ ਸਕੂਲ ਵਿਖੇ ਬੱਚੀਆਂ ਨੂੰ ਸਹਿਜ ਪਾਠ ਦੀਆਂ ਪੋਥੀਆਂ ਭੇਟ ਕਰਦੇ ਸੰਦੀਪ ਸਿੰਘ ਅਤੇ ਨਾਲ ਹਨ ਪ੍ਰਿੰਸੀਪਲ ਡਾ. ਮਨਜੀਤ ਕੌਰ। ਤਸਵੀਰ : ਰਾਜੀਵ ਭਾਰਦਵਾਜ 08-08-2026
ਚੱਬੇਵਾਲ, 7 ਅਗਸਤ (ਰਾਜੀਵ ਭਾਰਦਵਾਜ)- ਸੰਤ ਬਾਬਾ ਨਿਹਾਲ ਸਿੰਘ (ਹਰੀਆਂ ਵੇਲਾਂ) ਦੀ ਸਰਪ੍ਰਸਤੀ ਅਤੇ ਪ੍ਰਿੰਸੀਪਲ ਡਾ: ਮਨਜੀਤ ਕੌਰ ਦੀ ਯੋਗ ਅਗਵਾਈ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਿ ਰਾਇ ਸਾਹਿਬ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਚੱਬੇਵਾਲ ਵਿਖੇ ਸ੍ਰੀ ਸਹਿਜ ਪਾਠ ਸਾਹਿਬ ਦੀ ਆਰੰਭਤਾ ਕਰਵਾਈ ਗਈ। ਇਸ ਮੌਕੇ ਸ਼੍ਰੀ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਸੰਦੀਪ ਸਿੰਘ ਨੇ ਬੱਚੀਆਂ ਨੂੰ ਪੋਥੀਆਂ ਭੇਟ ਕੀਤੀਆਂ ਤੇ ਬੱਚਿਆਂ ਨੂੰ ਬਾਣੀ ਪੜ੍ਹਨ ਦੀ ਮਹੱਤਤਾ ਤੇ ਜੀਵਨ ਵਿਚ ਉਸ ਦੇ ਪ੍ਰਭਾਵ ਬਾਰੇ ਜਾਣੂ ਕਰਵਾਇਆ ਜਿਨ੍ਹਾਂ ਬੱਚੀਆਂ ਨੇ ਪਹਿਲਾਂ ਭਾਗ ਸਮਾਪਤ ਕਰ ਲਿਆ ਸੀ, ਉਨ੍ਹਾਂ ਨੂੰ ਦੂਜਾ ਤੇ ਤੀਜਾ ਭਾਗ ਵੰਡਿਆ ਗਿਆ। ਪ੍ਰਿੰਸੀਪਲ ਡਾਕਟਰ ਮਨਜੀਤ ਕੌਰ ਨੇ ਦੱਸਿਆ ਕਿ ਉਹ ਹਰ ਸਾਲ ਸ੍ਰੀ ਸਹਿਜ ਪਾਠ ਸਾਹਿਬ ਆਪਣੀਆਂ ਬੱਚੀਆਂ ਕੋਲੋਂ ਕਰਵਾਉਂਦੇ ਹਨ। ਉਨ੍ਹਾਂ ਨੂੰ ਨਾਮ ਜਪਣ, ਬਾਣੀ ਪੜ੍ਹਨ ਤੇ ਰਹਿਤ ਮਰਿਆਦਾ ਵਾਲਾ ਜੀਵਨ ਬਤੀਤ ਕਰਦੇ ਹੋਏ ਗੁਰੂ ਵਾਲੇ ਬਣਨ ਲਈ ਪ੍ਰੇਰਿਤ ਕਰਦੇ ਹਨ।
ਪਿਛਲੀ ਖ਼ਬਰ ਪਿਰਾਮਿਡ ਕਾਲਜ ਵਿਖੇ ਸ਼ੇਅਰ ਬਾਜ਼ਾਰ ਅਤੇ ਨਿਵੇਸ਼ ਬਾਰੇ ਜਾਗਰੂਕਤਾ ਸੈਮੀਨਾਰ ਅਗਲੀ ਖ਼ਬਰ ਬਰਤਾਨੀਆ ਦੇ ਸ਼ਹਿਰ ਵਿਚ ਪ੍ਰਵਾਸ ਵਿਰੋਧੀ ਪ੍ਰਦਰਸ਼ਨ ਦੌਰਾਨ ਪੁਲਿਸ ਮੁਲਾਜ਼ਮਾਂ ’ਤੇ ਹਮਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।