09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਕਮਿਊਨਿਟੀ ਹੈਲਥ ਅਫ਼ਸਰਾਂ ਵਲੋਂ ਮੰਗਾਂ ਦੇ ਹੱਕ ’ਚ ਹੜਤਾਲ ਜਾਰੀ

ਪੱਸੀ ਕੰਢੀ, 8 ਅਗਸਤ (ਜਗਤਾਰ ਸਿੰਘ ਰਜਪਾਲਮਾ)- ਪੀ. ਐੱਚ.

ਆਪਣੀਆਂ ਮੰਗਾਂ ਦੇ ਹੱਕ ’ਚ ਆਯੂਸ਼ਮਾਨ ਅਰੋਗਿਆ ਕੇਂਦਰ ਨੂੰ ਤਾਲਾ ਲਗਾ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਕਮਿਊਨਿਟੀ ਹੈਲਥ ਅਫ਼ਸਰ। ਤਸਵੀਰ : ਰਜਪਾਲਮਾ 09-08-2026
ਪੱਸੀ ਕੰਢੀ, 8 ਅਗਸਤ (ਜਗਤਾਰ ਸਿੰਘ ਰਜਪਾਲਮਾ)- ਪੀ. ਐੱਚ. ਸੀ. ਭੂੰਗਾ ਅਧੀਨ ਵੱਖ-ਵੱਖ ਆਯੂਸ਼ਮਾਨ ਅਰੋਗਿਆ ਕੇਂਦਰ ਵਿਚ ਸੇਵਾਵਾਂ ਨਿਭਾਅ ਰਹੇ ਕਮਿਊਨਿਟੀ ਹੈਲਥ ਅਫ਼ਸਰਾਂ ਵਲੋਂ ਆਪਣੀਆਂ ਲੰਬਿਤ ਮੰਗਾਂ ਦੇ ਹੱਕ ਵਿਚ ਕੀਤੀ ਜਾ ਰਹੀ ਹੜਤਾਲ ਅੱਜ ਚੌਥੇ ਦਿਨ ਵਿਚ ਪ੍ਰਵੇਸ਼ ਕਰ ਗਈ। ਕਮਿਊਨਿਟੀ ਹੈਲਥ ਅਫ਼ਸਰਾਂ ਨੇ ਦੱਸਿਆ ਕਿ ਉਹ ਪਿੰਡ ਪੱਧਰ ’ਤੇ ਲੋਕਾਂ ਨੂੰ ਮੁੱਢਲੀਆਂ ਸਿਹਤ ਸੇਵਾਵਾਂ, ਮਾਤਾ-ਬੱਚਾ ਸਿਹਤ ਸੇਵਾਵਾਂ, ਐਨ. ਸੀ. ਡੀ. ਸਕਰੀਨਿੰਗ, ਟੈਲੀਕੰਸਲਟੇਸ਼ਨ, ਸਿਹਤ ਜਾਗਰੂਕਤਾ ਤੇ ਹੋਰ ਵਿਭਾਗੀ ਸੇਵਾਵਾਂ ਪ੍ਰਦਾਨ ਕਰਨ ਵਿਚ ਅਹਿਮ ਭੂਮਿਕਾ ਨਿਭਾਅ ਰਹੇ ਹਨ। ਇਸ ਦੇ ਬਾਵਜੂਦ ਉਨ੍ਹਾਂ ਦੀਆਂ ਲੰਬੇ ਸਮੇਂ ਤੋਂ ਚੱਲ ਰਹੀਆਂ ਮੰਗਾਂ ਵੱਲ ਉਚਿੱਤ ਧਿਆਨ ਨਾ ਦਿੱਤੇ ਜਾਣ ਕਾਰਨ ਉਨ੍ਹਾਂ ਵਿਚ ਰੋਸ ਪਾਇਆ ਜਾ ਰਿਹਾ ਹੈ ਜਿਸ ’ਤੇ ਚੱਲਦੇ ਉਨ੍ਹਾਂ ਵਲੋਂ ਪਿਛਲੇ ਤਿੰਨ ਦਿਨਾਂ ਤੋਂ ਸਿਵਲ ਸਰਜਨ ਦਫ਼ਤਰ ਹੁਸ਼ਿਆਰਪੁਰ ਮੂਹਰੇ ਜ਼ਿਲ੍ਹਾ ਪੱਧਰੀ ਅਣਮਿਥੇ ਸਮੇਂ ਲਈ ਰੋਸ ਧਰਨਾ ਲਗਾਇਆ ਹੋਇਆ ਹੈ ਜਿਸ ਵਿਚ ਜ਼ਿਲ੍ਹੇ ਭਰ ਦੇ ਕਮਿਊਨਿਟੀ ਹੈਲਥ ਅਫ਼ਸਰਾਂ ਵਲੋਂ ਸ਼ਮੂਲੀਅਤ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸਨਿਚਰਵਾਰ ਨੂੰ ਸਿਵਲ ਸਰਜਨ ਦਫ਼ਤਰ ਬੰਦ ਹੋਣ ਕਾਰਨ ਅੱਜ ਸਮੂਹ ਪੀ.