ਮਿਸ਼ਨ ਹਰਿਆਲੀ ਤਹਿਤ ਵੱਖ-ਵੱਖ ਸਕੂਲਾਂ ’ਚ ਬੂਟੇ ਲਗਾਏ
ਟਾਂਡਾ ਉੜਮੁੜ 8 ਅਗਸਤ (ਕੁਲਬੀਰ ਸਿੰਘ ਗੁਰਾਇਆ)- ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲ ਐਂਡ ਐਸੋਸੀਏਸ਼ਨ ਆਫ਼ ਪੰਜਾਬ ਅਤੇ ਆਪਣਾ ਪੰਜਾਬ ਫਾਊਂਡੇਸ਼ਨ ਵਲੋਂ ਪ੍ਰਧਾਨ ਜਗਜੀਤ ਸਿੰਘ ਧੂਰੀ ਦੀ ਅਗਵਾਈ ਹੇਠ ਮਿਸ਼ਨ ਹਰਿਆਲੀ ਤਹਿਤ ਪੂਰੇ ਪੰਜਾਬ ਵਿਚ 9 ਲੱਖ ਬੂਟੇ ਲਗਾਉਣ ਦਾ ਟੀਚਾ ਮਿਥਿਆ ਗਿਆ ਸੀ ਜਿਸ ਦੇ ਤਹਿਤ ਅੱਜ ਸਰ ਮਾਰਸ਼ਲ ਸਕੂਲ ਬੈਂਸ ਅਵਾਨ ਵਿਖੇ ਵਿਸ਼ੇਸ਼ ਤੌਰ ’ਤੇ ਪੁੱਜੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਅਰੋੜਾ ਨੇ ਰਾਜਿੰਦਰ ਸਿੰਘ ਮਾਰਸ਼ਲ ਦੀ ਹਾਜ਼ਰੀ ਵਿਚ ਸਕੂਲੀ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਬੂਟੇ ਲਗਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਟੀਚੇ ਦੀ ਪੂਰਤੀ ਵੱਲ ਬੜੀ ਤੇਜ਼ੀ ਨਾਲ ਵਧਿਆ ਜਾ ਰਿਹਾ ਹੈ।
ਅਜੀਤ ਡੈਸਕ
09-08-2026