ਐੱਚ.ਸੀ. ਭੁੰਗਾ ਦੇ ਸੀ.ਐੱਚ.ਓ. ਵਲੋਂ ਆਪਣੇ ਆਯੂਸ਼ਮਾਨ ਅਰੋਗਿਆ ਕੇਂਦਰਾਂ ਨੂੰ ਤਾਲ਼ਾ ਲਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਹੜਤਾਲ ਕਰ ਰਹੇ ਸੀ. ਐੱਚ. ਓ. ਦਾ ਕਹਿਣਾ ਹੈ ਕਿ ਤਨਖ਼ਾਹਾਂ ਸਮੇਂ-ਸਿਰ ਜਾਰੀ ਕਰਨ, ਸੇਵਾ ਨਾਲ ਸਬੰਧਿਤ ਮੰਗਾਂ ਦਾ ਨਿਪਟਾਰਾ ਕਰਨ ਤੇ ਸਰਕਾਰ ਵਲੋਂ ਕੀਤੇ ਗਏ ਵਾਅਦਿਆਂ ਨੂੰ ਲਾਗੂ ਕਰਨ ਸੰਬੰਧੀ ਉਨ੍ਹਾਂ ਦੀਆਂ ਮੰਗਾਂ ’ਤੇ ਜਲਦ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਉਹ ਸਰਕਾਰ ਤੋਂ ਮੰਗ ਕਰਦੇ ਹਨ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਤੁਰੰਤ ਗੱਲਬਾਤ ਰਾਹੀਂ ਮਸਲੇ ਦਾ ਹੱਲ ਕੀਤਾ ਜਾਵੇ ਤਾਂ ਜੋ ਸਿਹਤ ਸੇਵਾਵਾਂ ਵੀ ਸੁਚਾਰੂ ਢੰਗ ਨਾਲ ਚੱਲਦੀਆਂ ਰਹਿਣ ’ਤੇ ਕਰਮਚਾਰੀਆਂ ਨੂੰ ਵੀ ਇਨਸਾਫ਼ ਮਿਲ ਸਕੇ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਦੀਆਂ ਮੰਗਾਂ ਦਾ ਜਲਦ ਨਿਪਟਾਰਾ ਕਰਕੇ ਹੜਤਾਲ ਖ਼ਤਮ ਕਰਨ ਲਈ ਸਕਾਰਾਤਮਿਕ ਕਦਮ ਚੁੱਕੇ ਜਾਣ। ਇਸ ਮੌਕੇ ਅਮਨਦੀਪ ਕੌਰ, ਰਿਪੁਦਮਨ ਸ਼ਰਮਾ, ਕਾਜਲ ਡਡਵਾਲ, ਕੁਲਵਿੰਦਰ ਕੌਰ, ਰਜਨੀ ਅਤਰੀ, ਕਾਜਲ ਮੁਹਵਾਲੀਆ, ਅਰਸ਼ਦੀਪ ਕੌਰ, ਅ ਵਨੀਤ ਕੌਰ, ਜੋਸ਼ੀਨ ਸ਼ਰਮਾ, ਨਵਦੀਪ ਕੌਰ ਆਦਿ ਕਮਿਊਨਿਟੀ ਹੈਲਥ ਅਫ਼ਸਰ ਹਾਜ਼ਰ ਸਨ।
ਪਿਛਲੀ ਖ਼ਬਰ ਬਲਾਕ ਪੱਧਰੀ ਰੋਲ ਪਲੇਅ ਅਤੇ ਏ.ਈ.ਪੀ. ਤਹਿਤ ਰੈੱਡ ਰਿਬਨ ਕੁਇਜ਼ ਮੁਕਾਬਲੇ ਕਰਵਾਏ ਅਗਲੀ ਖ਼ਬਰ ਸਕਾਟਲੈਂਡ ਦੇ ਕਲਾ ਪ੍ਰੇਮੀਆਂ ਨੇ ਮਾਣਿਆ ‘ਪਿਟਨਵੀਮ ਆਰਟਸ ਫੈਸਟੀਵਲ’ ਦਾ ਆਨੰਦ - ਸਮੁੰਦਰ ਕਿਨਾਰੇ ਵਸਿਆ ਪਿਟਨਵੀਮ ਬਣਿਆ ਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।